24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਕੈਬਨਿਟ ਮੰਤਰੀ ਰਵਜੋਤ ਸਿੰਘ ਵਲੋਂ ਪਾਣੀ ਦੇ ਟਿਊਬਵੈੱਲ ਦਾ ਉਦਘਾਟਨ

ਅਜੀਤ ਡੈਸਕ 15-06-2026
ਹੁਸ਼ਿਆਰਪੁਰ, 14 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਗੀਗਨੋਵਾਲ ਵਿਖੇ ਪੀਣ ਵਾਲੇ ਪਾਣੀ ਦੇ ਨਵੇਂ ਟਿਊਬਵੈੱਲ ਦਾ ਉਦਘਾਟਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਕੀਤਾ | ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ | ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਾਫ਼ ਪੀਣ ਵਾਲਾ ਪਾਣੀ ਹਰ ਨਾਗਰਿਕ ਦਾ ਮੁੱਢਲਾ ਅਧਿਕਾਰ ਹੈ ਤੇ ਪੰਜਾਬ ਸਰਕਾਰ ਇਸ ਅਧਿਕਾਰ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ, ਸੜਕਾਂ, ਗਲੀਆਂ-ਨਾਲੀਆਂ, ਪਾਣੀ ਸਪਲਾਈ, ਸਿੱਖਿਆ ਤੇ ਸਿਹਤ ਸਹੂਲਤਾਂ ਦੇ ਖੇਤਰ ਵਿਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਸਰਕਾਰ ਦਾ ਮਕਸਦ ਸੂਬੇ ਦੇ ਹਰ ਪਿੰਡ ਤੇ ਹਰ ਘਰ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਹੈ | ਕੈਬਨਿਟ ਮੰਤਰੀ ਨੇ ਕਿਹਾ ਕਿ ਹਲਕੇ ਦੇ ਸਮੁੱਚੇ ਵਿਕਾਸ ਲਈ ਹੋਰ ਵੀ ਕਈ ਪ੍ਰਾਜੈਕਟਾਂ 'ਤੇ ਕੰਮ ਜਾਰੀ ਹੈ ਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਨਵੇਂ ਵਿਕਾਸ ਕਾਰਜ ਲਗਾਤਾਰ ਸ਼ੁਰੂ ਕੀਤੇ ਜਾਣਗੇ | ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਵੀ ਲੋਕ ਭਲਾਈ ਅਤੇ ਵਿਕਾਸ ਦੇ ਕੰਮ ਇਸੇ ਤਰ੍ਹਾਂ ਜਾਰੀ ਰਹਿਣਗੇ |
ਪਿਛਲੀ ਖ਼ਬਰ ਬਾਬਾ ਸੁਖਨਾ ਭਗਤ ਦਾ ਜੋੜ ਮੇਲਾ ਕੱਲ੍ਹ ਅਗਲੀ ਖ਼ਬਰ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਹਲਕਾ ਪੱਛਮੀ ਹੋਇਆ ਲਾਵਾਰਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।