27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਨਗਰ ਨਿਗਮ ਹੁਸ਼ਿਆਰਪੁਰ 'ਚ ਨਸ਼ਾਖੋਰੀ ਬਾਰੇ ਜਾਗਰੂਕਤਾ ਵਰਕਸ਼ਾਪ

ਅਜੀਤ ਡੈਸਕ 14-06-2026
ਹੁਸ਼ਿਆਰਪੁਰ, 13 ਜੂਨ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਹੁਕਮਾਂ ਅਨੁਸਾਰ ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਜਯੋਤੀ ਬਾਲਾ ਮੱਟੂ ਦੀ ਅਗਵਾਈ ਹੇਠ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਲੋਂ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਨਸ਼ਾਖੋਰੀ ਤੇ ਇਸ ਦੇ ਇਲਾਜ ਬਾਰੇ ਜਾਗਰੂਕਤਾ ਵਰਕਸ਼ਾਪ ਲਗਾਈ ਗਈ | ਇਸ ਮੌਕੇ ਮੈਡੀਕਲ ਅਫ਼ਸਰ ਇੰਚ: ਡਾ. ਜਸਲੀਨ ਕੌਰ ਮੁੱਖ ਮਹਿਮਾਨ ਤੇ ਕਾਊਾਸਲਰ ਸੰਦੀਪ ਕੁਮਾਰੀ ਮੁੱਖ ਬੁਲਾਰੇ ਵਜੋਂ ਹਾਜ਼ਰ ਹੋਏ | ਇਸ ਮੌਕੇ ਮੈਡੀਕਲ ਅਫ਼ਸਰ ਡਾ. ਜਸਲੀਨ ਕੌਰ ਨੇ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਅਨੁਸਾਰ ਨਸ਼ਾਖੋਰੀ ਇਕ ਮਾਨਸਿਕ ਬਿਮਾਰੀ ਹੈ | ਉਨ੍ਹਾਂ ਕਿਹਾ ਕਿ ਤੰਬਾਕੂ ਵਿਚ 25 ਫੀਸਦੀ ਨਿਕੋਟੀਨ ਪਾਈ ਜਾਂਦੀ ਹੈ ਜੋ ਕਿ ਵਿਅਕਤੀ ਦੇ ਦਿਲ, ਕਿਡਨੀ ਅਤੇ ਸਰੀਰ ਦੀ ਹਰ ਅੰਗ ਨੂੰ ਪ੍ਰਭਾਵਿਤ ਕਰਦਾ ਹੈ | ਇਸ ਮੌਕੇ ਕਾਊਾਸਲਰ ਸੰਦੀਪ ਕੁਮਾਰੀ ਨੇ ਕਿਹਾ ਕਿ ਨਸ਼ਾਖੋਰੀ ਇਕ ਵਾਰ-ਵਾਰ ਹੋਣ ਵਾਲੀ ਤੇ ਲੰਬਾ ਸਮਾਂ ਚੱਲਣ ਵਾਲੀ ਮਾਨਸਿਕ ਬਿਮਾਰੀ ਹੈ | ਉਨ੍ਹਾਂ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸਰਕਾਰ ਵਲੋਂ ਇਸ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਨਸ਼ਾਖੋਰੀ ਦੇ ਇਲਾਜ ਲਈ ਜ਼ਿਲ੍ਹਾ ਹੁਸ਼ਿਆਰਪੁਰ 'ਚ 2 ਨਸ਼ਾ ਮੁਕਤੀ ਕੇਂਦਰ ਜ਼ਿਲ੍ਹਾ ਹਸਪਤਾਲ ਹੁਸ਼ਿਆਰਪੁਰ ਤੇ ਉਪ ਮੰਡਲ ਸਿਵਲ ਹਸਪਤਾਲ ਦਸੂਹਾ ਵਿਖੇ ਚੱਲ ਰਹੇ ਹਨ | ਇਸ ਮੌਕੇ ਸਭ ਨੂੰ ਨਸ਼ਾ ਮੁਕਤ ਰਹਿਣ ਦੀ ਸਹੁੰ ਚੁਕਾਈ ਗਈ |
ਪਿਛਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਲਈ ਕਣਕ ਤੇ ਰਸਦ ਲੈ ਕੇ ਪਿੰਡ ਹਵੇਲੀ ਤੋਂ ਜਥਾ ਰਵਾਨਾ ਅਗਲੀ ਖ਼ਬਰ 28 ਤੋਂ 30 ਤੱਕ ਬੱਚਿਆਂ ਨੂੰ ਪਿਆਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ-ਡਾ. ਸੀਮਾ ਗਰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।