26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਬੀ. ਬੀ. ਐਮ. ਬੀ. ਵਲੋਂ ਸੀ. ਐਸ. ਆਰ. ਫ਼ੰਡ ਤਹਿਤ ਸਕੂਲਾਂ ਨੂੰ ਬੈਂਚ ਅਤੇ ਵਾਟਰ ਪਿਊਰੀਫਾਇਰ ਭੇਟ

ਅਜੀਤ ਡੈਸਕ 11-06-2026
ਤਲਵਾੜਾ, 10 ਜੂਨ (ਐਚ. ਐਸ. ਮਿੱਠੂ)- ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ) ਵਲੋਂ ਮੁੱਖ ਇੰਜੀਨੀਅਰ ਰਾਕੇਸ਼ ਕੁਮਾਰ ਗੁਪਤਾ ਦੇ ਨਿਰਦੇਸ਼ਾਂ ਅਨੁਸਾਰ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਫ਼ੰਡ ਸਕੀਮ ਤਹਿਤ ਸਿੱਖਿਆ ਦੇ ਖੇਤਰ ਨੂੰ ਮਜ਼ਬੂਤ ਕਰਨ ਲਈ ਇਕ ਹੋਰ ਮਹੱਤਵਪੂਰਨ ਉਪਰਾਲਾ ਕੀਤਾ ਗਿਆ | ਇਸ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੜਿਆਲ ਅਤੇ ਸਰਕਾਰੀ ਹਾਈ ਸਕੂਲ ਅਮਰੋਹ ਨੂੰ ਵਿਦਿਆਰਥੀਆਂ ਦੇ ਬੈਠਣ ਲਈ ਬੈਂਚ ਅਤੇ ਹੋਰ ਸਹੂਲਤਾਂ ਭੇਟ ਕੀਤੀਆਂ ਗਈਆਂ | ਮੁੱਖ ਇੰਜੀਨੀਅਰ ਰਾਕੇਸ਼ ਕੁਮਾਰ ਗੁਪਤਾ ਨੇ ਦੱਸਿਆ ਗਿਆ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਦਾ ਆਧਾਰ ਹੁੰਦੀ ਹੈ | ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ ਵਲੋਂ ਸੀ.ਐਸ.ਆਰ. ਸਕੀਮ ਤਹਿਤ ਸਕੂਲਾਂ ਅਤੇ ਹੋਰ ਜਨਤਕ ਸੰਸਥਾਵਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਕੇ ਵਿਦਿਆਰਥੀਆਂ ਲਈ ਬਿਹਤਰ ਸਿੱਖਣ ਮਾਹੌਲ ਤਿਆਰ ਕਰਨ ਦੇ ਯਤਨ ਲਗਾਤਾਰ ਜਾਰੀ ਰਹਿਣਗੇ | ਉਨ੍ਹਾਂ ਆਸ ਪ੍ਰਗਟਾਈ ਕਿ ਇਨ੍ਹਾਂ ਸਹੂਲਤਾਂ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਵਧੀਆ ਮਾਹੌਲ ਮਿਲੇਗਾ ਅਤੇ ਉਨ੍ਹਾਂ ਦੀ ਸਿੱਖਿਆ ਪ੍ਰਤੀ ਰੁਚੀ ਹੋਰ ਵਧੇਗੀ | ਇਸ ਮੌਕੇ ਨਿਗਰਾਨ ਇੰਜੀਨੀਅਰ ਮਨਵੀਨ ਚੌਧਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੜਿਆਲ ਨੂੰ 100 ਬੈਂਚ ਅਤੇ ਸਰਕਾਰੀ ਹਾਈ ਸਕੂਲ ਅਮਰੋਹ ਨੂੰ 10 ਬੈਂਚਾਂ ਦੇ ਨਾਲ ਇੱਕ ਵਾਟਰ ਪਿਊਰੀਫਾਇਰ ਭੇਟ ਕੀਤਾ | ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ ਸਿਰਫ਼ ਬਿਜਲੀ ਉਤਪਾਦਨ ਅਤੇ ਜਲ ਸਰੋਤਾਂ ਦੇ ਪ੍ਰਬੰਧਨ ਤੱਕ ਹੀ ਸੀਮਿਤ ਨਹੀਂ, ਸਗੋਂ ਸਮਾਜ ਦੇ ਵਿਕਾਸ ਅਤੇ ਲੋਕ ਭਲਾਈ ਲਈ ਵੀ ਲਗਾਤਾਰ ਯਤਨਸ਼ੀਲ ਹੈ | ਨਿਗਰਾਨ ਇੰਜੀਨੀਅਰ ਮਨਵੀਨ ਚੌਧਰੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਬੱਚਿਆਂ ਨੂੰ ਸੁਵਿਧਾਜਨਕ ਅਤੇ ਸੁਰੱਖਿਅਤ ਸਿੱਖਣ ਵਾਤਾਵਰਨ ਮੁਹੱਈਆ ਕਰਵਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ ਵੱਲੋਂ ਸਿੱਖਿਆ, ਸਿਹਤ, ਵਾਤਾਵਰਨ ਸੁਰੱਖਿਆ ਅਤੇ ਸਮਾਜਿਕ ਭਲਾਈ ਨਾਲ ਸਬੰਧਿਤ ਕਾਰਜਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਂਦੀ ਹੈ | ਇਸ ਮੌਕੇ ਕਾਰਜਕਾਰੀ ਇੰਜੀਨੀਅਰ ਹਰਪ੍ਰੀਤ ਸਿੰਘ, ਉਪ ਮੰਡਲ ਅਫ਼ਸਰ (ਐਸ.ਡੀ.ਓ) ਲਵਪ੍ਰੀਤ ਸਿੰਘ ਅਤੇ ਜੂਨੀਅਰ ਇੰਜੀਨੀਅਰ ਕਰਮਿੰਦਰ ਸਿੰਘ ਵੀ ਹਾਜ਼ਰ ਸਨ | ਸਰਕਾਰੀ ਹਾਈ ਸਕੂਲ ਅਮਰੋਹ ਦੀ ਮੁੱਖ ਅਧਿਆਪਕਾ ਮੀਨਾ ਸ਼ਰਮਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੜਿਆਲ ਦੇ ਪਿ੍ੰਸੀਪਲ ਪ੍ਰਵੀਨ ਕੁਮਾਰ ਨੇ ਬੀ.ਬੀ.ਐਮ.ਬੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਸਹੂਲਤਾਂ ਨਾਲ ਵਿਦਿਆਰਥੀਆਂ ਨੂੰ ਬਹੁਤ ਲਾਭ ਮਿਲੇਗਾ ਅਤੇ ਸਕੂਲਾਂ ਵਿਚ ਪੜ੍ਹਾਈ ਦਾ ਮਾਹੌਲ ਹੋਰ ਬਿਹਤਰ ਬਣੇਗਾ | ਉਨ੍ਹਾਂ ਬੀ.ਬੀ.ਐਮ.ਬੀ ਦੇ ਇਸ ਲੋਕ ਭਲਾਈ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ | ਇਸ ਮੌਕੇ ਖੜਿਆਲ ਦੇ ਸਰਪੰਚ ਸੰਧਿਆ ਦੇਵੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਨੇ ਲਾਰਵੇ ਦੀ ਜਾਂਚ ਲਈ ਘਰ-ਘਰ ਕੀਤਾ ਸਰਵੇ ਅਗਲੀ ਖ਼ਬਰ ਪੀ. ਏ. ਯੂ.-ਕਿ੍ਸ਼ੀ ਵਿਗਿਆਨ ਕੇਂਦਰ ਨੇ ਖੇਤ ਬਚਾਓ ਅਭਿਆਨ ਤਹਿਤ ਐਫ. ਪੀ. ਓਜ਼ ਲਈ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।