ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਚਲਾਏ ਜਾ ਰਹੇ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐੱਸ.ਆਈ.ਆਰ.) ਪ੍ਰੋਗਰਾਮ ਨੂੰ ਜ਼ਿਲ੍ਹੇ ਵਿਚ ਪ੍ਰਭਾਵਸ਼ਾਲੀ ਅਤੇ ਸੁਚਾਰੂ ਢੰਗ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਈ.ਆਰ.�ਜ ਵੱਲੋਂ ਬੂਥ ਲੈਵਲ ਅਫ਼ਸਰਾਂ (ਬੀ.ਐਲ.�ਜ) ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ। ਇਸੇ ਕੜੀ ਤਹਿਤ ਵਿਧਾਨ ਸਭਾ ਹਲਕਾ 044 ਚੱਬੇਵਾਲ ਦੇ ਟਰੇਨਿੰਗ ਪ੍ਰੋਗਰਾਮ ਦਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨਿਰੀਖਣ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸਹੀ ਬਣਾਉਣ ਵਿਚ ਬੀ.ਐਲ.�. ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਪ੍ਰੋਗਰਾਮ ਤਹਿਤ ਵੋਟਰ ਸੂਚੀਆਂ ਨੂੰ ਅੱਪਡੇਟ ਕਰਨ ਦਾ ਕੰਮ ਪੂਰੀ ਗੰਭੀਰਤਾ ਅਤੇ ਜ਼ਿੰਮੇਵਾਰੀ ਨਾਲ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿਚ ਸ਼ਾਮਲ ਹੋ ਸਕੇ ਅਤੇ ਕਿਸੇ ਵੀ ਤਰ੍ਹਾਂ ਦੀ ਗ਼ਲਤੀ ਦੀ ਸੰਭਾਵਨਾ ਨਾ ਰਹੇ। ਉਨ੍ਹਾਂ ਸਿਖਲਾਈ ਹਾਸਲ ਕਰ ਰਹੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਵੋਟਰ ਸੂਚੀ ਨਾਲ ਸਬੰਧਿਤ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ। ਇਸ ਦੌਰਾਨ ਅਸੈਂਬਲੀ ਲੈਵਲ ਮਾਸਟਰ ਟਰੇਨਰ ਡਾ. ਪ੍ਰਦੀਪ ਕੌਰ, ਵਿਜੈ ਕੁਮਾਰ, ਹਰਦੀਪ ਸਿੰਘ ਅਤੇ ਦਵਿੰਦਰ ਸਿੰਘ ਨੇ ਬੀ.ਐਲ.�ਜ ਨੂੰ ਐੱਸ.ਆਈ.ਆਰ. ਪ੍ਰੋਗਰਾਮ ਦੇ ਵੱਖ-ਵੱਖ ਪਹਿਲੂਆਂ, ਪ੍ਰਕਿਰਿਆਵਾਂ ਅਤੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਿਧੀ ਕੁਮੁਦ ਬੰਬਾਹ, ਤਹਿਸੀਲਦਾਰ ਚੋਣ ਰਮਨਦੀਪ ਕੌਰ ਅਤੇ ਚੋਣ ਕਾਨੂੰਨਗੋ ਲਖਬੀਰ ਸਿੰਘ ਵੀ ਹਾਜ਼ਰ ਸਨ।
ਡੀ.ਸੀ. ਨੇ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਟਰੇਨਿੰਗ ਪ੍ਰੋਗਰਾਮ ਦਾ ਲਿਆ ਜਾਇਜ਼ਾ
ਅਜੀਤ ਡੈਸਕ
18-06-2026