26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਏ. ਡੀ. ਸੀ. ਦੀ ਪ੍ਰਧਾਨਗੀ 'ਚ ਮਾਸਟਰ ਟਰੇਨਰਾਂ ਨੂੰ ਐਸ. ਆਈ. ਆਰ. ਸੰਬੰਧੀ ਦਿੱਤੀ ਸਿਖਲਾਈ

ਅਜੀਤ ਡੈਸਕ 12-06-2026
ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਤੇ ਮੁੱਖ ਚੋਣ ਅਧਿਕਾਰੀ ਪੰਜਾਬ ਦੇ ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿਚ ਵੋਟਰ ਸੂਚੀ ਦੀਆਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਧੀ ਕੁਮੁਦ ਬੰਬਾਹ ਦੀ ਪ੍ਰਧਾਨਗੀ ਹੇਠ ਇਕ ਜ਼ਿਲ੍ਹਾ ਪੱਧਰੀ ਸਿਖਲਾਈ ਪ੍ਰੋਗਰਾਮ ਕਰਵਾਇਆ | ਪ੍ਰੋਗਰਾਮ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਨਿਯੁਕਤ ਵਿਧਾਨ ਸਭਾ ਪੱਧਰੀ ਮਾਸਟਰ ਟਰੇਨਰਾਂ ਨੂੰ ਸਿਖਲਾਈ ਦਿੱਤੀ ਗਈ | ਜ਼ਿਲ੍ਹਾ ਪੱਧਰੀ ਮਾਸਟਰ ਟਰੇਨਰਾਂ ਬ੍ਰਜੇਸ਼ ਸ਼ਰਮਾ, ਕਿਰਨਜੀਤ ਸਿੰਘ, ਚਰਨ ਕੰਵਲ ਸਿੰਘ, ਅਮਿਤ ਸੈਣੀ ਤੇ ਹਰਪ੍ਰੀਤ ਸਿੰਘ ਨੇ ਵਿਧਾਨ ਸਭਾ ਪੱਧਰੀ ਮਾਸਟਰ ਟਰੇਨਰਾਂ ਨੂੰ ਬੀ. ਐਲ. ਓਜ਼ ਦੁਆਰਾ ਭਰੇ ਜਾਣ ਵਾਲੇ ਨਾਮਾਂਕਣ ਫਾਰਮਾਂ ਤੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਅਧੀਨ ਲੋੜੀਂਦੀਆਂ ਘਰ-ਘਰ ਜਾ ਕੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ | ਉਨ੍ਹਾਂ ਨੇ ਉਨ੍ਹਾਂ ਨੂੰ ਨਿਰਧਾਰਿਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀ ਸੋਧ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਨੂੰ ਯਕੀਨੀ ਬਣਾਉਣ ਲਈ ਵਿਧਾਨ ਸਭਾ ਪੱਧਰ 'ਤੇ ਬੀ. ਐਲ. ਓਜ਼ ਨੂੰ ਸਿਖਲਾਈ ਦੇਣ ਦੇ ਤਰੀਕੇ ਬਾਰੇ ਵੀ ਜਾਣਕਾਰੀ ਦਿੱਤੀ | ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨਿਧੀ ਕੁਮੁਦ ਬੰਬਾਹ ਨੇ ਵਿਧਾਨ ਸਭਾ ਪੱਧਰ ਦੇ ਮਾਸਟਰ ਟਰੇਨਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਦੇ ਸਾਰੇ ਬੂਥ ਲੈਵਲ ਅਫਸਰਾਂ (ਬੀ. ਐਲ. ਓ.) ਨੂੰ ਪੂਰੀ ਗੰਭੀਰਤਾ ਅਤੇ ਜ਼ਿੰਮੇਵਾਰੀ ਨਾਲ ਸਿਖਲਾਈ ਦੇਣ ਤੇ ਉਨ੍ਹਾਂ ਨੂੰ ਐਸ. ਆਈ. ਆਰ. ਨਾਲ ਸੰਬੰਧਤ ਸਾਰੇ ਦਿਸ਼ਾ-ਨਿਰਦੇਸ਼ਾਂ ਤੋਂ ਚੰਗੀ ਤਰ੍ਹਾਂ ਜਾਣੂ ਕਰਵਾਉਣ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਬੀ. ਐਲ. ਓ. ਨੂੰ ਵਿਸ਼ੇਸ਼ ਮੁਹਿੰਮ ਦੌਰਾਨ ਕਿਸੇ ਵੀ ਕਿਸਮ ਦੀ ਸਮੱਸਿਆ ਜਾਂ ਸ਼ੱਕ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਮੌਕੇ ਚੋਣ ਕਾਨੂੰਨਗੋ ਦੀਪਕ ਕੁਮਾਰ ਅਤੇ ਲਖਬੀਰ ਸਿੰਘ ਵੀ ਮੌਜੂਦ ਸਨ |
ਪਿਛਲੀ ਖ਼ਬਰ ਐਮ. ਐਸ. ਸੀ. (ਆਈ. ਟੀ.) ਦੇ ਨਤੀਜੇ 'ਚ ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ 'ਵਰਸਿਟੀ 'ਚੋਂ ਦੂਜਾ ਸਥਾਨ ਕੀਤਾ ਹਾਸਿਲ ਅਗਲੀ ਖ਼ਬਰ ਹੁਸ਼ਿਆਰਪੁਰ 'ਚ ਨਵਾਂ 'ਆਧਾਰ ਸੇਵਾ ਕੇਂਦਰ' ਖੋਲਿ੍ਹਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।