26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਫਾਰਮੇਸੀ ਅਫ਼ਸਰਾਂ ਤੇ ਦਰਜਾ-4 ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ

ਅਜੀਤ ਡੈਸਕ 11-06-2026
• ਮੰਗਾਂ ਦਾ ਹੱਲ ਨਾ ਹੋਣ 'ਤੇ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ 13 ਨੂੰ
ਹੁਸ਼ਿਆਰਪੁਰ, 10 ਜੂਨ (ਬਲਜਿੰਦਰਪਾਲ ਸਿੰਘ)-ਪਿਛਲੇ ਕਾਫੀ ਸਮੇਂ ਤੋਂ ਪੰਜਾਬ ਦੀਆਂ ਸਿਹਤ ਵਿਭਾਗ 'ਚ ਠੇਕੇ 'ਤੇ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਫਾਰਮੇਸੀ ਅਫ਼ਸਰਾਂ ਤੇ ਦਰਜਾ-4 ਮੁਲਾਜ਼ਮਾਂ ਨੂੰ ਪੱਕਾ ਨਾ ਕਰਕੇ ਸਿਹਤ ਵਿਭਾਗ ਪੰਜਾਬ ਵਲੋਂ ਫਾਰਮੇਸੀ ਅਫ਼ਸਰਾਂ ਦੀ ਨਵੀਂ ਭਰਤੀ ਸਬੰਧੀ ਜਾਰੀ ਕੀਤੇ ਇਸ਼ਤਿਹਾਰ ਵਿਰੁੱਧ ਫਾਰਮੇਸੀ ਅਫ਼ਸਰਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਸਰਕਾਰ ਦੀਆਂ ਪੱਖਪਾਤੀ ਨੀਤੀਆਂ ਵਿਰੁੱਧ ਸੂਬੇ ਭਰ ਦੇ ਫਾਰਮੇਸੀ ਅਫ਼ਸਰਾਂ ਤੇ ਦਰਜਾ-4 ਮੁਲਾਜ਼ਮਾਂ ਵਲੋਂ ਰੋਸ ਵਜੋਂ ਆਪਣੀਆਂ ਸੇਵਾਵਾਂ ਦਾ ਮੁਕੰਮਲ ਬਾਈਕਾਟ ਕਰਕੇ ਸਮੂਹ ਸਿਵਲ ਸਰਜਨ ਦਫ਼ਤਰਾਂ ਅੱਗੇ ਧਰਨੇ ਦਿੱਤੇ ਗਏ | ਹੁਸ਼ਿਆਰਪੁਰ ਵਿਖੇ ਸਿਵਲ ਸਰਜਨ ਦਫ਼ਤਰ ਸਾਹਮਣੇ ਕੀਤੇ ਰੋਸ ਪ੍ਰਦਰਸ਼ਨ ਸਬੰਧੀ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਸਿਹਤ ਵਿਭਾਗ ਪੰਜਾਬ ਦੇ ਆਗੂਆਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਕ ਪਾਸੇ ਤਾਂ ਪੰਜਾਬ ਸਰਕਾਰ ਤੇ ਸਿਹਤ ਮੰਤਰੀ ਲਗਾਤਾਰ ਉਨ੍ਹਾਂ ਨੂੰ ਸੇਵਾਵਾਂ ਰੈਗੂਲਰ ਕਰਨ ਦੇ ਭਰੋਸੇ ਦਿੰਦੇ ਆ ਰਹੇ ਹਨ, ਪਰ ਹੁਣ ਦੂਜੇ ਪਾਸੇ ਅਚਾਨਕ ਫਾਰਮੇਸੀ ਅਫ਼ਸਰਾਂ ਦੀ ਨਵੀਂ ਭਰਤੀ ਦਾ ਇਸ਼ਤਿਹਾਰ ਜਾਰੀ ਕਰਕੇ ਉਨ੍ਹਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ |
ਉਨ੍ਹਾਂ ਮੰਗ ਕੀਤੀ ਕਿ ਸਿਹਤ ਵਿਭਾਗ ਵਲੋਂ ਫਾਰਮੇਸੀ ਅਫ਼ਸਰਾਂ ਦੀ ਭਰਤੀ ਸਬੰਧੀ ਜਾਰੀ ਇਸ਼ਤਿਹਾਰ ਤੁਰੰਤ ਵਾਪਸ ਲਿਆ ਜਾਵੇ, 21 ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ਤੇ ਸਿਹਤ ਡੀ. ਐਚ. ਐਸ. ਅਧੀਨ ਸਿਹਤ ਸੰਸਥਾਵਾਂ 'ਚ ਠੇਕੇ 'ਤੇ ਕੰਮ ਕਰਦੇ ਫਾਰਮੇਸੀ ਅਫ਼ਸਰਾਂ ਤੇ ਦਰਜਾ-4 ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦੀ ਠੇਕਾ ਐਡਹਾਕ ਤੇ ਆਰਜ਼ੀ ਮੁਲਾਜ਼ਮ ਭਲਾਈ ਨੀਤੀ ਅਧੀਨ ਬਿਨਾਂ ਸ਼ਰਤ ਪਹਿਲ ਦੇ ਆਧਾਰ 'ਤੇ ਪੱਕਾ ਕੀਤਾ ਜਾਵੇ ਆਦਿ ਮੰਗਾਂ ਦਾ ਹੱਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾਂ 13 ਜੂਨ ਨੂੰ ਪਟਿਆਲਾ ਵਿਖੇ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ |
ਪਿਛਲੀ ਖ਼ਬਰ ਬਾਬਾ ਕੇਵਲ ਸਿੰਘ ਨੇ ਖੁਰਾਲਗੜ੍ਹ ਸਾਹਿਬ ਨੂੰ ਰੇਲ ਮਾਰਗ ਨਾਲ ਜੋੜਨ ਲਈ ਕੇਂਦਰੀ ਰੇਲ ਮੰਤਰੀ ਨੂੰ ਲਿਖੀ ਚਿੱਠੀ ਅਗਲੀ ਖ਼ਬਰ 210 ਚਰਸ ਸਮੇਤ 1 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।