26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਬੀਬੀ ਜੋਸ਼ ਵਲੋਂ ਸ਼ਾਮਚੁਰਾਸੀ ਵਿਖੇ ਭਾਜਪਾ ਉਮੀਦਵਾਰਾਂ ਦੇ ਹੱਕ 'ਚ ਚੋਣ ਮੀਟਿੰਗਾਂ

ਅਜੀਤ ਡੈਸਕ 12-06-2026
ਸ਼ਾਮਚੁਰਾਸੀ, 11 ਜੂਨ (ਗੁਰਮੀਤ ਸਿੰਘ ਖ਼ਾਨਪੁਰੀ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਕਸਬਾ ਸ਼ਾਮਚੁਰਾਸੀ ਵਿਚ ਚੋਣ ਸਰਗਰਮੀਆਂ ਪੂਰੇ ਜ਼ੋਰਾਂ 'ਤੇ ਹਨ ਤੇ ਸਾਰੀਆਂ ਪਾਰਟੀਆਂ ਕਸਬਾ ਸ਼ਾਮਚੁਰਾਸੀ ਦੇ ਵੱਖ-ਵੱਖ ਵਾਰਡਾਂ 'ਚ ਵੋਟਰਾਂ ਨਾਲ ਤਾਲਮੇਲ ਕਰ ਰਹੀਆਂ ਹਨ | ਇਸੇ ਤਹਿਤ ਭਾਰਤੀ ਜਨਤਾ ਪਾਰਟੀ ਸ਼ਾਮਚੁਰਾਸੀ ਦੀ ਹਲਕਾ ਇੰਚਾਰਜ ਤੇ ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼ ਵਲੋਂ ਵੱਖ-ਵੱਖ ਵਾਰਡਾਂ ਤੋਂ ਚੋਣ ਮੈਦਾਨ ਵਿਚ ਉਤਰੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕਰਦਿਆਂ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ, ਵਿਕਾਸ ਕਾਰਜਾਂ ਤੇ ਭਵਿੱਖੀ ਯੋਜਨਾਵਾਂ ਬਾਰੇ ਜਾਣੂ ਕਰਵਾਇਆ | ਇਸ ਮੌਕੇ ਬੀਬੀ ਮਹਿੰਦਰ ਕੌਰ ਜੋਸ਼ ਨੇ ਕਿਹਾ ਕਿ ਪਾਰਟੀ ਹਮੇਸ਼ਾ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਲਈ ਯਤਨਸ਼ੀਲ ਰਹੀ ਹੈ ਅਤੇ ਭਵਿੱਖ 'ਚ ਵੀ ਕਸਬਾ ਸ਼ਾਮਚੁਰਾਸੀ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਰਹੇਗੀ | ਉਨ੍ਹਾਂ ਕਿਹਾ ਕਿ ਨਗਰ ਕੌਂਸਲ 'ਚ ਭਾਜਪਾ ਦੇ ਉਮੀਦਵਾਰਾਂ ਦੀ ਜਿੱਤ ਨਾਲ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਇਸ ਮੌਕੇ ਮੰਗਲ ਕੁਮਾਰ ਮੰਗੀ, ਮੋਹਣ ਲਾਲ, ਦਲਵੀਰ ਕੌਰ, ਜਸਵੀਰ ਕੁਮਾਰ ਭੱਪੀ, ਪਰਮਜੀਤ ਕੁਮਾਰ, ਸੁਨੀਤਾ ਰਾਣੀ, ਪਿ੍ਆ, ਇੰਦਰਜੀਤ ਕੌਰ, ਰਾਜਪਾਲ ਵੀ ਸ਼ਾਮਿਲ ਸਨ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਵਲੋਂ ਉਮੀਦਵਾਰਾਂ ਦੇ ਹੱਕ 'ਚ ਚੋਣ ਮੀਟਿੰਗ ਅਗਲੀ ਖ਼ਬਰ ਵਧੇਰੇ ਬੂਟੇ ਲਗਾ ਕੇ ਵਧ ਰਹੇ ਤਾਪਮਾਨ ਨੂੰ ਕੀਤਾ ਜਾ ਸਕਦਾ ਘੱਟ–ਦੇਵੀਦਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।