02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਮੋਟਰਾਂ ਨੂੰ ਮਿਲ ਰਹੀ ਮਾੜੀ ਬਿਜਲੀ ਸਪਲਾਈ ਖ਼ਿਲਾਫ਼ ਕਿਸਾਨਾਂ ਵਲੋਂ ਸਬ-ਸਟੇਸ਼ਨ ਸੂਸ ਵਿਖੇ ਰੋਸ ਪ੍ਰਦਰਸ਼ਨ

ਅਜੀਤ ਡੈਸਕ 30-06-2026

ਸ਼ਾਮਚੁਰਾਸੀ, 29 ਜੂਨ (ਗੁਰਮੀਤ ਸਿੰਘ ਖ਼ਾਨਪੁਰੀ)-ਇਲਾਕੇ ਦੇ ਕਿਸਾਨਾਂ ਨੇ ਮੋਟਰਾਂ ਨੂੰ ਮਿਲ ਰਹੀ ਮਾੜੀ ਬਿਜਲੀ ਸਪਲਾਈ ਤੋਂ ਪ੍ਰੇਸ਼ਾਨ ਹੋ ਕੇ ਪਾਵਰਕਾਮ ਸਬ-ਸਟੇਸ਼ਨ ਸੂਸ ਦਾ ਘਿਰਾਓ ਕਰਦਿਆਂ ਪੰਜਾਬ ਸਰਕਾਰ ਤੇ ਬਿਜਲੀ ਵਿਭਾਗ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਦੋਸ਼ ਲਗਾਇਆ ਕਿ ਪਿਛਲੇ ਤਿੰਨ ਦਿਨਾਂ ਤੋਂ ਬੁੱਬ ਫੀਡਰ ਨਾਲ ਸੰਬੰਧਿਤ ਖੇਤਰ ਵਿਚ ਖੇਤੀਬਾੜੀ ਲਈ ਬਿਜਲੀ ਦੀ ਸਪਲਾਈ ਨਾ ਮਿਲਣ ਕਾਰਨ ਝੋਨੇ ਦੀ ਫ਼ਸਲ ਸੁੱਕਣ ਕੰਢੇ ਪਹੁੰਚ ਗਈ ਹੈ ਅਤੇ ਉਨ੍ਹਾਂ ਨੂੰ ਭਾਰੀ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੋਸ ਪ੍ਰਦਰਸ਼ਨ ਦੌਰਾਨ ਕਿਸਾਨ ਆਗੂ ਸੰਦੀਪ ਸਿੰਘ ਖਰਦੇਹੜ, ਹਰਦੇਵ ਸਿੰਘ ਸੂਸ ਤੇ ਬਹਾਦਰ ਸਿੰਘ ਸੁਸਾਣਾ ਨੇ ਕਿਹਾ ਕਿ ਝੋਨੇ ਦੀ ਬਿਜਾਈ ਦਾ ਇਹ ਸਭ ਤੋਂ ਅਹਿਮ ਸਮਾਂ ਹੈ, ਪਰ ਬਿਜਲੀ ਸਪਲਾਈ ਵਿਚ ਲਗਾਤਾਰ ਆ ਰਹੀਆਂ ਰੁਕਾਵਟਾਂ ਕਾਰਨ ਖੇਤਾਂ ਨੂੰ ਸਮੇਂ ਸਿਰ ਪਾਣੀ ਨਹੀਂ ਲੱਗ ਰਿਹਾ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਵਧ ਰਹੇ ਖੇਤੀ ਖ਼ਰਚਿਆਂ ਅਤੇ ਹੋਰ ਮੁਸ਼ਕਿਲਾਂ ਨਾਲ ਜੂਝ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਬਿਜਲੀ ਸਪਲਾਈ ਤੁਰੰਤ ਬਹਾਲ ਕਰਕੇ ਨਿਰਵਿਘਨ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਵੱਡੇ ਪੱਧਰ ’ਤੇ ਧਰਨੇ ਤੇ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਪ੍ਰੇਮ ਸਿੰਘ, ਬਹਾਦਰ ਸਿੰਘ, ਰਣਜੀਤ ਸਿੰਘ, ਸਵਰਾਜ ਸਿੰਘ, ਲਖਵਿੰਦਰ ਸਿੰਘ, ਗੁਰਨਾਮ ਸਿੰਘ, ਜਸਪਾਲ ਸਿੰਘ, ਅਵਤਾਰ ਸਿੰਘ, ਮਨਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਸਰਬਜੀਤ ਸਿੰਘ ਕਾਲੂਵਾਹਰ, ਅਵਤਾਰ ਸਿੰਘ, ਹਰਕਮਲ ਸਿੰਘ ਵੀ ਸ਼ਾਮਿਲ ਸਨ।

ਪਿਛਲੀ ਖ਼ਬਰ ਗੁਰਦੁਆਰਾ ਬਾਲ ਲੀਲ੍ਹਾ ਪਟਨਾ ਸਾਹਿਬ ਵਿਖੇ ਲੰਗਰਾਂ ਦੀ ਸੇਵਾ ਲਈ ਕੱਲ੍ਹ ਰਸਦਾਂ ਦਾ ਟਰੱਕ ਹੋਵੇਗਾ ਰਵਾਨਾ-ਬਾਬਾ ਸੁਖਵਿੰਦ... ਅਗਲੀ ਖ਼ਬਰ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ’ਚ ਸ਼ਰਾਰਤੀ ਅਨਸਰਾਂ ਵਲੋਂ ਗੰਧਲੀ ਰਾਜਨੀਤੀ ਸ਼ੁਰੂ, ਵੱਖ-ਵੱਖ ਵਾਰਡਾਂ ’ਚ ਉਮੀਦਵਾਰਾਂ ਵਲੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।