26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਅਰੋੜਾ ਵੰਸ਼ ਸਭਾ ਵਲੋਂ ਹੋਣਹਾਰ ਵਿਦਿਆਰਥਣ ਹਰਸ਼ਿਤਾ ਖੱਟਰ ਦਾ ਸਨਮਾਨ

ਅਜੀਤ ਡੈਸਕ 12-06-2026
ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਅਰੋੜਾ ਵੰਸ਼ ਸਭਾ ਹੁਸ਼ਿਆਰਪੁਰ ਵਲੋਂ ਪ੍ਰਧਾਨ ਦੀਪਕ ਨਰੂਲਾ ਦੀ ਅਗਵਾਈ 'ਚ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਹੋਣਹਾਰ ਵਿਦਿਆਰਥਣ ਹਰਸ਼ਿਤਾ ਖੱਟਰ ਪੁੱਤਰੀ ਗੌਰਵ ਖੱਟਰ ਤੇ ਨਿਸ਼ਾ ਰਾਣੀ ਖੱਟਰ ਵਾਸੀ ਕੱਚਾ ਟੋਬਾ ਨੂੰ 10ਵੀਂ ਜਮਾਤ ਦੇ ਨਤੀਜੇ 'ਚ 90 ਫ਼ੀਸਦੀ ਅੰਕ ਹਾਸਿਲ ਕਰਨ 'ਤੇ ਸਨਮਾਨਿਤ ਕੀਤਾ | ਇਸ ਮੌਕੇ ਸਭਾ ਦੇ ਸਰਪ੍ਰਸਤ ਸੰਜੀਵ ਅਰੋੜਾ ਨੇ ਹਰਸ਼ਿਤਾ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਦੇ ਹੋਏ ਕਿਹਾ ਕਿ ਅੱਜ ਦੇ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਹਰਸ਼ਿਤਾ ਨੇ ਸ਼ਾਨਦਾਰ ਨਤੀਜਾ ਹਾਸਿਲ ਕਰਕੇ ਇਹ ਸਾਬਤ ਕੀਤਾ ਹੈ ਕਿ ਦਿ੍ੜ ਇਰਾਦਾ ਤੇ ਮਿਹਨਤ ਹੀ ਸਫਲਤਾ ਦੀ ਕੁੰਜੀ ਹੈ | ਇਸ ਮੌਕੇ ਦੀਪਕ ਨਰੂਲਾ ਨੇ ਕਿਹਾ ਕਿ ਹਰਸ਼ਿਤਾ ਦੀ ਇਹ ਪ੍ਰਾਪਤੀ ਸਮਾਜ ਦੇ ਹੋਰ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਸਰੋਤ ਹੈ | ਇਸ ਮੌਕੇ ਸੰਜੀਵ ਕਥੂਰੀਆ, ਵਿਸ਼ਾਲ ਅਰੋੜਾ, ਪਵਨ ਅਰੋੜਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਮਾਜਿਕ ਆਰਥਿਕ ਜਨਗਣਨਾ ਲਈ ਡਿਊਟੀਆਂ ਦੂਰ ਲਗਾਉਣ ਦੇ ਨਤੀਜਨ ਅਧਿਆਪਕਾਂ 'ਚ ਰੋਸ ਦੀ ਲਹਿਰ ਅਗਲੀ ਖ਼ਬਰ ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।