23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਮਿਡ-ਡੇ-ਮੀਲ ਵਰਕਰਾਂ ਵਲੋਂ ਮੰਗਾਂ ਨੂੰ ਲੈ ਕੇ ਮਿੰਨੀ ਸਕੱਤਰੇਤ ਸਾਹਮਣੇ ਜ਼ਿਲ੍ਹਾ ਪੱਧਰੀ ਰੋਸ ਰੈਲੀ 1 ਜੁਲਾਈ ਤੋਂ ਖਾਣਾ ਨਾ ਬਣਾਉਣ ਦਾ ਕੀਤਾ ਐਲਾਨ

ਅਜੀਤ ਡੈਸਕ 20-06-2026
ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ)-ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਦੀ ਜ਼ਿਲ੍ਹਾ ਇਕਾਈ ਵਲੋਂ ਸੂਬਾ ਕਮੇਟੀ ਦੇ ਸੱਦੇ ‘ਤੇ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਆਸ਼ਾ ਰਾਣੀ ਦੀ ਅਗਵਾਈ ਹੇਠ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਸਾਹਮਣੇ ਜ਼ਿਲ੍ਹਾ ਪੱਧਰੀ ਰੋਸ ਰੈਲੀ ਕੀਤੀ ਗਈ। ਇਸ ਮੌਕੇ ਜਥੇਬੰਦੀ ਦੀ ਸੂਬਾ ਜਨਰਲ ਸਕੱਤਰ ਕਮਲਜੀਤ ਕੌਰ ਨੇ ਕਿਹਾ ਕਿ ਜਦੋਂ ਤੋਂ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਪਿਛਲੀਆਂ ਸਰਕਾਰਾਂ ਨਾਲੋਂ ਵੀ ਤੇਜ਼ੀ ਨਾਲ ਮੁਲਾਜ਼ਮ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜਥੇਬੰਦੀ ਨਾਲ ਕੀਤੀਆਂ ਮੀਟਿੰਗਾਂ ‘ਚ ਹੋਏ ਫ਼ੈਸਲਿਆਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਸੂਬੇ ਭਰ ਦੀਆਂ ਮਿਡ-ਡੇ-ਮੀਲ ਵਰਕਰਾਂ ਅੰਦਰ ਭਾਰੀ ਰੋਸ ਹੈ ਅਤੇ ਜਥੇਬੰਦੀ ਵਲੋਂ ਪਹਿਲੀ ਜੁਲਾਈ ਤੋਂ ਖਾਣਾ ਨਾ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਰੈਲੀ ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ ਪ.ਸ.ਸ.ਫ. ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਅਤੇ ਤਹਿਸੀਲ ਜਨਰਲ ਸਕੱਤਰ ਰਕੇਸ਼ ਕੁਮਾਰ ਨੇ ਕਿਹਾ ਕਿ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਨੂੰ ਸਾਂਝੇ ਸੰਘਰਸ਼ਾਂ ਰਾਹੀ ਵੱਡੇ ਇਕੱਠ ਕਰਕੇ ਹੀ ਮੋੜਾ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਆਉਣ ਵਾਲੀਆਂ ਵਿਧਾਨ ਸਭਾ ਦੀਆ ਚੋਣਾਂ ਦੌਰਾਨ ਮੁਹਿੰਮ ਬਣਾ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ। ਆਗੂਆਂ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿਖੇ ਜ਼ਿਲ੍ਹਾ ਮਾਲ ਅਫ਼ਸਰ ਨੂੰ ਮੰਗ ਪੱਤਰ ਸੌਂਪੇ ਗਏ। ਉਨ੍ਹਾਂ ਮੰਗ ਕੀਤੀ ਗਈ ਕਿ ਮਿਡ-ਡੇ-ਮੀਲ ਵਰਕਰਾਂ ਨੂੰ ਸਕਿੱਲਡ ਵਰਕਰ ਮੰਨਦੇ ਹੋਏ ਘੱਟੋ-ਘੱਟ ਉਜਰਤ ਦੇ ਘੇਰੇ ਵਿਚ ਲਿਆਂਦਾ ਜਾਵੇ, ਜਦੋਂ ਤੱਕ ਮੰਗ ਨੰ: 1 ਪੂਰੀ ਨਹੀਂ ਹੁੰਦੀ �ਦੋਂ ਤੱਕ ਵਰਕਰਾਂ ਨੂੰ ਹਰਿਆਣਾ ਪੈਟਰਨ ਤੇ 3500 ਰੁਪਏ 12 ਮਹੀਨੇ ਮਾਣ ਭੱਤਾ ਦਿੱਤਾ ਜਾਵੇ ਜਾਂ ਮੀਟਿੰਗ ਵਿਚ ਮੰਨਿਆ 3000 ਰੁਪਏ ਮਾਣ ਭੱਤਾ ਤੁਰੰਤ ਲਾਗੂ ਕੀਤਾ ਜਾਵੇ ਆਦਿ ਮੰਗਾਂ ਨੂੰ ਪੂਰਾ ਕੀਤਾ ਜਾਵੇ। ਜ਼ਿਲ੍ਹਾ ਆਗੂਆਂ ਸੀਮਾ ਰਾਣੀ, ਕਮਲਾ ਦੇਵੀ, ਇੰਦਰਜੀਤ ਕੌਰ, ਬਲਵਿੰਦਰ ਕੌਰ, ਊਸ਼ਾ ਰਾਣੀ, ਆਸ਼ਾ ਰਾਣੀ, ਬਿਮਲਾ ਦੇਵੀ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਪਿਛਲੀ ਖ਼ਬਰ ਜ਼ਿਲ੍ਹਾ ਮਾਲ ਅਧਿਕਾਰੀ ਵਲੋਂ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਉਪ-ਮੰਡਲ... ਅਗਲੀ ਖ਼ਬਰ ਪੈਨਸ਼ਨਰ ਜੁਆਇੰਟ ਫਰੰਟ ਵਲੋਂ ਸੂਬਾ ਪੱਧਰ ‘ਤੇ ਸੰਘਰਸ਼ ਵਿੱਢਣ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।