ਅੱਡਾ ਸਰਾਂ, 16 ਜੂਨ (ਹਰਜਿੰਦਰ ਸਿੰਘ ਮਸੀਤੀ)-ਬਾਬਾ ਸੁਖਨਾ ਭਗਤ ਦੇ ਤਪ ਅਸਥਾਨ ਪਿੰਡ ਦੇਹਰੀਵਾਲ ਵਿਖੇ ਸਾਲਾਨਾ ਜੋੜ ਮੇਲਾ ਤਪ ਅਸਥਾਨ ਬਾਬਾ ਸੁਖਨਾ ਭਗਤ ਧਾਰਮਿਕ ਅਤੇ ਵੈੱਲਫੇਅਰ ਸੁਸਾਇਟੀ ਵੱਲੋਂ ਪਿੰਡ ਦੀ ਸਮੂਹ ਸੰਗਤ, ਗੁਰੂ ਨਾਨਕ ਬਿਰਧ ਆਸ਼ਰਮ, ਗ੍ਰਾਮ ਪੰਚਾਇਤ, ਲਾਇਨ ਕਿੰਗ ਯੂਥ ਕਲੱਬ ਅਤੇ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਵਿਚ ਸਜਾਏ ਗਏ ਦੀਵਾਨ ਵਿਚ ਭਾਈ ਜਗਰੂਪ ਸਿੰਘ ਖ਼ਾਲਸਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਬਾਬਾ ਰਵਿੰਦਰ ਸਿੰਘ ਜੋਨੀ ਨਾਨਕਸਰ ਕਲੇਰਾਂ ਵਾਲੇ, ਭਾਈ ਕੁਲਵੰਤ ਸਿੰਘ ਦੇਹਰੀਵਾਲ, ਬਾਬਾ ਹਰਜੀਤ ਸਿੰਘ ਮੰਡੀ ਗੋਬਿੰਦਗੜ੍ਹ ਵਾਲੇ, ਭਾਈ ਬਲਵੰਤ ਸਿੰਘ ਟਾਂਡਾ ਵਾਲੇ, ਬੀਬੀ ਪਰਮਜੀਤ ਕੌਰ ਢਾਡੀ ਜਥਾ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਜਾਚ ਬਣਾਉਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਪ੍ਰਵਾਸੀ ਪੰਜਾਬੀ ਦਾਨੀ ਸਮਾਜ ਸੇਵਕ ਜਵਾਹਰ ਸਿੰਘ ਪੱਡਾ, ਹਰਵਿੰਦਰ ਸਿੰਘ ਰਸੂਲਪੁਰ, ਡੀ.ਐੱਸ. ਪੀ. ਦਵਿੰਦਰ ਸਿੰਘ ਬਾਜਵਾ, ਐੱਸ.ਐੱਚ.�. ਗੁਰਿੰਦਰਜੀਤ ਸਿੰਘ ਨਾਗਰਾ, ਸਮਾਜ ਸੇਵਕ ਰਸ਼ਪਾਲ ਸਿੰਘ ਚਰੜ, ਦਮਨਦੀਪ ਸਿੰਘ ਬਿੱਲਾ, ਗੁਰਵਿੰਦਰ ਸਿੰਘ ਮੋਹਕਮ ਗੜ, ਕਮੇਟੀ ਪ੍ਰਧਾਨ ਦੀਦਾਰ ਸਿੰਘ, ਮੀਤ ਪ੍ਰਧਾਨ ਸੁਰਜੀਤ ਸਿੰਘ ਵੈਦ, ਖ਼ਜ਼ਾਨਚੀ ਡਾ. ਮੋਹਨ ਲਾਲ, ਡਾ. ਰਮਨ ਕੁਮਾਰ, ਅੰਮ੍ਰਿਤਪਾਲ ਸਿੰਘ ਸੱਤਾ, ਸਰਪੰਚ ਅਵਤਾਰ ਸਿੰਘ ਤਾਰੀ, ਹਰਮੀਤ ਸਿੰਘ, ਹਰਜਿੰਦਰ ਸਿੰਘ ਸੈਣੀ, ਨੰਬਰਦਾਰ ਮਨਪ੍ਰੀਤ ਸਿੰਘ, ਅਵਤਾਰ ਸਿੰਘ, ਪਵਨ ਕੁਮਾਰ, ਅਨੂਪ ਕੌਰ, ਬਲਵਿੰਦਰ ਕੌਰ, ਦਵਿੰਦਰ ਕੌਰ, ਹੰਸਰਾਜ ਕਾਜਲ, ਨੰਬਰਦਾਰ ਉਂਕਾਰ ਸਿੰਘ, ਸੁਖਦੇਵ ਸਿੰਘ, ਮਾਸਟਰ ਜਗਦੀਸ਼ ਸਿੰਘ, ਥਾਣੇਦਾਰ ਗੁਰਚਰਨ ਸਿੰਘ, ਮਹਿੰਦਰ ਸਿੰਘ, ਕੁਲਦੀਪ ਸਿੰਘ ਕਾਲਾ, ਪਰਮਜੀਤ ਸਿੰਘ ਪੰਮਾ, ਹਰਵਿੰਦਰ ਸਿੰਘ ਬੱਸੀ ਜਲਾਲ, ਮਹਿੰਦਰ ਸਿੰਘ, ਕੁਲਵਿੰਦਰ ਸਿੰਘ, ਵਰਿੰਦਰ ਸਿੰਘ ਗੋਲਡੀ, ਕੁਲਦੀਪ ਸਿੰਘ ਦੇਹਰੀਵਾਲ, ਰਣਜੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਮੰਚ ਦਾ ਸੰਚਾਲਨ ਸੇਵਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਵਿੰਦਰ ਸਿੰਘ ਮੂਨਕ ਅਤੇ ਜਸਵਿੰਦਰ ਸਿੰਘ ਫ਼ੌਜੀ ਨੇ ਕੀਤਾ।
ਬਾਬਾ ਸੁਖਨਾ ਭਗਤ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ
ਅਜੀਤ ਡੈਸਕ
17-06-2026