26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੇਰੀ ਰਸੋਈ ਯੋਜਨਾ ਸ਼ਲਾਘਾਯੋਗ ਕਦਮ-ਜਗਮੋਹਨ ਸਿੰਘ ਬੱਬੂ ਘੁੰਮਣ

ਅਜੀਤ ਡੈਸਕ 12-06-2026
ਦਸੂਹਾ, 11 ਜੂਨ (ਭੁੱਲਰ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਮੋਹਨ ਸਿੰਘ ਬੱਬੂ ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੇਰੀ ਰਸੋਈ ਯੋਜਨਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਜਿਸ ਨਾਲ ਲੋੜਵੰਦ ਪਰਿਵਾਰਾਂ ਨੂੰ ਮਜਬੂਤੀ ਮਿਲੀ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 2.20 ਲੱਖ ਪਰਿਵਾਰਾਂ ਦੀ ਰਸੋਈ ਦਾ ਖਰਚਾ ਘਟਾਉਣ ਤੇ ਉਨ੍ਹਾਂ ਨੂੰ ਜ਼ਰੂਰੀ ਖਾਧ ਸਮੱਗਰੀ ਉਪਲਬੱਧ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ 'ਮੇਰੀ ਰਸੋਈ' ਯੋਜਨਾ ਤਹਿਤ ਹਲਕਾ ਦਸੂਹਾ ਦੇ ਪਿੰਡਾਂ ਅੰਦਰ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਰਾਸ਼ਨ ਕਿੱਟਾਂ ਵੰਡੀਆਂ ਜਾ ਰਹੀਆਂ ਹਨ | ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਲੋਕ-ਭਲਾਈ ਯੋਜਨਾਵਾਂ ਲਾਗੂ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਯੋਜਨਾਵਾਂ ਸ਼ੁਰੂ ਕਰਨਾ ਨਹੀਂ, ਸਗੋਂ ਉਨ੍ਹਾਂ ਦਾ ਲਾਭ ਅਸਲ ਲੋੜਵੰਦਾਂ ਤੱਕ ਪਹੁੰਚਾਉਣਾ ਹੈ | 'ਮੇਰੀ ਰਸੋਈ' ਯੋਜਨਾ ਵੀ ਇਸੇ ਸੋਚ ਦਾ ਨਤੀਜਾ ਹੈ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਸਿੱਧੀ ਰਾਹਤ ਮਿਲੇਗੀ | ਇਸ ਮੌਕੇ ਹੋਰ ਵੀ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀਮਦ ਭਾਗਵਤ ਮਹਾਂਪੁਰਾਣ ਮਨੁੱਖਤਾ ਨੂੰ ਸਹੀ ਦਿਸ਼ਾ ਦੇਣ ਵਾਲਾ ਅਲੌਕਿਕ ਗਿਆਨ-ਸ਼ਾਸਤਰੀ ਜਗਮੋਹਨ ਦੱਤ ਅਗਲੀ ਖ਼ਬਰ ਸਿੱਖੀ ਵਿਰਸਾ ਵੈੱਲਫੇਅਰ ਸੁਸਾਇਟੀ ਨੇ ਸੰਗਤਾਂ ਨੂੰ ਇਤਿਹਾਸਿਕ ਗੁਰਧਾਮਾਂ ਤੇ ਮਣੀਕਰਨ ਸਾਹਿਬ ਦੀ 3 ਰੋਜ਼ਾ ਯਾਤਰਾ ਕਰਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।