24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਤੇ ਵਿਧਾਇਕ ਘੁੰਮਣ ਵਲੋਂ ਨਵੇਂ ਬਣੇ ਕੌਂਸਲਰਾਂ ਦਾ ਸਨਮਾਨ

ਅਜੀਤ ਡੈਸਕ 15-06-2026
ਦਸੂਹਾ, 14 ਜੂਨ (ਭੁੱਲਰ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਤੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਵਲੋਂ ਨਵੇਂ ਬਣੇ ਕੌਂਸਲਰਾਂ ਦਾ ਸਨਮਾਨ ਕੀਤਾ | ਇਸ ਮੌਕੇ ਉਨ੍ਹਾਂ ਨੰੂ ਸਿਰੋਪਾਓ ਭੇਟ ਕੀਤੇ ਗਏ ਤੇ ਕਿਹਾ ਕਿ ਦਸੂਹਾ ਸ਼ਹਿਰ ਦੇ ਲੋਕਾਂ ਨੇ ਇਤਿਹਾਸ ਲਿਖਿਆ ਹੈ | ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਨੇ ਕਿਹਾ ਕਿ ਲੋਕ ਘੁੰਮਣ ਪਰਿਵਾਰ ਨੂੰ ਪਿਆਰ ਕਰਦੇ ਹਨ | ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਨੇ ਸਾਰੇ ਮੈਂਬਰਾਂ ਨੂੰ ਦਿੱਤੀ ਮੁਬਾਰਕ ਦਿੱਤੀ ਤੇ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਾਂਗੇ | ਵਿਧਾਇਕ ਕਰਮਵੀਰ ਸਿੰਘ ਘੁੰਮਣ ਨੇ ਕਿਹਾ ਕਿ ਕਿਸੇ ਸ਼ਹਿਰ ਵਾਸੀ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦੇਵਾਂਗੇ | ਇਸ ਸਮੇਂ ਬਿੰਦੂ ਘੁੰਮਣ, ਕੇ. ਪੀ. ਸੰਧੂ ਚੇਅਰਮੈਨ, ਮੰਨੂ ਖੁੱਲਰ, ਸੋਨੂੰ ਖ਼ਾਲਸਾ, ਸੰਤੋਖ ਤੋਖੀ, ਚੰਦਰ ਸ਼ੇਖਰ ਬੰਟੀ, ਜੋਗਿੰਦਰਪਾਲ ਨਿੱਕੂ, ਹਰਵਿੰਦਰ ਸਿੰਘ ਕਾਹਲੋਂ, ਚਮਨ ਲਾਲ ਜੰਬਾ, ਬਲਦੇਵ ਠਾਕੁਰ ਤੋ ਇਲਾਵਾ ਹੋਰ ਸ਼ਖ਼ਸੀਅਤਾਂ ਗੁਰਮੁਖ ਬਾਜਵਾ, ਬਲਬੀਰ ਕਾਲਾ, ਮਨਜੀਤ ਸੰਧੂ, ਭੋਲੂ ਕੈਂਥਾਂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਕੰਧਾਲਾ ਜੱਟਾਂ ਵਿਖੇ 18 ਨੂੰ ਮਨਾਇਆ ਜਾਵੇਗਾ ਸ਼ਹੀਦੀ ਦਿਹਾੜਾ ਅਗਲੀ ਖ਼ਬਰ ਵਿਰਕ ਗੋਤ ਦੇ ਜਠੇਰਿਆਂ ਦਾ ਮੇਲਾ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।