29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਕਿਸਾਨ ਕਾਰਪੋਰੇਟ ਪੱਖੀ ਨੀਤੀਆਂ ਦਾ ਡਟ ਕੇ ਵਿਰੋਧ ਕਰਨਗੇ- ਆਗੂ

ਅਜੀਤ ਡੈਸਕ 18-06-2026

ਹੁਸ਼ਿਆਰਪੁਰ, 16 ਜੂਨ (ਨਰਿੰਦਰ ਸਿੰਘ ਬੱਡਲਾ)-ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਲੜਾਈ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕਰਦਿਆਂ ਕੁਲ ਹਿੰਦ ਕਿਸਾਨ ਸਭਾ ਦੇ ਜਨਰਲ ਸਕੱਤਰ ਪੰਜਾਬ ਬਲਜੀਤ ਸਿੰਘ ਗਰੇਵਾਲ, ਕਾਮਰੇਡ ਗੁਰਨੇਕ ਸਿੰਘ ਭੱਜਲ, ਦਰਸ਼ਨ ਸਿੰਘ ਮੱਟੂ ਮੀਤ ਪ੍ਰਧਾਨ ਤੇ ਹੋਰ ਮੈਂਬਰਾਂ ਨੇ ਮੀਟਿੰਗ ਦੌਰਾਨ ਕਿਹਾ ਕਿ ਕਾਰਪੋਰੇਟ ਪੱਖੀ ਨੀਤੀਆਂ ਰਾਹੀਂ ਕਿਸਾਨਾਂ ਨੂੰ ਖੇਤੀ ਅਤੇ ਜ਼ਮੀਨਾਂ ਤੋਂ ਬੇਦਖ਼ਲ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਖੇਤੀਬਾੜੀ ਸੈਕਟਰ ਸਭ ਤੋਂ ਵੱਡੇ ਸੰਕਟ ‘ਚੋਂ ਲੰਘ ਰਿਹਾ ਹੈ। ਸਰਕਾਰਾਂ ਦੀਆਂ ਨੀਤੀਆਂ ਕਿਸਾਨਾਂ ਨੂੰ ਖੇਤੀ ਤੋਂ ਦੂਰ ਕਰਕੇ ਉਨ੍ਹਾਂ ਨੂੰ ਦਿਹਾੜੀਦਾਰ ਮਜ਼ਦੂਰ ਬਣਾਉਣ ਵੱਲ ਧੱਕ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨੀ ‘ਤੇ ਹੋ ਰਹੇ ਹਮਲਿਆਂ ਦਾ ਮੁਕਾਬਲਾ ਸਿਰਫ਼ ਸੰਗਠਿਤ ਲੋਕ ਤਾਕਤ ਨਾਲ ਹੀ ਕੀਤਾ ਜਾ ਸਕਦਾ ਹੈ, ਇਸ ਲਈ ਪਿੰਡ, ਤਹਿਸੀਲ ਅਤੇ ਜ਼ਿਲ੍ਹਾ ਪੱਧਰ ‘ਤੇ ਜਥੇਬੰਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਵੱਡੇ ਪੱਧਰ ‘ਤੇ ਮੈਂਬਰਸ਼ਿਪ ਮੁਹਿੰਮ ਚਲਾਉਣ ਦੀ ਲੋੜ ਹੈ। ਆਗੂਆਂ ਨੇ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਵੱਡੀ ਗਿਣਤੀ ‘ਚ ਜਥੇਬੰਦੀ ਨਾਲ ਜੁੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਕਿਸਾਨੀ, ਜ਼ਮੀਨ ਅਤੇ ਰੋਜ਼ੀ-ਰੋਟੀ ਬਚਾਉਣ ਲਈ ਮਜ਼ਬੂਤ ਏਕਤਾ ਹੀ ਸਭ ਤੋਂ ਵੱਡਾ ਹਥਿਆਰ ਹੈ।

ਪਿਛਲੀ ਖ਼ਬਰ ਜ਼ਿਲ੍ਹੇ ਵਿਚ ਡਰੱਗ ਸਰਵੇ ਦੀਆਂ ਸਵੈ-ਇੱਛੁਕ ਡਿਊਟੀਆਂ ਜਬਰੀ ਲਾਉਣ ਖ਼ਲਾਫ਼ ਡੀ.ਸੀ. ਨੂੰ ਭੇਜਿਆ ਮੰਗ ਪੱਤਰ ਅਗਲੀ ਖ਼ਬਰ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਵਿਸ਼ਾਲ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।