27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

28 ਤੋਂ 30 ਤੱਕ ਬੱਚਿਆਂ ਨੂੰ ਪਿਆਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ-ਡਾ. ਸੀਮਾ ਗਰਗ

ਅਜੀਤ ਡੈਸਕ 14-06-2026
ਹੁਸ਼ਿਆਰਪੁਰ, 13 ਜੂਨ (ਬਲਜਿੰਦਰਪਾਲ ਸਿੰਘ)-ਸਿਹਤ ਵਿਭਾਗ ਵਲੋਂ 28, 29 ਤੇ 30 ਜੂਨ ਨੂੰ ਪੁਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੌਰਾਨ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਆਈਆਂ ਜਾਣਗੀਆਂ | ਇਹ ਪ੍ਰਗਟਾਵਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਨੇ ਪੀ. ਐਚ. ਸੀ. ਚੱਕੋਵਾਲ ਵਿਖੇ ਮ. ਪ. ਹ. ਵ. ਫੀਮੇਲ, ਮ. ਪ. ਹ. ਵ. ਮੇਲ, ਆਸ਼ਾ ਵਰਕਰਾਂ ਤੇ ਪਲਸ ਪੋਲੀਓ ਸੁਪਰਵਾਈਜ਼ਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਉਨ੍ਹਾਂ ਨਾਲ ਐਸ. ਐਮ. ਓ. ਡਾ. ਮਨਪ੍ਰੀਤ ਕੌਰ ਤੇ ਬੀ. ਈ. ਈ. ਹਰਦੀਪ ਸਿੰਘ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੁਹੰਮਦ ਆਸਿਫ਼ ਵੀ ਹਾਜ਼ਰ ਸਨ | ਇਸ ਮੌਕੇ ਡਾ. ਸੀਮਾ ਗਰਗ ਨੇ ਕਿਹਾ ਕਿ ਇਸ ਵਾਰ ਗਰਮੀ ਦੇ ਮੌਸਮ 'ਚ ਪੁਲਸ ਪੋਲੀਓ ਆਇਆ ਹੈ ਪਰ ਸਿਹਤ ਵਿਭਾਗ ਦੇ ਕਰਮਚਾਰੀ ਤੇ ਅਧਿਕਾਰੀ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਂਦੇ ਹਨ | ਉਨ੍ਹਾਂ ਕਿਹਾ ਕਿ 5 ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਦੀ ਦਵਾਈ ਪੀਣ ਤੋਂ ਵਾਂਝਾ ਨਾ ਰਹਿ ਜਾਵੇ | ਉਨ੍ਹਾਂ ਕਿਹਾ ਕਿ ਗਰਭਵਤੀਆਂ ਨੂੰ ਆਇਰਨ ਤੇ ਕੈਲਸ਼ੀਅਮ ਦੇ ਨਾਲ-ਨਾਲ ਸੰਤੁਲਿਤ ਭੋਜਨ ਦੇਣਾ ਬਹੁਤ ਜ਼ਰੂਰੀ ਹੈ ਤਾਂ ਕਿ ਜੱਚਾ ਤੇ ਬੱਚਾ ਤੰਦਰੁਸਤ ਰਹਿਣ | ਇਸ ਤੋਂ ਇਲਾਵਾ 14 ਸਾਲ ਦੀਆਂ ਬੱਚੀਆਂ ਨੂੰ ਐਚ. ਪੀ. ਵੀ. ਦੀ ਵੈਕਸੀਨ ਦੀ ਡੋਜ਼ ਜ਼ਰੂਰ ਲਗਵਾਈ ਜਾਵੇ ਤਾਂ ਕਿ ਉਨ੍ਹਾਂ ਦਾ ਬੱਚੇਦਾਨੀ ਦੇ ਕੈਂਸਰ ਤੋਂ ਬਚਾਅ ਕੀਤਾ ਜਾ ਸਕੇ |
ਪਿਛਲੀ ਖ਼ਬਰ ਨਗਰ ਨਿਗਮ ਹੁਸ਼ਿਆਰਪੁਰ 'ਚ ਨਸ਼ਾਖੋਰੀ ਬਾਰੇ ਜਾਗਰੂਕਤਾ ਵਰਕਸ਼ਾਪ ਅਗਲੀ ਖ਼ਬਰ ਪੰਜਾਬ 'ਚ ਅਗਲੀ ਸਰਕਾਰ ਭਾਜਪਾ ਦੀ ਬਣਨੀ ਤੈਅ-ਮਨੋਹਰ ਲਾਲ ਖੱਟੜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।