16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੁਸ਼ਿਆਰਪੁਰ ’ਚ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 18-06-2026

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ)-ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ‘ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸਜਾਇਆ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ, ਚੌਂਕਾਂ ‘ਚੋਂ ਹੁੰਦਾ ਹੋਇਆ ਦੇਰ ਸ਼ਾਮ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦਾ ਸੰਗਤਾਂ ਵਲੋਂ ਜਗ੍ਹਾ-ਜਗ੍ਹਾ ਸੁੰਦਰ ਗੇਟ ਬਣਾ ਕੇ ਅਤੇ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸੰਗਤਾਂ ਦੇ ਛਕਣ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਅਤੇ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ। ਇਸ ਮੌਕੇ ਵੱਖ-ਵੱਖ ਰਾਗੀ ਜਥਿਆਂ, ਪ੍ਰਚਾਰਕਾਂ ਵਲੋਂ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ‘ਤੇ ਚੱਲਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਸ਼ਹੀਦੀ ਤੋਂ ਪ੍ਰੇਰਨਾ ਲੈ ਕੇ ਨੌਜਵਾਨਾਂ ਨੂੰ ਸਹਿਣਸ਼ੀਲਤਾ ਦੇ ਧਾਰਨੀ ਬਣਦਿਆਂ ਸਿੱਖੀ ਦੇ ਮਾਰਗ ‘ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਗਤਕਾ ਪਾਰਟੀ ਵਲੋਂ ਗਤਕੇ ਦੇ ਜੌਹਰ ਵੀ ਦਿਖਾਏ ਗਏ। ਇਸ ਮੌਕੇ ਸੰਤ ਬਲਵੀਰ ਸਿੰਘ ਟਿੱਬਾ ਸਾਹਿਬ ਵਾਲੇ, ਚਰਨਜੀਤ ਸਿੰਘ ਲਵਲੀ, ਅਵਤਾਰ ਸਿੰਘ ਲਾਇਲ, ਜਸਵਿੰਦਰ ਸਿੰਘ ਗਿੱਲ ਆਦਿ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।

ਪਿਛਲੀ ਖ਼ਬਰ ਟਿੱਪਰ ਅਤੇ ਕੈਂਟਰ ਦੀ ਟੱਕਰ ‘ਚ ਵਿਅਕਤੀ ਦੀ ਮੌਤ ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।