26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੋਈ-ਸੰਧੂ

ਅਜੀਤ ਡੈਸਕ 12-06-2026
ਚੱਬੇਵਾਲ, 11 ਜੂਨ (ਰਾਜੀਵ ਭਾਰਦਵਾਜ)-ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੋ ਚੁੱਕੀ ਹੈ | ਸਰਕਾਰੀ ਦਫ਼ਤਰਾਂ 'ਚ ਕੰਮ ਕੱਛੂ ਦੀ ਚਾਲ ਵਾਂਗ ਹੋ ਰਹੇ ਹਨ | ਪੁਲਿਸ ਥਾਣਿਆਂ ਵਿਚ ਲੋਕ ਖੱਜਲ ਖ਼ੁਆਰ ਹੋ ਰਹੇ ਹਨ, ਕਿਸੇ ਪਾਸੇ ਆਮ ਲੋਕਾਂ ਦੀ ਸੁਣਵਾਈ ਨਹੀਂ ਹੋ ਰਹੀ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਚੱਬੇਵਾਲ ਹਲਕੇ ਦੇ ਇੰਚਾਰਜ ਹਰਮਿੰਦਰ ਸਿੰਘ ਸੰਧੂ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਧਾਇਕ ਆਪਣੇ ਦਫ਼ਤਰਾਂ 'ਚ ਲੋਕਾਂ ਦੀ ਭੀੜ ਨੂੰ ਦੇਖ ਕੇ ਮਾਣ ਮਹਿਸੂਸ ਨਾ ਕਰਨ | ਉਨ੍ਹਾਂ ਕਿਹਾ ਕਿ ਇਹ ਭੀੜ ਇਸ ਗੱਲ ਦਾ ਸਬੂਤ ਹੈ ਕਿ ਲੋਕਾਂ ਦੇ ਮਾਮੂਲੀ ਕੰਮ ਵੀ ਸਰਕਾਰੀ ਦਫ਼ਤਰਾਂ ਵਿਚ ਨਹੀਂ ਹੋ ਰਹੇ | ਉਨ੍ਹਾਂ ਕਿਹਾ ਕਿ 2027 'ਚ ਵਿਧਾਨ ਸਭਾ ਚੋਣਾਂ ਦੌਰਾਨ ਲੋਕ ਆਮ ਆਦਮੀ ਪਾਰਟੀ ਨੂੰ ਚੱਲਦਾ ਕਰ ਦੇਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ |
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਸੁਸਾਇਟੀ ਨੂੰ ਵਿਧਾਇਕ ਐਡਵੋਕੇਟ ਘੁੰਮਣ ਵਲੋਂ ਇਕ ਲੱਖ ਦਾ ਚੈੱਕ ਭੇਟ ਅਗਲੀ ਖ਼ਬਰ ਪੁੱਡਾ ਕਾਲੋਨੀ ਮੁਕੇਰੀਆਂ ਵਾਸੀਆਂ ਨੇ ਛਬੀਲ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।