02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਛਬੀਲ ਲਗਾਈ

ਅਜੀਤ ਡੈਸਕ 30-06-2026

ਹੁਸ਼ਿਆਰਪੁਰ, 29 ਜੂਨ (ਨਰਿੰਦਰ ਸਿੰਘ ਬੱਡਲਾ)-ਸ਼ੇਰੇ-ਏ-ਪੰਜਾਬ ਯੂਥ ਕਲੱਬ ਗੀਗਨਵਾਲ ਵਲੋਂ ਗੁਰੂ ਅਰਜਨ ਸਾਹਿਬ ਪਾਤਸ਼ਾਹ ਤੇ ਹੋਰ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਲਗਾਈ ਗਈ। ਹਾਈਵੇਅ ’ਤੇ ਲਗਾਈ ਇਸ ਛਬੀਲ ਵਿਚ ਠੰਢੇ ਮਿੱਠੇ ਜਲ ਤੋਂ ਇਲਾਵਾ ਛੋਲਿਆਂ ਦਾ ਲੰਗਰ ਅਤੁੱਟ ਵਰਤਾਇਆ। ਸ਼ੇਰੇ-ਏ-ਪੰਜਾਬ ਯੂਥ ਕਲੱਬ ਦੇ ਪ੍ਰਧਾਨ ਰਣਜੀਤ ਸਿੰਘ ਰਾਣਾ ਨੇ ਦੱਸਿਆ ਕਿ ਪਿਛਲੇ ਕਰੀਬ 20 ਸਾਲਾ ਤੋ ਇਹ ਸੇਵਾ ਪਿੰਡ ਦੇ ਵਿਦੇਸ਼ ਰਹਿੰਦੇ ਨੌਜਵਾਨਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲਗਾਈ ਜਾ ਰਹੀ ਹੈ, ਜਿਸ ’ਚ ਪਿੰਡ ਦੀਆਂ ਸੰਗਤਾਂ ਰਲ ਮਿਲ ਕੇ ਸੇਵਾ ਕਰਦੀਆਂ ਹਨ। ਇਸ ਮੌਕੇ ਸੁਖਵਿੰਦਰ ਸਿੰਘ ਬੁੱਗਾ, ਅਮਰਦੀਪ ਸਿੰਘ ਲੱਡੂ, ਜਸਪ੍ਰੀਤ ਸਿੰਘ ਜੱਸੀ, ਗੁਰਪ੍ਰੀਤ ਸਿੰਘ ਗੋਪੀ, ਪ੍ਰਦੀਪ ਸਿੰਘ ਮਿੱਕੀ, ਕ੍ਰਿਸ਼ਨਜੋਤ ਸਿੰਘ, ਬ੍ਰਹਮਜੀਤ ਸਿੰਘ, ਦਮਨਪ੍ਰੀਤ ਸਿੰਘ, ਅਮਰਦੀਪ ਸਿੰਘ ਅਭੀ, ਅਰਨਦੀਪ ਸਿੰਘ, ਹਰਜੋਤ ਸਿੰਘ, ਹਰਨੇਕ ਸਿੰਘ ਭੋਲਾ, ਹਰਪ੍ਰੀਤ ਸਿੰਘ ਹੈਪੀ, ਅਮਨਦੀਪ ਸਿੰਘ ਸੈਣੀ, ਗੁਰਪ੍ਰੀਤ ਸਿੰਘ ਤੇ ਪਰਮਪ੍ਰੀਤ ਸਿੰਘ ਹਾਜ਼ਰ ਸਨ।

ਪਿਛਲੀ ਖ਼ਬਰ ਵਿਧਾਇਕ ਜਿੰਪਾ ਵਲੋਂ ਵਾਰਡ ਨੰਬਰ 29 ਦੀ ਉਮੀਦਵਾਰ ਨੀਰਜ ਰਾਣੀ ਦੇ ਹੱਕ ’ਚ ਪ੍ਰਚਾਰ ਅਗਲੀ ਖ਼ਬਰ ਸਤਿਗੁਰੂ ਸੰਤ ਕਬੀਰ ਦੀ ਕਲਿਆਣਕਾਰੀ ਬਾਣੀ ਨੇ ਸਭਨਾਂ ਨੂੰ ਸਦਉਪਦੇਸ਼ ਦਿੱਤਾ ਹੈ-ਸਵਾਮੀ ਚੇਤਨਾ ਨੰਦ ਭੂਰੀ ਵਾਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।