ਘੋਗਰਾ, 17 ਜੂਨ (ਆਰ. ਐੱਸ. ਸਲਾਰੀਆ)- ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬਾਬਾ ਮੰਝ ਜੀ ਦੇ ਅਸਥਾਨ ਪਿੰਡ ਹਲੇੜ ਵਿਖੇ ਅੱਜ 18 ਜੂਨ ਨੂੰ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਕੁਲਵੀਰ ਸਿੰਘ ਨੇ ਦੱਸਿਆ ਕਿ ਬਾਬਾ ਮੰਝ ਜੀ ਦੇ ਅਸਥਾਨ ਪਿੰਡ ਹਲੇੜ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜੇ ਸਬੰਧੀ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਭਾਈ ਹਰਭਜਨ ਸਿੰਘ ਦੇ ਜਥੇ ਵਲੋਂ ਕੀਰਤਨ ਨਾਲ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ ਜਾਵੇਗਾ। ਉਪਰੰਤ ਲੰਗਰ ਅਤੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਜਾਵੇਗੀ।
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਮਨਾਇਆ ਜਾਵੇਗਾ-ਕੁਲਵੀਰ ਸਿੰਘ
ਅਜੀਤ ਡੈਸਕ
18-06-2026