02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਵਿਧਾਇਕ ਜਿੰਪਾ ਵਲੋਂ ਵਾਰਡ ਨੰਬਰ 29 ਦੀ ਉਮੀਦਵਾਰ ਨੀਰਜ ਰਾਣੀ ਦੇ ਹੱਕ ’ਚ ਪ੍ਰਚਾਰ

ਅਜੀਤ ਡੈਸਕ 30-06-2026

ਹੁਸ਼ਿਆਰਪੁਰ, 29 ਜੂਨ (ਨਰਿੰਦਰ ਸਿੰਘ ਬੱਡਲਾ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ 29 ਤੋਂ ਪਾਰਟੀ ਦੀ ਉਮੀਦਵਾਰ ਨੀਰਜ ਰਾਣੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸ਼ਹਿਰੀ ਖੇਤਰਾਂ ਵਿਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਹਨ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਆਗੂਆਂ, ਵਰਕਰਾਂ ਤੇ ਵੱਡੀ ਗਿਣਤੀ ਵਿਚ ਵਾਰਡ ਵਾਸੀਆਂ ਨੇ ਘਰ-ਘਰ ਜਾ ਕੇ ਚੋਣ ਪ੍ਰਚਾਰ ਵੀ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਚ ਵੱਡੇ ਪੱਧਰ ’ਤੇ ਲੋਕ ਪੱਖੀ ਕੰਮ ਕਰਵਾ ਕੇ ਰਾਜ ਅੰਦਰ ਵਿਕਾਸ ਕੰਮਾਂ ਨੂੰ ਨਵੀਂ ਦਿੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਅੰਦਰ ਪਹਿਲੀ ਵਾਰ ਹੋਇਆ ਹੈ ਕਿ ਸੜਕਾਂ, ਗਲੀਆਂ, ਸੀਵਰੇਜ, ਸਾਫ਼-ਸਫ਼ਾਈ, ਸਿੱਖਿਆ ਤੇ ਸਿਹਤ ਸਹੂਲਤਾਂ ਸ਼ਾਨਦਾਰ ਢੰਗ ਨਾਲ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਇਮਾਨਦਾਰ ਕਾਰਗੁਜ਼ਾਰੀ ਤੇ ਵਿਕਾਸ ਦੇ ਮੁੱਦਿਆਂ ਦੇ ਸਾਹਮਣੇ ਵਿਰੋਧੀ ਪਾਰਟੀਆਂ ਟਿਕ ਨਹੀਂ ਸਕਣਗੀਆਂ। ਚੋਣ ਪ੍ਰਚਾਰ ਦੌਰਾਨ ਵਾਰਡ ਨੰਬਰ 29 ਦੇ ਵਸਨੀਕਾਂ ਨੇ ਬ੍ਰਹਮ ਸ਼ੰਕਰ ਜਿੰਪਾ ਤੇ ਉਮੀਦਵਾਰ ਨੀਰਜ ਰਾਣੀ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਲੱਕੀ ਚੰਦਨ, ਸਾਬਕਾ ਕੌਂਸਲਰ ਕਮਲਜੀਤ ਕੌਰ, ਜਸਵਿੰਦਰ ਪਾਲ, ਜਗਦੀਸ਼ ਪਾਲ, ਰਵੀ ਗੁਪਤਾ, ਰਾਜੂ ਸੰਘਾ ਤੇ ਭਾਰੀ ਗਿਣਤੀ ਵਾਰਡ ਵਾਸੀ ਮੌਜੂਦ ਸਨ।

ਪਿਛਲੀ ਖ਼ਬਰ ਸਿਆਟਲ ਦੇ ਪ੍ਰਸਿੱਧ ਕਾਰੋਬਾਰੀ ਬਲਬੀਰ ਸਿੰਘ ਉਸਮਾਨਪੁਰ ਦੇ ਪਿਤਾ ਮਹਿੰਦਰ ਸਿੰਘ ਉਸਮਾਨਪੁਰ ਦੀ ਪਹਿਲੀ ਬਰਸੀ ਮਨਾਈ ਅਗਲੀ ਖ਼ਬਰ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਛਬੀਲ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।