ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ)-ਕਾਂਗਰਸ ਪਾਰਟੀ ਨੂੰ ਉਸ ਵੇਲੇ ਝਟਕਾ ਲੱਗਾ ਜਦੋਂ ਟਕਸਾਲੀ ਕਾਂਗਰਸੀ ਕੌਂਸਲਰ ਵਿਕਰਮ ਮਹਿਤਾ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ। ਉਨ੍ਹਾਂ ਦੇ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋਣ ਮੌਕੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੀਕਸ਼ਣ ਸੂਦ ਅਤੇ ਜ਼ਿਲ੍ਹਾ ਪ੍ਰਧਾਨ ਨਿਪੁੰਨ ਸ਼ਰਮਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੀ ਹੈ। ਦਿਨ ਪ੍ਰਤੀ ਦਿਨ ਪੰਜਾਬ ਦੇ ਹਾਲਤ ਬੇਕਾਬੂ ਹੁੰਦੇ ਜਾ ਰਹੇ ਹਨ। ਇਸ ਲਈ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦਾ ਬਣਨਾ ਬਹੁਤ ਜਰੂਰੀ ਹੈ। ਇਸ ਮੌਕੇ ਜਿੰਦੂ ਸੈਣੀ, ਪ੍ਰੇਮ ਬਜਾਜ, ਗਗਨਦੀਪ ਸੈਣੀ, ਦਿਲਬਾਗ ਬਾਗ਼ੀ, ਮਹਿੰਦਰਪਾਲ ਸੈਣੀ, ਵਰੁਣ ਪੰਡਿਤ, ਯਸ਼ੂ ਜੈਨ, ਅਭਿਸ਼ੇਕ ਕਪੂਰ, ਰਾਜੀਵ ਮਹਾਜਨ, ਰਜਤ ਸ਼ਰਮਾ, ਸੰਨੀ ਅਰੋੜਾ, ਮੇਸ਼ਾ, ਸੁਨੀਲ, ਰਾਜਿੰਦਰ ਕੁਮਾਰ, ਅਰੁਣੇਸ਼ ਕਪੂਰ ਆਦਿ ਹਾਜ਼ਰ ਸਨ।
ਸਾਬਕਾ ਕੌਂਸਲਰ ਵਿਕਰਮ ਮਹਿਤਾ ਸਾਥੀਆਂ ਸਮੇਤ ਭਾਜਪਾ ‘ਚ ਸ਼ਾਮਿਲ
ਅਜੀਤ ਡੈਸਕ
17-06-2026