02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਗੁਰਦੁਆਰਾ ਬਾਲ ਲੀਲ੍ਹਾ ਪਟਨਾ ਸਾਹਿਬ ਵਿਖੇ ਲੰਗਰਾਂ ਦੀ ਸੇਵਾ ਲਈ ਕੱਲ੍ਹ ਰਸਦਾਂ ਦਾ ਟਰੱਕ ਹੋਵੇਗਾ ਰਵਾਨਾ-ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ

ਅਜੀਤ ਡੈਸਕ 30-06-2026

ਦਸੂਹਾ, 29 ਜੂਨ (ਭੁੱਲਰ)-ਲੰਗਰ ਦੀ ਮਹਾਨ ਪਰੰਪਰਾ ਨੂੰ ਨਿਰੰਤਰ ਜਾਰੀ ਰੱਖਦਿਆਂ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਤੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ ਵਲੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਦਰਸ਼ਨ-ਦੀਦਾਰ ਲਈ ਦੇਸ਼-ਵਿਦੇਸ਼ ਤੋਂ ਪਹੁੰਚਣ ਵਾਲੀਆਂ ਲੱਖਾਂ ਗੁਰੂ ਰੂਪ ਸੰਗਤਾਂ ਦੀ ਰਿਹਾਇਸ਼ ਅਤੇ ਗੁਰੂ ਕੇ ਅਟੁੱਟ ਲੰਗਰਾਂ ਦੀ ਸੇਵਾ ਗੁਰਦੁਆਰਾ ਬਾਲ ਲੀਲਾ ਮੈਣੀ ਸੰਗਤ ਵਿਖੇ ਸ਼ਰਧਾ ਤੇ ਸਮਰਪਣ ਭਾਵਨਾ ਨਾਲ ਨਿਭਾਈ ਜਾ ਰਹੀ ਹੈ। ਬਾਬਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਮਹਾਨ ਸੇਵਾ ਨੂੰ ਨਿਰਵਿਘਨ ਚਲਾਉਣ ਲਈ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਪੰਜਾਬ ਤੇ ਹਰਿਆਣਾ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਦਾਲਾਂ, ਵੇਸਣ, ਦੇਸੀ ਘਿਓ, ਖੰਡ, ਆਟਾ, ਚੌਲ ਤੇ ਹੋਰ ਲੋੜੀਂਦੀ ਰਸਦ ਨਾਲ ਭਰਿਆ ਟਰੱਕ ਪਟਨਾ ਸਾਹਿਬ ਲਈ ਰਵਾਨਾ ਕੀਤਾ ਜਾਂਦਾ ਹੈ। ਇਸ ਵਾਰ ਵੀ ਪਹਿਲੀ ਤਰੀਕ ਨੂੰ ਸੇਵਾ ਦੀ ਇਹ ਪਾਵਨ ਕੜੀ ਅੱਗੇ ਵਧਾਉਂਦਿਆਂ ਰਸਦਾਂ ਦਾ ਟਰੱਕ ਰਵਾਨਾ ਹੋਵੇਗਾ। ਉਨ੍ਹਾਂ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਨਿਮਰਤਾ ਸਹਿਤ ਅਪੀਲ ਕਰਦਿਆਂ ਕਿਹਾ ਕਿ ਗੁਰੂ ਕੇ ਲੰਗਰ ਵਿਚ ਪਾਇਆ ਗਿਆ ਇਕ-ਇਕ ਦਾਣਾ ਅਤੇ ਸੇਵਾ ਵਿਚ ਲਾਇਆ ਗਿਆ ਇਕ-ਇਕ ਪਲ ਸਤਿਗੁਰੂ ਦੀ ਹਜ਼ੂਰੀ ਵਿਚ ਪ੍ਰਵਾਨ ਹੁੰਦਾ ਹੈ। ਸੰਤ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਨੇ ਕਿਹਾ ਕਿ ਜਿਸ ਘਰ ਵਿਚੋਂ ਗੁਰੂ ਦੇ ਲੰਗਰ ਲਈ ਦਾਣਾ ਨਿਕਲਦਾ ਹੈ, ਉਸ ਘਰ ਵਿਚ ਅਕਾਲ ਪੁਰਖ ਦੀਆਂ ਬਰਕਤਾਂ ਸਦਾ ਬਣੀਆਂ ਰਹਿੰਦੀਆਂ ਹਨ। ਇਸ ਲਈ ਸਮੂਹ ਸੰਗਤਾਂ ਆਪਣੇ-ਆਪਣੇ ਇਲਾਕਿਆਂ ਵਿਚੋਂ ਵੱਧ ਤੋਂ ਵੱਧ ਰਸਦ ਭੇਜ ਕੇ ਇਸ ਮਹਾਨ ਕਾਰਜ ਦਾ ਹਿੱਸਾ ਪਾ ਕੇ ਸਤਿਗੁਰੂ ਸੱਚੇ ਪਾਤਸ਼ਾਹ ਦੀਆਂ ਬਖਸ਼ਿਸ਼ਾਂ ਦੇ ਪਾਤਰ ਬਣਨ।

ਪਿਛਲੀ ਖ਼ਬਰ ਵਿਆਹੁਤਾ ਨਾਲ ਧੋਖਾਧੜੀ ਕਰਕੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ’ਚ ਮਾਮਲਾ ਦਰਜ ਅਗਲੀ ਖ਼ਬਰ ਮੋਟਰਾਂ ਨੂੰ ਮਿਲ ਰਹੀ ਮਾੜੀ ਬਿਜਲੀ ਸਪਲਾਈ ਖ਼ਿਲਾਫ਼ ਕਿਸਾਨਾਂ ਵਲੋਂ ਸਬ-ਸਟੇਸ਼ਨ ਸੂਸ ਵਿਖੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।