27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ

ਅਜੀਤ ਡੈਸਕ 17-06-2026

ਦਸੂਹਾ, 16 ਜੂਨ (ਭੁੱਲਰ)- ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਪਿੰਡ ਚਿੱਪੜਾ ਦੇ ਨੌਜਵਾਨਾਂ ਵਲੋਂ ਸੰਤ ਹਰਚਰਨ ਸਿੰਘ ਰਮਦਾਸਪੁਰ ਦੀ ਪੇ੍ਰਰਨਾ ਸਦਕਾ ਪਿੰਡ ਦੇ ਬੱਸ ਅੱਡੇ ‘ਤੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਬਲਵਿੰਦਰ ਸਿੰਘ ਚਿੱਪੜਾ ਨੇ ਕਿਹਾ ਕਿ ਨੌਜਵਾਨਾਂ ਦਾ ਇਹ ਉਪਰਾਲਾ ਬਹੁਤ ਹੀ ਮਹੱਤਵਪੂਰਨ ਹੈ। ਗੁਰੂ ਸਾਹਿਬਾਂ ਵਲੋਂ ਦਿੱਤੀਆਂ ਸਿੱਖਿਆਵਾਂ ‘ਤੇ ਚੱਲ ਕੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਲੋਕਾਈ ਦੀ ਸੇਵਾ ਕਰ ਰਹੇ ਹਨ ਬੜੀ ਸ਼ਰਧਾ ਭਾਵਨਾ ਨਾਲ ਆਉਂਦੀਆਂ ਜਾਂਦੀਆਂ ਸੰਗਤਾਂ ਨੇ ਜਲ ਅਤੇ ਪ੍ਰਸਾਦਿ ਛਕਿਆ। ਵੀਹਵੀਂ ਸਦੀ ਦੇ ਸ਼ਹੀਦ ਸਿੰਘਾਂ ਨੂੰ ਵੀ ਯਾਦ ਕੀਤਾ ਗਿਆ। ਇਸ ਮੌਕੇ ਕੁਲਵਿੰਦਰ ਸਿੰਘ, ਜਸਕਰਨ ਸਿੰਘ, ਪ੍ਰਭਜੋਤ ਸਿੰਘ, ਪਰਮਿੰਦਰ ਸਿੰਘ, ਮਨਿੰਦਰ ਸਿੰਘ, ਮਨਮੋਹਨ ਸਿੰਘ, ਬਹਾਦਰ ਸਿੰਘ, ਦਲਜੀਤ ਸਿੰਘ ਪ੍ਰਿੰਸ, ਹਰਪ੍ਰੀਤ ਸਿੰਘ, ਸੁਰਜੀਤ ਸਿੰਘ, ਮਨਿੰਦਰਪਾਲ ਸਿੰਘ, ਮਨਦੀਪ ਸਿੰਘ ਥੇਂਦਾ, ਗੁਰਪ੍ਰੀਤ ਸਿੰਘ, ਜਰਨੈਲ ਸਿੰਘ, ਗੁਰਕੀਰਤ ਸਿੰਘ, ਅਮਰਦੀਪ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਜ਼ਿਲ੍ਹਾ ਲਾਇਬ੍ਰੇਰੀ ਨੂੰ 1 ਸੇਵਾਦਾਰ ਦੇ ਹਵਾਲੇ ਕਰਨਾ ਗੈਰ ਸੰਵਿਧਾਨਕ-ਧੀਮਾਨ ਅਗਲੀ ਖ਼ਬਰ ਪੀ.ਏ.ਯੂ. ਵਿਗਿਆਨ ਕੇਂਦਰ ਬਾਹੋਵਾਲ ਵਲੋਂ ਸਾਉਣੀ ਮੱਕੀ ਦੀ ਕਾਸ਼ਤ ਸੰਬੰਧੀ ਸਿਖਲਾਈ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।