25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਬੰਦ ਕੈਦੀ ਨੇ ਫੇਸ ਬੁੱਕ 'ਤੇ ਲਾਈਵ ਹੋ ਕੇ ਜੇਲ੍ਹ ਪ੍ਰਸ਼ਾਸਨ 'ਤੇ ਲਗਾਏ ਗੰਭੀਰ ਦੋਸ਼

ਵਾਇਰਲ ਹੋਈ ਵੀਡੀਓ 'ਚ ਬੋਲਦਾ ਮਨਪ੍ਰੀਤ ਸਿੰਘ ਮੰਨਾਂ | (ਸੱਜੇ) ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਬਾਹਰੀ ਦਿ੍ਸ਼ | ਤਸਵੀਰਾਂ : ਹਮਸ਼ਾਇਨ ਸਟੂਡੀਓ <br/> 15-06-2026
• ਮਾਮਲੇ 'ਚ ਸ਼ਾਮਿਲ ਦੋਸ਼ੀਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ-ਡਾ. ਰਵਜੋਤ
ਹੁਸ਼ਿਆਰਪੁਰ, 14 ਜੂਨ (ਬਲਜਿੰਦਰਪਾਲ ਸਿੰਘ)-ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾਂ ਜੋ ਹੁਸ਼ਿਆਰਪੁਰ ਕੇਂਦਰੀ ਜੇਲ੍ਹ 'ਚ ਬੰਦ ਹੈ, ਦੀ ਜੇਲ੍ਹ ਪ੍ਰਸ਼ਾਸਨ ਤੇ ਨਸ਼ਾ ਵਿਕਵਾਉਣ ਤੇ ਉਨ੍ਹਾਂ ਨਾਲ ਕੁੱਟਮਾਰ ਕਰਨ ਦੇ ਦੋਸ਼ ਲਗਾਉਂਦੇ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ | ਇਹ ਵੀਡੀਓ 'ਚ ਦਿਖਾਈ ਦੇਣ ਵਾਲਾ ਵਿਅਕਤੀ ਬਠਿੰਡਾ ਜ਼ਿਲੇ੍ਹ ਦੇ ਕਸਬੇ ਤਲਵੰਡੀ ਸਾਬੋ ਦਾ ਰਹਿਣ ਵਾਲਾ ਮਨਪ੍ਰੀਤ ਸਿੰਘ ਮੰਨਾਂ ਦੱਸਿਆ ਜਾ ਰਿਹਾ ਹੈ | ਆਪਣੇ ਫੇਸ ਬੁੱਕ ਅਕਾਊਾਟ ਤੋਂ ਲਾਈਵ ਹੋ ਕੇ ਮਨਪ੍ਰੀਤ ਮੰਨਾਂ ਨੇ ਜੇਲ੍ਹ ਪ੍ਰਸ਼ਾਸਨ 'ਤੇ ਲਗਾਏ ਗੰਭੀਰ ਦੋਸ਼ ਲਗਾਉਂਦਿਆਂ ਦੱਸਿਆ ਕਿ ਜੇਲ੍ਹ 'ਚ ਨਸ਼ਾ ਸ਼ਰੇਆਮ ਵਿਕਦਾ ਹੈ ਅਤੇ ਨਸ਼ਾ ਨਾ ਵੇਚਣ 'ਤੇ ਉਨ੍ਹਾਂ ਵਲੋਂ ਮਾਰਕੁੱਟ ਕੀਤੀ ਜਾਂਦੀ ਹੈ | ਉਸ ਨੇ ਕਥਿਤ ਤੌਰ 'ਤੇ ਜੇਲ੍ਹ ਦੀ ਹੀ ਇਕ ਮਹਿਲਾ ਅਫ਼ਸਰ 'ਤੇ ਵੀ ਦੋਸ਼ ਲਗਾਇਆ ਕਿ ਉਹ ਨਸ਼ਾ ਵੇਚਣ ਨੂੰ ਮਜਬੂਰ ਕਰ ਰਹੀ ਹੈ | ਜ਼ਿਕਰਯੋਗ ਹੈ ਕਿ ਮਨਪ੍ਰੀਤ ਸਿੰਘ ਮੰਨਾਂ 'ਤੇ ਸਿੱਧੂ ਮੂਸੇ ਵਾਲਾ ਕਤਲ ਕਾਂਡ 'ਚ ਵਰਤੀ ਗਈ ਗੱਡੀ ਮੁਹੱਈਆ ਕਰਵਾਉਣ ਦੇ ਦੋਸ਼ ਵੀ ਹਨ | ਇਸ ਸੰਬੰਧੀ ਜਦੋਂ ਪੰਜਾਬ ਦੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਸੰਬੰਧੀ ਉਨ੍ਹਾਂ ਵਲੋਂ ਜੇਲ੍ਹ ਪ੍ਰਸ਼ਾਸਨ 'ਤੇ ਕਾਰਵਾਈ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸ 'ਚ ਚਾਹੇ ਕੋਈ ਵੀ ਅਫ਼ਸਰ ਸ਼ਾਮਿਲ ਹੋਵੇ ਉਸ 'ਤੇ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ 6 'ਤੇ ਮਾਮਲਾ ਦਰਜ, 6 ਕਾਬੂ ਮਾਰ ਦੇਣ ਦੀਆ ਧਮਕੀਆਂ ਤੋਂ ਪ੍ਰੇਸ਼ਾਨ ਪਾਠੀ ਸਿੰਘ ਵਲੋਂ ਖ਼ੁਦਕੁਸ਼ੀ ਅਗਲੀ ਖ਼ਬਰ ਜਬਰੀ ਲਗਾਈਆਂ ਗੈਰ-ਵਿਦਿਅਕ ਡਿਊਟੀਆਂ ਦੇ ਵਿਰੋਧ 'ਚ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।