24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਰਣਧੀਰ ਸਿੰਘ ਭਾਰਜ ਯੂਥ ਅਕਾਲੀ ਦਲ ਹੁਸ਼ਿਆਰਪੁਰ ਦੇ ਹਲਕਾ ਇੰਚਾਰਜ ਬਣੇ

ਅਜੀਤ ਡੈਸਕ 15-06-2026
ਹੁਸ਼ਿਆਰਪੁਰ, 14 ਜੂਨ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ | ਜਿਸ ਦੇ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਅਤੇ ਹਲਕਾ ਇੰਚਾਰਜ ਹੁਸ਼ਿਆਰਪੁਰ ਸੰਜੀਵ ਤਲਵਾੜ ਵਲੋਂ ਹਲਕਾ ਹੁਸ਼ਿਆਰਪੁਰ ਦੀ ਜਥੇਬੰਦੀ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਯੂਥ ਅਕਾਲੀ ਦਲ ਦੇ ਸੀਨੀਅਰ ਨੌਜਵਾਨ ਆਗੂ ਰਣਧੀਰ ਸਿੰਘ ਭਾਰਜ ਨੂੰ ਹਲਕਾ ਹੁਸ਼ਿਆਰਪੁਰ ਦਾ ਇੰਚਾਰਜ ਨਿਯੁਕਤ ਕੀਤਾ | ਰਣਧੀਰ ਸਿੰਘ ਭਾਰਜ ਲੰਮੇ ਸਮੇਂ ਤੋਂ ਯੂਥ ਦੀ ਮਜ਼ਬੂਤੀ ਲਈ ਸਰਗਰਮ ਭੂਮਿਕਾ ਨਿਭਾ ਰਹੇ ਹਨ ਤੇ ਨੌਜਵਾਨਾਂ 'ਚ ਉਨ੍ਹਾਂ ਦੀ ਚੰਗੀ ਪਕੜ ਮੰਨੀ ਜਾਂਦੀ ਹੈ | ਰਣਧੀਰ ਸਿੰਘ ਭਾਰਜ ਨੇ ਪਾਰਟੀ ਲੀਡਰਸ਼ਿਪ ਤੇ ਹਲਕਾ ਇੰਚਾਰਜ ਸੰਜੀਵ ਤਲਵਾੜ ਦਾ ਧੰਨਵਾਦ ਕਰਦਿਆਂ ਉਨ੍ਹਾਂ 'ਤੇ ਜਤਾਏ ਗਏ ਵਿਸ਼ਵਾਸ ਤੇ ਉਹ ਪੂਰਾ ਉੱਤਰਨਗੇ |
ਪਿਛਲੀ ਖ਼ਬਰ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਹਲਕਾ ਪੱਛਮੀ ਹੋਇਆ ਲਾਵਾਰਸ ਅਗਲੀ ਖ਼ਬਰ ਕੇਂਦਰੀ ਜੇਲ੍ਹ ਦੇ ਇਕ ਗੈਂਗਸਟਰ ਨੇ ਆਨਲਾਈਨ ਹੋ ਕੇ ਨਸ਼ਿਆਂ ਨੂੰ ਲੈ ਕੇ ਕੀਤੇ ਗੰਭੀਰ ਖੁਲਾਸੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।