28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਬੇਗਮਪੁਰਾ ਪੰਥਕ ਇਕੱਠ ਲਈ ਅਕਾਲੀ ਦਲ ਅੰਮਿ੍ਤਸਰ ਦਾ ਜਥਾ ਫਗਵਾੜਾ ਲਈ ਰਵਾਨਾ ਹੋਇਆ

ਅਜੀਤ ਡੈਸਕ 14-06-2026
ਟਾਂਡਾ ਉੜਮੁੜ, 13 ਜੂਨ (ਕੁਲਬੀਰ ਸਿੰਘ ਗੁਰਾਇਆ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਕਾਰਜਕਾਰੀ ਪ੍ਰਧਾਨ ਮਾਸਟਰ ਕੁਲਦੀਪ ਸਿੰਘ ਮਸੀਤੀ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਤੇ ਸਿੱਖ ਸੰਗਤਾਂ ਦਾ ਇਕ ਵੱਡਾ ਜਥਾ ਬੇਗਮਪੁਰਾ ਖ਼ਾਲਸਾ ਲਹਿਰ ਵਿਚ ਸ਼ਮੂਲੀਅਤ ਕਰਨ ਲਈ ਫਗਵਾੜਾ ਲਈ ਰਵਾਨਾ ਹੋਇਆ | ਇਸ ਮੌਕੇ ਵਰਕਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸੰਗਤਾਂ ਨੇ ਪੰਥਕ ਮਸਲਿਆਂ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ | ਰਵਾਨਗੀ ਤੋਂ ਪਹਿਲਾਂ ਸੰਬੋਧਨ ਕਰਦਿਆਂ ਮਾਸਟਰ ਕੁਲਦੀਪ ਸਿੰਘ ਮਸੀਤੀ ਨੇ ਕਿਹਾ ਕਿ ਬੇਗਮਪੁਰਾ ਪੰਥਕ ਇਕੱਠ ਸਿੱਖ ਕੌਮ ਨਾਲ ਸਬੰਧਿਤ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕਰਨ ਤੇ ਪੰਥਕ ਏਕਤਾ ਨੂੰ ਹੋਰ ਮਜ਼ਬੂਤ ਕਰਨ ਲਈ ਮਹੱਤਵਪੂਰਨ ਸਾਬਤ ਹੋਵੇਗਾ | ਉਨ੍ਹਾਂ ਕਿਹਾ ਕਿ ਪੰਥਕ ਤਾਕਤਾਂ ਨੂੰ ਇੱਕਜੁੱਟ ਹੋ ਕੇ ਕੌਮ ਦੇ ਹੱਕਾਂ ਅਤੇ ਪੰਜਾਬ ਦੇ ਮਸਲਿਆਂ ਲਈ ਸੰਘਰਸ਼ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਹਮੇਸ਼ਾ ਪੰਥ, ਪੰਜਾਬ ਅਤੇ ਪੰਜਾਬੀਅਤ ਦੇ ਹਿਤਾਂ ਲਈ ਆਵਾਜ਼ ਬੁਲੰਦ ਕਰਦਾ ਰਿਹਾ ਹੈ | ਉਨ੍ਹਾਂ ਹੋਰ ਕਿਹਾ ਕਿ ਬੇਗਮਪੁਰਾ ਖ਼ਾਲਸਾ ਲਹਿਰ ਸਮਾਜਿਕ ਤੇ ਧਾਰਮਿਕ ਟੁੱਟ ਰਹੀਆਂ ਸਾਂਝਾ ਨੂੰ ਮੁੜ ਗੰਡਨ ਦਾ ਸਿੱਖ ਸਮਾਜ ਅਤੇ ਦਲਿਤ ਸਮਾਜ ਵਲੋਂ ਸ਼ੁਰੂ ਕੀਤਾ ਗਿਆ ਅੰਦੋਲਨ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਫ਼ੌਜੀ, ਦਿਲਜੀਤ ਸਿੰਘ, ਬਲਵੀਰ ਸਿੰਘ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ, ਦਰਸ਼ਨ ਸਿੰਘ, ਰਣਜੀਤ ਸਿੰਘ, ਸਤਨਾਮ ਸਿੰਘ, ਜਗਦੀਸ਼ ਸਿੰਘ, ਬਲਵੰਤ ਸਿੰਘ, ਜਰਨੈਲ ਸਿੰਘ, ਬਲਵਿੰਦਰ ਸਿੰਘ ਜਹੂਰਾ, ਮਨਜੀਤ ਸਿੰਘ, ਗੁਰਨੇਕ ਸਿੰਘ, ਬਲਜੀਤ ਸਿੰਘ ਆਦਿ ਆਦਿ ਤੋਂ ਇਲਾਵਾ ਹੋਰ ਵੀ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂ ਅਤੇ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਠੱਕਰਵਾਲ 'ਚ 191 ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਅਗਲੀ ਖ਼ਬਰ ਬੀ. ਬੀ. ਐਮ. ਬੀ. ਵਲੋਂ ਮੌਨਸੂਨ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।