02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਸਿੱਖਿਆ ਵਿਭਾਗ ਨੇ ਲੋੜ ਤੋਂ ਬਿਨਾਂ ਅਧਿਆਪਕਾਂ ਦੀਆਂ ਕੀਤੀਆਂ ਬਦਲੀਆਂ-ਜੀ. ਟੀਯ ਯੂ.

ਅਜੀਤ ਡੈਸਕ 30-06-2026

ਹੁਸ਼ਿਆਰਪੁਰ, 29 ਜੂਨ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਪੰਜਾਬ ਸਿੱਖਿਆ ਵਿਭਾਗ ਹਮੇਸ਼ਾਂ ਆਪਣੇ ਮਨਮਰਜ਼ੀ ਤੇ ਬੇਤੁਕੇ ਫੈਸਲਿਆਂ ਕਾਰਨ ਹਮੇਸ਼ਾ ਸੁਰਖ਼ੀਆਂ ਵਿਚ ਰਹਿਣ ਦਾ ਆਦੀ ਬਣ ਚੁੱਕਾ ਹੈ। ਤਾਜ਼ਾ ਮਸਲਾ ਪੰਜਾਬ ਭਰ ਵਿਚ ਪ੍ਰਾਇਮਰੀ ਸਕੂਲਾਂ ਵਿਚ ਜ਼ਿਲ੍ਹੇ ਅੰਦਰ ਬਦਲੀਆਂ ਦੇ ਜਾਰੀ ਕੀਤੇ ਆਰਡਰਾਂ ਦਾ ਹੈ। ਜਿਸ ਤਹਿਤ ਰਾਜ ਭਰ ਵਿਚ ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਉਨ੍ਹਾਂ ਸਕੂਲਾਂ ਵਿਚ ਕਰ ਦਿੱਤੀਆਂ ਹਨ, ਜਿਨ੍ਹਾਂ ਵਿਚ ਪਹਿਲਾਂ ਹੀ ਲੋੜੀਂਦਾ ਸਟਾਫ਼ ਮੌਜੂਦ ਹੈ ਅਤੇ ਇਨ੍ਹਾਂ ਸਕੂਲਾਂ ਨੂੰ ਨਵੇਂ ਅਧਿਆਪਕਾਂ ਦੀ ਕੋਈ ਲੋੜ ਨਹੀਂ ਸੀ ਪਰ ਹੁਣ ਬਦਲੀ ਵਾਲੇ ਅਧਿਆਪਕਾਂ ਨੂੰ ਇਨ੍ਹਾਂ ਸਕੂਲਾਂ ਵਿਚ ਬਦਲੀ ਦੇ ਆਰਡਰ ਮਿਲ ਜਾਣ ਕਾਰਨ ਪਹਿਲਾਂ ਤੋਂ ਮੌਜੂਦ ਅਧਿਆਪਕ ਸਿੱਖਿਆ ਵਿਭਾਗ ਦੀ ਗ਼ਲਤੀ ਕਾਰਨ ਆਪਣੀ ਪੋਸਟ ਨੂੰ ਅਸੁਰੱਖਿਅਤ ਮਹਿਸੂਸ ਕਰਨ ਲੱਗ ਪਏ ਹਨ, ਜਦਕਿ ਇਸ ਵਿਚ ਉਨ੍ਹਾਂ ਦਾ ਕੋਈ ਕਸੂਰ ਨਹੀਂ ਹੈ। ਇਹ ਪ੍ਰਗਟਾਵਾ ਕਰਦਿਆਂ ਜੀ. ਟੀ. ਯੂ. ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਪ੍ਰਿਤਪਾਲ ਸਿੰਘ ਚੌਟਾਲਾ ਤੇ ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਤਲਵਾੜਾ ਨੇ ਕਿਹਾ ਕਿ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਇਸ ਗੱਲ ਦਾ ਖ਼ਦਸ਼ਾ ਪਹਿਲਾਂ ਹੀ ਜਾਰੀ ਕਰ ਦਿੱਤਾ ਸੀ ਪਰ ਵਿਭਾਗ ਦੇ ਉੱਚ-ਅਧਿਕਾਰੀਆਂ ਦੇ ਕੰਨਾਂ ’ਤੇ ਜੂੰ ਨਹੀਂ ਸਰਕੀ। ਇਸ ਮੌਕੇ ਸੰਜੀਵ ਧੂਤ, ਰਜਤ ਮਹਾਜਨ, ਅਮਰ ਸਿੰਘ, ਵਿਕਾਸ ਸ਼ਰਮਾ, ਸੁਨੀਲ ਸ਼ਰਮਾ, ਵਰਿੰਦਰ ਵਿੱਕੀ,ਨਰਿੰਦਰ ਅਜਨੋਹਾ, ਪ੍ਰਿੰਸ ਪਲਿਆਲ ਗੜ੍ਹਦੀਵਾਲ,ਪਰਮਜੀਤ ਕਾਤਿਬ, ਜਸਵਿੰਦਰ ਬੁੱਲ੍ਹੋਵਾਲ, ਸਚਿਨ ਕੁਮਾਰ, ਮਨਜੀਤ ਸਿੰਘ, ਜਸਵੰਤ ਸਿੰਘ, ਰਜਿੰਦਰ ਕੁਮਾਰ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਬਿਜਲੀ ਸਪਲਾਈ ਪੂਰੀ ਨਾ ਮਿਲਣ ਦੇ ਰੋਸ ਵਜੋਂ ਟੋਲ ਪਲਾਜ਼ਾ ਬਹਿਰਾਮ ਵਿਖੇ ਕਿਸਾਨ ਯੂਨੀਅਨ ਨੇ ਦਿੱਤਾ ਧਰਨਾ ਅਗਲੀ ਖ਼ਬਰ ਗਰਭਵਤੀ ਔਰਤਾਂ ਤੇ ਬੱਚਿਆਂ ਦੇ ਟੀਕਾਕਰਨ ਦੀ ਡਾ. ਸੁਦੇਸ਼ ਰਾਜਨ ਨੇ ਕੀਤੀ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।