11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮਹੀਨਾਵਾਰ ਮੀਟਿੰਗ

ਅਜੀਤ ਡੈਸਕ 13-06-2026
ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ)-ਪੰਜਾਬ ਪੈਨਸ਼ਨਰਜ਼ ਯੂਨੀਅਨ ਹੁਸ਼ਿਆਰਪੁਰ ਦੀ ਮਹੀਨਾਵਾਰ ਮੀਟਿੰਗ ਪਾਰਟੀ ਦਫ਼ਤਰ ਹੁਸ਼ਿਆਰਪੁਰ ਵਿਖੇ ਉਂਕਾਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਸ਼ੁਰੂਆਤ ਕੁਲਦੀਪ ਸਿੰਘ ਸੈਣੀ ਦੇ ਭਾਣਜੇ ਦੀ ਬੇਵਕਤੀ ਹੋਈ ਮੌਤ 'ਤੇ ਸ਼ੌਕ ਮਤੇ ਨਾਲ ਹੋਈ, ਉਪਰੰਤ ਯੂਨੀਅਨ ਦੇ ਆਗੂਆਂ ਉਂਕਾਰ ਸਿੰਘ, ਅਮਰੀਕ ਸਿੰਘ ਸੈਣੀ, ਜਗਜੀਤ ਸਿੰਘ, ਜੋਗਾ ਸਿੰਘ, ਬਿੱਕਰ ਸਿੰਘ ਨੇ ਸਾਂਝੇ ਤੌਰ 'ਤੇ ਪਿਛਲੇ ਦਿਨੀਂ ਪਟਿਆਲਾ 'ਚ ਪੁਲਿਸ ਵਲੋਂ ਬੇਰੁਜ਼ਗਾਰ ਲਾਈਨਮੈਨਾਂ ਤੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ 'ਤੇ ਮਾਰੀਆਂ ਪਾਣੀ ਦੀਆਂ ਬੁਛਾੜਾਂ ਅਤੇ ਕੀਤੇ ਲਾਠੀਚਾਰਜ ਦੀ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਮੁਲਾਜ਼ਮਾਂ/ਪੈਨਸ਼ਨਰਾਂ ਦਾ 18 ਫ਼ੀਸਦੀ ਡੀ. ਏ. ਦਬਾ ਕੇ ਰੱਖਿਆ ਹੋਇਆ ਹੈ ਅਤੇ ਹੁਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਤਨਖ਼ਾਹਾਂ/ਪੈਨਸ਼ਨ 'ਚ ਕੱਟ ਲਗਾਉਣ ਵਿਚਾਰ ਕਰ ਰਹੀ ਹੈ, ਜੋ 'ਆਪ' ਸਰਕਾਰ ਨੂੰ ਮਹਿੰਗਾ ਪਵੇਗਾ | ਇਸ ਮੌਕੇ ਕ੍ਰਿਸ਼ਨ ਗੋਪਾਲ, ਕੁਲਦੀਪ ਸਿੰਘ ਸੈਣੀ, ਦਵਿੰਦਰ ਸਿੰਘ, ਸੁਰਜੀਤ ਸਿੰਘ, ਹਰਬੰਸ ਲਾਲ, ਕੇਵਲ ਰਾਮ, ਬਲਵੀਰ ਸਿੰਘ, ਸੁਰਜੀਤ ਸਿੰਘ, ਸੰਤੋਖੀ ਸਿੰਘ, ਗੁਰਦੀਪ ਸਿੰਘ, ਦਲਵਿੰਦਰ ਸਿੰਘ, ਉਂਕਾਰ ਸਿੰਘ, ਬੂਟਾ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 'ਪਹਿਲ' ਸੰਸਥਾ ਵਲੋਂ ਪੜ੍ਹੇ-ਲਿਖੇ ਬੇਰੁਜ਼ਗਾਰਾਂ ਲਈ ਮੁਫ਼ਤ ਕੋਚਿੰਗ ਸੈਂਟਰ ਖੋਲ੍ਹਣ ਦਾ ਫ਼ੈਸਲਾ ਅਗਲੀ ਖ਼ਬਰ ਭਾਜਪਾ ਦੇ ਰਾਸ਼ਟਰੀ ਉਪ ਪ੍ਰਧਾਨ ਸੌਦਾਨ ਸਿੰਘ ਨਾਲ ਰਾਜ ਕੁਮਾਰ ਰਾਣਾ ਨੇ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।