11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਹੱਕ ਮੰਗਦੇ ਬੇਰੁਜ਼ਗਾਰਾਂ 'ਤੇ ਡਾਂਗਾਂ ਵਰ੍ਹਾਉਣ ਦੇ ਵਿਰੋਧ 'ਚ ਬਸਪਾ ਵਲੋਂ ਰੋਸ ਪ੍ਰਦਰਸ਼ਨ

ਅਜੀਤ ਡੈਸਕ 13-06-2026
ਹੁਸ਼ਿਆਰਪੁਰ, 12 ਜੂਨ (ਹਰਪ੍ਰੀਤ ਕੌਰ)-ਪਟਿਆਲਾ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ 'ਤੇ ਪੁਲਿਸ ਦੇ ਅੰਨ੍ਹੇ ਤਸ਼ੱਦਦ ਦੇ ਵਿਰੋਧ ਵਿਚ ਅੱਜ ਬਹੁਜਨ ਸਮਾਜ ਪਾਰਟੀ ਵਲੋਂ ਸੂਬਾ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਹੁਸ਼ਿਆਰਪੁਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਦੇ ਰਾਜਪਾਲ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕਰੀਮਪੁਰੀ ਨੇ ਵੱਖ-ਵੱਖ ਸਰਕਾਰਾਂ ਦੇ ਕਾਰਜਕਾਲ ਦੌਰਾਨ ਆਪਣੇ ਹੱਕਾਂ, ਪੱਕੀ ਭਰਤੀ ਤੇ ਰੁਜ਼ਗਾਰ ਦੀ ਮੰਗ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ 'ਤੇ ਹੋਏ ਵਹਿਸ਼ੀਆਨਾ ਲਾਠੀਚਾਰਜ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਪੰਜਾਬ ਅੰਦਰ ਪਿਛਲੇ ਦੋ ਦਹਾਕਿਆਂ ਦਾ ਇਤਿਹਾਸ ਗਵਾਹ ਹੈ ਕਿ ਸਰਕਾਰ ਭਾਵੇਂ ਅਕਾਲੀ-ਭਾਜਪਾ ਗਠਜੋੜ ਦੀ ਰਹੀ ਹੋਵੇ, ਕਾਂਗਰਸ ਦੀ ਜਾਂ ਫਿਰ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ, ਹਰ ਦੌਰ ਦੇ ਹਾਕਮਾਂ ਨੇ ਸਿਰਫ਼ ਲਾਠੀਚਾਰਜ, ਵਾਟਰ ਕੈਨਨ ਤੇ ਪੁਲਸੀਆ ਜਬਰ ਦਾ ਹੀ ਸਹਾਰਾ ਲਿਆ ਹੈ |? ਕਰੀਮਪੁਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵੱਧ ਰਹੇ ਈ. ਟੀ. ਟੀ. ਬੇਰੁਜ਼ਗਾਰ ਅਧਿਆਪਕਾਂ ਨੂੰ ਸੜਕਾਂ 'ਤੇ ਬੇਰਹਿਮੀ ਨਾਲ ਕੁੱਟਿਆ ਗਿਆ | ਕਰੀਮਪੁਰੀ ਨੇ ਕਿਹਾ ਬਸਪਾ ਵਲੋਂ 'ਪੰਜਾਬ ਸੰਭਾਲੋ ਮੁਹਿੰਮ' ਸ਼ੁਰੂ ਕੀਤੀ ਹੋਈ ਹੈ ਜਿਸ ਦਾ ਮੁੱਖ ਮਕਸਦ ਹੀ ਇਨ੍ਹਾਂ ਰਵਾਇਤੀ ਪਾਰਟੀਆਂ ਦੇ ਦੋਗਲੇ ਚਿਹਰੇ ਨੂੰ ਜਨਤਾ ਦੇ ਸਾਹਮਣੇ ਲਿਆਉਣਾ ਹੈ | ਉਨ੍ਹਾਂ ਕਿਹਾ ਕਿ ਜਿਹੜੇ ਲੀਡਰ ਵੋਟਾਂ ਵੇਲੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀਆਂ ਸਹੁੰਆਂ ਖਾਂਦੇ ਹਨ, ਉਹ ਸੱਤਾ ਵਿਚ ਆਉਂਦੇ ਹੀ ਨੌਜਵਾਨਾਂ ਨੂੰ ਜੇਲ੍ਹਾਂ ਅਤੇ ਹਸਪਤਾਲਾਂ ਵਿਚ ਪਹੁੰਚਾ ਦਿੰਦੇ ਹਨ | ਕਰੀਮਪੁਰੀ ਨੇ ਮੌਜੂਦਾ ਭਗਵੰਤ ਮਾਨ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਬੇਰੁਜ਼ਗਾਰਾਂ 'ਤੇ ਲਾਠੀਤੰਤਰ ਬੰਦ ਕਰਕੇ ਤੁਰੰਤ ਪੱਕੀ ਭਰਤੀ ਦੇ ਨੋਟੀਫਿਕੇਸ਼ਨ ਜਾਰੀ ਕਰੇ | ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪੀੜਤ ਨੌਜਵਾਨਾਂ ਤੇ ਬੇਰੁਜ਼ਗਾਰ ਯੂਨੀਅਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਇਸ ਜਬਰ ਦੇ ਖ਼ਿਲਾਫ਼ ਪੂਰੇ ਸੂਬੇ ਅੰਦਰ ਅੰਦੋਲਨ ਨੂੰ ਹੋਰ ਤੇਜ਼ ਕਰੇਗੀ | ਇਸ ਮੌਕੇ ਸੂਬਾ ਜਨਰਲ ਸਕੱਤਰ ਠੇਕੇਦਾਰ ਭਗਵਾਨ ਦਾਸ ਸਿੱਧੂ, ਜੋਨ ਇੰਚਾਰਜ ਗੁਰਨਾਮ ਚੌਧਰੀ, ਸਕੱਤਰ ਮਨਿੰਦਰ ਸ਼ੇਰਪੁਰੀ, ਜ਼ਿਲ੍ਹਾ ਪ੍ਰਧਾਨ ਦਲਜੀਤ ਰਾਏ, ਐਡਵੋਕੇਟ ਪਲਵਿੰਦਰ ਮਾਨਾ, ਮਦਨ ਸਿੰਘ ਬੈਂਸ, ਸੁਖਦੇਵ ਬਿੱਟਾ, ਐਡਵੋਕੇਟ ਧਰਮਿੰਦਰ ਦਾਦਰਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੁਕੇਰੀਆਂ ਸ਼ਹਿਰ ਅੰਦਰ ਨਾਜਾਇਜ਼ ਬਣੇ ਬੱਸ ਅੱਡਿਆਂ ਤੋਂ ਲੋਕ ਪ੍ਰੇਸ਼ਾਨ ਨੈਸ਼ਨਲ ਹਾਈਵੇ 'ਤੇ ਖੜ੍ਹੀਆਂ ਹੁੰਦੀਆਂ ਬੱਸਾਂ... ਅਗਲੀ ਖ਼ਬਰ ਤੇਜ਼ ਤੂਫ਼ਾਨ ਨਾਲ ਡੇਅਰੀ ਫਾਰਮ 'ਚ ਪਸ਼ੂਆਂ ਲਈ ਬਣਾਇਆ ਸ਼ੈੱਡ ਡਿੱਗਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।