27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਪੀ.ਏ.ਯੂ. ਵਿਗਿਆਨ ਕੇਂਦਰ ਬਾਹੋਵਾਲ ਵਲੋਂ ਸਾਉਣੀ ਮੱਕੀ ਦੀ ਕਾਸ਼ਤ ਸੰਬੰਧੀ ਸਿਖਲਾਈ ਪ੍ਰੋਗਰਾਮ

ਅਜੀਤ ਡੈਸਕ 17-06-2026

ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੀ.ਏ.ਯੂ. ਵਿਗਿਆਨ ਕੇਂਦਰ ਬਾਹੋਵਾਲ ਹੁਸ਼ਿਆਰਪੁਰ ਵਲੋਂ ਖੇਤੀ ਭਵਨ ਹੁਸ਼ਿਆਰਪੁਰ ਵਿਖੇ ਜ਼ਿਲੇ੍ਹ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਤੇ ਫ਼ੀਲਡ ਸਟਾਫ਼ ਲਈ ਸਾਉਣੀ ਮੱਕੀ ਦੀ ਕਾਸ਼ਤ ਸੰਬੰਧੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਝੋਨੇ ਦੇ ਬਦਲ ਵਜੋਂ ਮੱਕੀ ਦੀ ਕਾਸ਼ਤ ਨੂੰ ਪ੍ਰਫੁੱਲਿਤ ਕਰਨ ਲਈ ਖੇਤੀਬਾੜੀ ਅਧਿਕਾਰੀਆਂ ਦੇ ਤਕਨੀਕੀ ਗਿਆਨ ਵਿਚ ਵਾਧਾ ਕਰਨਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਕ੍ਰਿਸ਼ੀ ਵਿਗਿਆਨ ਕੇਂਦਰ ਹੁਸ਼ਿਆਰਪੁਰ ਦੇ ਸਹਿਯੋਗੀ ਨਿਰਦੇਸ਼ਕ ਸਿਖਲਾਈ ਡਾ. ਮਨਿੰਦਰ ਸਿੰਘ ਬੋਂਸ ਨੇ ਸਾਰੇ ਅਧਿਕਾਰੀਆਂ ਤੇ ਫ਼ੀਲਡ ਸਟਾਫ਼ ਦਾ ਸਵਾਗਤ ਕੀਤਾ ਅਤੇ ਜ਼ਿਲੇ੍ ਵਿਚ ਮੱਕੀ ਦੀ ਕਾਸ਼ਤ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਮੱਕੀ ਦੀ ਫ਼ਸਲ ਲਈ ਘੱਟ ਪਾਣੀ ਲੋੜੀਂਦਾ ਹੈ ਅਤੇ ਇਸ ਫ਼ਸਲ ਧਰਤੀ ਹੇਠਲੇ ਪਾਣੀ ਦੀ ਸੰਭਾਲ ਦੇ ਨਾਲ ਨਾਲ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਵਿਚ ਵੀ ਸਹਾਇਕ ਸਿੱਧ ਹੋ ਸਕਦੀ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਦੁਪਿੰਦਰ ਸਿੰਘ ਨੇ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਝੋਨੇ ਦੀ ਮੱਕੀ ਫ਼ਸਲੀ ਵਿਭਿੰਨਤਾ ਯੋਜਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਪਾਰਟੀ ਦੀ ਵੱਧ ਖਪਤ ਵਾਲੀ ਝੋਨੇ ਦੀ ਫ਼ਸਲ ਉੱਤੇ ਨਿਰਭਰਤਾ ਘਟਾ ਕੇ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਪ੍ਰੋ. ਡਾ. ਗੁਰਪ੍ਰਤਾਪ ਸਿੰਘ ਨੇ ਮੱਕੀ ਦੀ ਵਿਗਿਆਨਕ ਕਾਸ਼ਤ ਬਾਰੇ ਤਕਨੀਕੀ ਲੈਕਚਰ ਦਿੱਤਾ। ਸਹਾਇਕ ਪ੍ਰੋ. ਡਾ. ਪ੍ਰਭਜੋਤ ਕੌਰ ਨੇ ਮੱਕੀ ਦੀ ਫ਼ਸਲ ਦੀ ਮੁੱਖ ਕੀੜੇ ਮਕੌੜਿਆਂ ਅਤੇ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ। ਅੰਤ ‘ਚ ਜ਼ਿਲ੍ਹਾ ਸਿਖਲਾਈ ਅਫ਼ਸਰ ਡਾ. ਦੀਪਕ ਪੁਰੀ ਨੇ ਸਾਰਿਆਂ ਦਾ ਧੰਨਵਾਦ ਕੀਤਾ। ਮੰਚ ਦਾ ਸੰਚਾਲਨ ਖੇਤੀਬਾੜੀ ਅਫ਼ਸਰ, ਹੁਸ਼ਿਆਰਪੁਰ ਡਾ. ਯਸ਼ਪਾਲ ਨੇ ਨਿਭਾਈ।

ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਅਗਲੀ ਖ਼ਬਰ ਸ੍ਰੀ ਚਰਨ ਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਲੋਂ ਜਨਗਣਨਾ ’ਚ ਆਦਿ ਧਰਮ ਦੇ ਕਾਲਮ ਨੂੰ ਬਹਾਲ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।