16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਐਨ.ਐੱਸ.ਐੱਸ. ਦਾ ਇੱਕ ਰੋਜ਼ਾ ਕੈਂਪ ਲਗਾਇਆ

ਅਜੀਤ ਡੈਸਕ 18-06-2026

ਗੜ੍ਹਦੀਵਾਲਾ, 17 ਜੂਨ (ਚੱਗਰ)-ਖਾਲਸਾ ਕਾਲਜ ਗੜ੍ਹਦੀਵਾਲਾ ਦੇ ਐਨ.ਐੱਸ.ਐੱਸ. ਯੂਨਿਟ ਵਲੋਂ ਇੱਕ ਰੋਜ਼ਾ ਕੈਂਪ ਲਗਾਇਆ ਗਿਆ। ਜਿਸ ਦੀ ਆਰੰਭਤਾ ਸ਼ਬਦ ਗਾਇਨ ਨਾਲ ਹੋਈ। ਇਸ ਮੌਕੇ ਐਡਵੋਕੇਟ ਜਸਰਾਜ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ‘‘ਬੌਧਿਕ ਸੰਪਤੀ ਅਧਿਕਾਰ ਵਿਸ਼ੇ ‘ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਪਣੇ ਵਿਚਾਰਾਂ, ਖੋਜਾਂ ਅਤੇ ਰਚਨਾਵਾਂ ਦੀ ਕਾਨੂੰਨੀ ਸੁਰੱਖਿਆ ਬਾਰੇ ਜਾਣਕਾਰੀ ਹੋਣਾ ਅੱਜ ਦੇ ਸਮੇਂ ਦੀ ਲੋੜ ਹੈ।ਉਨ੍ਹਾਂ ਨੇ ਕਾਪੀ-ਰਾਈਟ, ਪੇਟੈਂਟ ਅਤੇ ਟ੍ਰੇਡਮਾਰਕ ਵਰਗੇ ਅਧਿਕਾਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਕਾਲਜ ਦੇ ਪ੍ਰਿੰ. ਡਾ. ਜਸਪਾਲ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅਜਿਹੇ ਵਿਸ਼ਿਆਂ ‘ਤੇ ਕਰਵਾਏ ਜਾਣ ਵਾਲੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਨੂੰ ਨਵੀਨਤਾ, ਖੋਜ ਅਤੇ ਸਿਰਜਣਾਤਮਿਕਤਾ ਪ੍ਰਤੀ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਦੱਸਿਆਂ ਕਿ ਐਨ.ਐੱਸ.ਐੱਸ. ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਸਮਾਜ ਸੇਵਾ, ਅਨੁਸ਼ਾਸਨ, ਨੇਤ੍ਰਿਤਵ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਦਾ ਵਿਕਾਸ ਕਰਨਾ ਹੈ। ਇਸ ਰਾਹੀਂ ਵਿਦਿਆਰਥੀਆਂ ਨੂੰ ਸਮਾਜ ਦੀਆਂ ਸਮੱਸਿਆਵਾਂ ਨਾਲ ਜਾਣੂ ਕਰਵਾਇਆ ਜਾਂਦਾ ਹੈ ਅਤੇ ਉਨ੍ਹਾਂ ਨੂੰ ਸਵੱਛਤਾ, ਵਾਤਾਵਰਣ ਸੁਰੱਖਿਆ, ਸਿਹਤ ਜਾਗਰੂਕਤਾ ਅਤੇ ਸਮਾਜਿਕ ਭਲਾਈ ਦੇ ਕੰਮਾਂ ਵਿਚ ਸਰਗਰਮ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਇਸ ਮੌਕੇ ਐਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਸੁਖਵਿੰਦਰ ਕੁਮਾਰ, ਮੈਡਮ ਗੁਰਪ੍ਰੀਤ ਕੌਰ ਅਤੇ ਮੈਡਮ ਸੀਮਾ ਵੀ ਹਾਜ਼ਰ ਸਨ। ਕੈਂਪ ਦੇ ਅੰਤ ਵਿਚ ਮੈਡਮ ਗੁਰਪ੍ਰੀਤ ਕੌਰ ਵਲੋਂ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ ਗਿਆ ਜਦ ਕਿ ਐਨ.ਐੱਸ.ਐੱਸ. ਵਲੰਟੀਅਰਾਂ ਨੇ ਕਾਲਜ ਦੇ ਲਾਨ ਦੀ ਸਫ਼ਾਈ ਕਰਕੇ ਸਵੱਛਤਾ ਦਾ ਸੰਦੇਸ਼ ਦਿੱਤਾ।

ਪਿਛਲੀ ਖ਼ਬਰ ਹਲਕਾ ਪਾਇਲ ’ਚ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਮੋਟਰਸਾਈਕਲ ਮਾਰਚ ਨੂੰ ਮਿਲਿਆ ਭਰਵਾਂ ਹੁੰਗਾਰਾ-ਇਯਾਲੀ ਅਗਲੀ ਖ਼ਬਰ ਨਗਰ ਪੰਚਾਇਤ ਮਲੌਦ ਵਲੋਂ ਰੋਜ਼ਾਨਾ ਸਪੈਸ਼ਲ ਡਰਾਈਵ ਤਹਿਤ ਸਫ਼ਾਈ ਮੁਹਿੰਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।