26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਜਲ ਸਪਲਾਈ ਤੇ ਸੈਨੀਟੇਸ਼ਨ ਦੇ ਇਨਲਿਸਟਮੈਂਟ/ ਆਊਟਸੋਰਸ ਵਰਕਰਾਂ ਨੇ ਸਰਕਾਰ ਦੀ ਅਰਥੀ ਫੂਕੀ

ਅਜੀਤ ਡੈਸਕ 12-06-2026
ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ)-ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਵਾਲੀ ਪੰਜਾਬ ਸਰਕਾਰ ਦੀ ਕੈਬਨਿਟ-ਸਬ-ਕਮੇਟੀ ਦੇ ਚੇਅਰਮੈਨ-ਕਮ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਨਾਲ ਮੀਟਿੰਗ ਨੂੰ ਰੱਦ ਕਰਨ ਦੇ ਰੋਸ 'ਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ 'ਚ ਠੇਕਾ ਪ੍ਰਣਾਲੀ ਦਾ ਸੰਤਾਪ ਭੋਗ ਰਹੇ ਇਨਲਿਸਟਮੈਂਟ/ਆਊਟਸੋਰਸ ਵਰਕਰਾਂ ਵਲੋਂ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਸਾਹਮਣੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ | ਇਸ ਮੌਕੇ ਸੂਬਾਈ ਆਗੂ ਉਂਕਾਰ ਸਿੰਘ ਢੰਡਾ, ਜਤਿੰਦਰ ਸਿੰਘ ਬੱਧਣ, ਬ੍ਰਾਂਚ ਆਗੂ ਸੁਖਵਿੰਦਰ ਸਿੰਘ ਚੁੰਬਰ ਨੇ ਕਿਹਾ ਕਿ ਯੂਨੀਅਨ ਦੀ ਸੂਬਾ ਕਮੇਟੀ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ ਸਰਕਾਰ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ 'ਤੇ ਫ਼ੀਲਡ ਅਤੇ ਦਫ਼ਤਰਾਂ ਵਿਚ ਵੱਖ-ਵੱਖ ਪੋਸਟਾਂ 'ਤੇ ਰੈਗੂਲਰ ਮੁਲਾਜ਼ਮਾਂ ਵਾਂਗ ਪਿਛਲੇ 15 ਤੋਂ 20 ਸਾਲਾਂ ਦੇ ਲੰਬੇ ਅਰਸੇ ਤੋਂ ਇਕ ਵਰਕਰ ਦੇ ਰੂਪ 'ਚ ਲਗਾਤਾਰ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਵਿਭਾਗ 'ਚ ਮਰਜ਼ ਕਰਕੇ ਈ. ਪੀ. ਐਫ. ਤੇ ਈ. ਐਸ. ਆਈ. ਸੀ. ਵਰਗੀਆਂ ਤਮਾਮ ਸਹੂਲਤਾਂ ਦੇਣ ਵਾਲੀ ਪਾਲਿਸੀ ਅਧੀਨ 'ਪੱਕੇ ਰੁਜ਼ਗਾਰ' ਦਾ ਪ੍ਰਬੰਧ ਕਰਨ ਲਈ ਨੋਟੀਫ਼ਿਕੇਸ਼ਨ ਜਾਰੀ ਕਰਾਉਣ ਤੱਕ ਵਿਭਾਗ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਪੁਰਅਮਨ ਢੰਗ ਨਾਲ ਲਗਾਤਾਰ ਮੋਰਚਾ ਤੇ ਧਰਨਾ ਜਾਰੀ ਰੱਖਿਆ ਜਾਵੇਗਾ | ਉਨ੍ਹਾਂ ਮੰਗ ਕੀਤੀ ਕਿ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ-ਕਮ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ 16 ਜੂਨ ਨੂੰ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨਾਲ ਕੀਤੀ ਜਾਣ ਵਾਲੀ ਮੀਟਿੰਗ 'ਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ 'ਚ ਕੰਮ ਕਰਦੇ ਇਨਲਿਸਟਮੈਂਟ ਵਰਕਰਾਂ ਦਾ ਪੱਕਾ ਰੁਜ਼ਗਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਲਿਆਂਦੇ ਜਾ ਰਹੇ ਪੰਜਾਬ ਰਾਜ ਆਊਟਸੋਰਸ ਪ੍ਰਸੋਨਲ ਬਿੱਲ-2026 ਵਿਚ ਇਨਲਿਸਟਮੈਂਟ ਵਰਕਰਾਂ ਨੂੰ ਸ਼ਾਮਿਲ ਕਰਕੇ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇ ਅਤੇ ਜੇਕਰ ਇਸ ਮੀਟਿੰਗ ਨੂੰ ਰੱਦ ਕੀਤਾ ਗਿਆ ਤਾਂ ਯੂਨੀਅਨ ਵਲੋਂ 18 ਜੂਨ ਨੂੰ ਪਟਿਆਲਾ ਵਿਖੇ ਵੱਡਾ ਇਕੱਠ ਕਰਕੇ 28 ਮਈ ਤੋਂ ਲਗਾਤਾਰ ਚੱਲ ਰਹੇ ਪੱਕੇ ਮੋਰਚੇ ਨੂੰ ਹੋਰ ਤਿੱਖਾ ਕੀਤਾ ਜਾਵੇਗਾ |
ਪਿਛਲੀ ਖ਼ਬਰ 2 ਪਿਸਤੌਲ, 20 ਜ਼ਿੰਦਾ ਕਾਰਤੂਸ ਤੇ 3.50 ਲੱਖ ਦੀ ਨਕਦੀ ਬਰਾਮਦ, 2 ਕਾਬੂ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰਨ ਦਾ ਕੰਮ ਕੀਤਾ-ਸੂਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।