28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਮੋਮੀ ਵਲੋਂ ਐਸ.ਸੀ. ਵਿੰਗ ਅਕਾਲੀ ਦਲ ਦੇ ਨਵੇਂ ਹਲਕਾ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਸਵਾਗਤ

ਅਜੀਤ ਡੈਸਕ 17-06-2026

ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਹਲਕਿਆਂ ‘ਚ ਐਸ.ਸੀ. ਵਿੰਗ ਦੇ ਹਲਕਾ ਪ੍ਰਧਾਨਾਂ ਦੀ ਨਿਯੁਕਤੀ ਦਾ ਸਵਾਗਤ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਮੋਮੀ ਨੇ ਕਿਹਾ ਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਗੁਲਜ਼ਾਰ ਸਿੰਘ ਰਾਣੀਕੇ, ਸਮੂਹ ਹਲਕਾ ਇੰਚਾਰਜਾਂ ਅਤੇ ਸੀਨੀਅਰ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਚਾਰ ਹਲਕਿਆਂ ਦੇ ਹਲਕਾ ਪ੍ਰਧਾਨ ਨਿਯੁਕਤ ਕੀਤੇ ਗਏ ਹਨ ਜਿਨ੍ਹਾਂ ‘ਚ ਕੁਲਬੀਰ ਸਿੰਘ ਡੋਗਰਪੁਰ ਨੂੰ ਹਲਕਾ ਪ੍ਰਧਾਨ ਸ਼੍ਰੋਮਣੀ ਅਕਾਲੀ ਐਸ.ਸੀ. ਵਿੰਗ ਹਲਕਾ ਗੜ੍ਹਸ਼ੰਕਰ, ਰਾਜ ਕੁਮਾਰ ਭੂੰਗਰਨੀ ਨੂੰ ਹਲਕਾ ਪ੍ਰਧਾਨ ਚੱਬੇਵਾਲ, ਧਰਮਿੰਦਰ ਪਾਲ ਇਸਲਾਮਾਬਾਦ ਨੂੰ ਹਲਕਾ ਪ੍ਰਧਾਨ ਹੁਸ਼ਿਆਰਪੁਰ, ਅੰਕੁਸ਼ ਹਰਦੋਖਾਨਪੁਰ ਨੂੰ ਹਲਕਾ ਪ੍ਰਧਾਨ ਸ਼ਾਮਚੁਰਾਸੀ ਨਿਯੁਕਤ ਕੀਤਾ ਗਿਆ। ਉਨ੍ਹਾਂ ਨਵ-ਨਿਯੁਕਤ ਹਲਕਾ ਪ੍ਰਧਾਨਾਂ ਨੂੰ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਾਣੀਕੇ ਦੇ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਅਕਾਲੀ ਦਲ (ਬ) ਦੇ ਐਸ.ਸੀ ਵਿੰਗ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕਰ ਦੇਣ।

ਪਿਛਲੀ ਖ਼ਬਰ ਸਿਆਸੀ ਦਬਾਅ ਹੇਠ ਬਹਾਲ ਹੋਈ ਪੰਚਾਇਤ ਦਰ-ਦਰ ਦੇ ਧੱਕੇ ਖਾਣ ਲਈ ਹੋਈ ਮਜਬੂਰ ਅਗਲੀ ਖ਼ਬਰ ਸਿੰਗੜੀਵਾਲਾ ਵਿਖੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਬੈਲ ਗੱਡੀਆਂ ਦੀਆਂ ਦੌੜਾਂ ਕਰਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।