30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਕੁਲਵੀਰ ਸਿੰਘ ਡੋਗਰਪੁਰ ਅਕਾਲੀ ਦਲ ਐੱਸ. ਸੀ. ਵਿੰਗ ਹਲਕਾ ਗੜ੍ਹਸ਼ੰਕਰ ਦੇ ਪ੍ਰਧਾਨ ਨਿਯੁਕਤ

ਅਜੀਤ ਡੈਸਕ 14-06-2026
ਗੜ੍ਹਸ਼ੰਕਰ, 13 ਜੂਨ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੁਲਵੀਰ ਸਿੰਘ ਡੋਗਰਪੁਰ ਨੂੰ ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਹਲਕਾ ਗੜ੍ਹਸ਼ੰਕਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਕੁਲਵੀਰ ਸਿੰਘ ਡੋਗਰਪੁਰ ਨੇ ਆਪਣੀ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਤੇ ਐੱਸ. ਸੀ. ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਤੇ ਵਿਸ਼ੇਸ਼ ਤੌਰ 'ਤੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ |
ਪਿਛਲੀ ਖ਼ਬਰ ਅਕਾਲੀ ਦਲ ਭਾਜਪਾ ਸਰਕਾਰ ਦੌਰਾਨ ਹੋਇਆ ਬੀਤ ਇਲਾਕੇ ਦਾ ਵਿਕਾਸ-ਭੁੱਲੇਵਾਲ ਰਾਠਾਂ ਅਗਲੀ ਖ਼ਬਰ 1.5 ਕਰੋੜ ਦੀ ਧੋਖਾਧੜੀ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।