25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਕੰਧਾਲਾ ਜੱਟਾਂ ਵਿਖੇ 18 ਨੂੰ ਮਨਾਇਆ ਜਾਵੇਗਾ ਸ਼ਹੀਦੀ ਦਿਹਾੜਾ

ਅਜੀਤ ਡੈਸਕ 15-06-2026
ਅੱਡਾ ਸਰਾਂ, 14 ਜੂਨ (ਮਸੀਤੀ)-ਗੁਰਦੁਆਰਾ ਬਾਬਾ ਬਿਸ਼ਨ ਸਿੰਘ ਚੜ੍ਹਦੀ ਪੱਤੀ ਪਿੰਡ ਕੰਧਾਲਾ ਜੱਟਾਂ ਵਿਖੇ ਗੁਰੂ ਅਰਜਨ ਦੇਵ ਜੀ ਦੇ ਪਾਵਨ ਸ਼ਹੀਦੀ ਦਿਹਾੜਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ 16 ਤੋਂ 18 ਜੂਨ ਤੱਕ ਮਨਾਇਆ ਜਾਵੇਗਾ | ਇਸ ਸੰਬੰਧੀ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਅਵਤਾਰ ਸਿੰਘ ਤੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇਕਬਾਲ ਸਿੰਘ ਬਾਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 16 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 18 ਜੂਨ ਨੂੰ ਠੀਕ ਸਵੇਰੇ 11 ਵਜੇ ਪੈਣਗੇ | ਉਪਰੰਤ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕੀਰਤਨ ਦਰਬਾਰ ਸਜਾਏ ਜਾਣਗੇ | ਜਿਸ 'ਚ ਕਾਕਾ ਮਨਰਾਜ ਸਿੰਘ ਧਾਲੀਵਾਲ ਤੇ ਕਾਕਾ ਸਾਹਿਜਪਾਲ ਸਿੰਘ ਧਾਲੀਵਾਲ ਦਾ ਕੀਰਤਨੀ ਜਥਾ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਦਾ ਵੱਡਾ ਜਥਾ 'ਬੇਗਮਪੁਰਾ ਪੰਥਕ ਇਕੱਠ 'ਚ ਹੋਇਆ ਸ਼ਾਮਿਲ ਅਗਲੀ ਖ਼ਬਰ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਤੇ ਵਿਧਾਇਕ ਘੁੰਮਣ ਵਲੋਂ ਨਵੇਂ ਬਣੇ ਕੌਂਸਲਰਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।