13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸਾਬਕਾ ਕੌਂਸਲਰ ਐਡ: ਮਨਜੀਤ ਕੌਰ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ

ਅਜੀਤ ਡੈਸਕ 27-06-2026
ਹੁਸ਼ਿਆਰਪੁਰ, 26 ਜੂਨ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਕੌਂਸਲਰ ਐਡਵੋਕੇਟ ਮਨਜੀਤ ਕੌਰ ਆਪਣੇ ਸਾਥੀਆਂ ਤੇ ਐਡਵੋਕੇਟ ਸੁਖਬੀਰ ਸਿੰਘ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ (ਬ) ‘ਚ ਸ਼ਾਮਿਲ ਹੋ ਗਏ। ਪਾਰਟੀ ‘ਚ ਸ਼ਾਮਿਲ ਹੋਣ ‘ਤੇ ਹਲਕਾ ਇੰਚਾਰਜ ਸੰਜੀਵ ਤਲਵਾਰ ਨੇ ਆਗੂਆਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ‘ਚ ਸ਼ਾਮਿਲ ਹੋਣ ਵਾਲੇ ਆਗੂਆਂ ਨੂੰ ਪੂਰਾ ਸਨਮਾਨ ਮਿਲੇਗਾ। ਉਨ੍ਹਾਂ ਕਿਹਾ ਕਿ ਐਡ: ਮਨਜੀਤ ਕੌਰ, ਐਡ: ਸੁਖਬੀਰ ਸਿੰਘ ਤੇ ਸਾਥੀਆਂ ਦੇ ਪਾਰਟੀ ‘ਚ ਸ਼ਾਮਿਲ ਹੋਣ ਨਾਲ ਅਕਾਲੀ ਦਲ ਨੂੰ ਭਾਰੀ ਬਲ ਮਿਲੇਗਾ। ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤਣਗੇ। ਇਸ ਮੌਕੇ ਸਾਬਕਾ ਸੀਨੀ: ਡਿਪਟੀ ਮੇਅਰ ਪ੍ਰੇਮ ਸਿੰਘ ਪਿੱਪਲਾਂਵਾਲਾ, ਸੰਜੀਵ ਥਾਪਰ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਗੜ੍ਹਸ਼ੰਕਰ ’ਚ ਏ. ਸੀ. ਦੀਆਂ ਪਾਈਪਾਂ ਕੱਟਣ ਦੀ ਘਟਨਾਵਾਂ ਨਿਰੰਤਰ ਜਾਰੀ ਅਗਲੀ ਖ਼ਬਰ ਕਸਬਾ ਐਮਾਂ ਮਾਂਗਟ ਵਿਖੇ ‘ਕੌਮਾਂਤਰੀ ਨਸ਼ਾ ਵਿਰੋਧੀ ਦਿਵਸ’ ਮੌਕੇ ਲੋਕਾਂ ਨੂੰ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।