ਦਸੂਹਾ, 16 ਜੂਨ (ਭੁੱਲਰ)- ਕੇ.ਐਮ.ਐਸ. ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ, ਚੌਧਰੀ ਬੰਤਾ ਸਿੰਘ ਕਲੋਨੀ, ਦਸੂਹਾ ਦੇ ਕੁਮਾਰ ਆਡੀਟੋਰੀਅਮ ਵਿਖੇ ਸਾਲ 2026 ਦੇ ਚੌਥੇ ਅਤੇ ਆਖ਼ਰੀ ‘ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਐਵਾਰਡ’ ਲਈ ਸਮਾਗਮ ਦਾ ਕਰਵਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਦੱਸਿਆ ਕਿ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਦੇ ਅਕਾਦਮਿਕ ਪ੍ਰਦਰਸ਼ਨ, �ਖੇ ਅਕਾਦਮਿਕ ਮੁਕਾਬਲਿਆਂ ਅਤੇ ਹੋਰ ਸਹਿ-ਗਤੀਵਿਧੀਆਂ ਦੇ ਆਧਾਰ ‘ਤੇ ਅਧਿਆਪਕਾਂ ਵੱਲੋਂ ਇੱਕ ਯੋਗ ਸੂਚੀ ਤਿਆਰ ਕੀਤੀ ਗਈ ਸੀ, ਜਿਸ ਵਿਚੋਂ ਐਮ. ਐਸ. ਸੀ ਮੈਡੀਕਲ ਮਾਇਕ੍ਰੋਬਾਇ�ਲੋਜੀ, ਚੌਥੇ ਸਮੈਸਟਰ ਦੇ ਵਿਦਿਆਰਥੀ ਮਨਜਿੰਦਰ ਸਿੰਘ ਸਪੁੱਤਰ ਸ਼੍ਰੀ ਸਮਿੱਤਰ ਸਿੰਘ, ਵਾਸੀ ਦਸੂਹਾ ਨੂੰ ਇਸ ਅਵਾਰਡ ਲਈ ਚੁਣਿਆ ਗਿਆ। ਇਸ ਮੌਕੇ ਮਨਜਿੰਦਰ ਸਿੰਘ ਨੂੰ ਇੱਕ ਲੈਪਟਾਪ ਭੇਟ ਕਰਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਮਨਜਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਸ ਮਾਣਮੱਤੇ ਸਨਮਾਨ ਦੀਆਂ ਵਧਾਈਆਂ ਦਿੱਤੀਆਂ। ਇਹ ਅਵਾਰਡ ਕੇਵਲ ਇੱਕ ਇਨਾਮ ਨਹੀਂ, ਬਲਕਿ ਸਵਰਗਵਾਸੀ ਡਾ. ਸ਼ਬਨਮ ਕੌਰ ਦੇ ਵਿੱਦਿਅਕ ਆਦਰਸ਼ਾਂ, ਮਾਨਵਤਾ ਅਤੇ ਨਿਰਸਵਾਰਥ ਸੇਵਾ ਦੀ ਭਾਵਨਾ ਨੂੰ ਜ਼ਿੰਦਾ ਰੱਖਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਮਾਰਗ ਦਰਸ਼ਨ ਕਰਨ ਦਾ ਇੱਕ ਨਿਮਾਣਾ ਜਿਹਾ ਯਤਨ ਹੈ। ਡੀਨ ਅਕੈਡਮਿਕ ਡਾ. ਰਾਜੇਸ਼ ਕੁਮਾਰ ਨੇ ਵੀ ਮਨਜਿੰਦਰ ਸਿੰਘ ਅਤੇ ਉਸ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਚੇਅਰਮੈਨ ਚੌਧਰੀ ਕੁਮਾਰ ਸੈਣੀ ਦੀ ਦੂਰਅੰਦੇਸ਼ੀ ਸੋਚ ਨਾਲ ਸ਼ੁਰੂ ਕੀਤੇ ਗਏ ਅਜਿਹੇ ਪ੍ਰੇਰਣਾਦਾਇਕ ਉਪਰਾਲੇ ਨਾ ਸਿਰਫ਼ ਕਾਲਜ ਦੇ ਅਕਾਦਮਿਕ ਮਾਹੌਲ ਨੂੰ ਹੋਰ ਮਜ਼ਬੂਤ ਬਣਾਉਂਦੇ ਹਨ, ਸਗੋਂ ਬਾਕੀ ਵਿਦਿਆਰਥੀਆਂ ਵਿਚ ਵੀ ਸਫਲਤਾ ਹਾਸਲ ਕਰਨ ਦਾ ਜਜ਼ਬਾ ਪੈਦਾ ਕਰਦੇ ਹਨ। ਇਸ ਮੌਕੇ ਸਾਇੰਸ ਵਿਭਾਗ ਦੇ ਜਗਰੂਪ ਕੌਰ, ਡਾ. ਨੀਲਮ, ਨਿਕਿਤਾ ਠਾਕੁਰ, ਮੁਸਕਾਨ ਅਤੇ ਵਿਦਿਆਰਥੀ ਹਾਜ਼ਰ ਸਨ।
‘ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਐਵਾਰਡ’ ਤਹਿਤ ਮਨਜਿੰਦਰ ਸਿੰਘ ਨੂੰ ਲੈਪਟਾਪ ਭੇਟ
ਅਜੀਤ ਡੈਸਕ
17-06-2026