11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਬਿਜਲੀ ਕੱਟਾਂ ਸੰਬੰਧੀ ਬੁੱਲ੍ਹੋਵਾਲ ’ਚ ਲਗਾਇਆ ਧਰਨਾ

ਅਜੀਤ ਡੈਸਕ 01-07-2026

ਬੁੱਲ੍ਹੋਵਾਲ, 30 ਜੂਨ (ਲੁਗਾਣਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਟੀਮ ਵੱਲੋਂ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਧੁੱਗਾ ਦੀ ਪ੍ਰਧਾਨਗੀ ਹੇਠ ਬਿਜਲੀ ਦੇ ਲੱਗ ਰਹੇ ਅਣ ਐਲਾਨੇ ઠਕੱਟਾਂ ਸਬੰਧੀ ਬੁੱਲ੍ਹੋਵਾਲ ਦੇ ਭੋਗਪੁਰ ਟੀ ਪੁਆਇੰਟ ਤੇ ਧਰਨਾ ਲਗਾਇਆ ਗਿਆ। ਜਿਸ ਵਿਚ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦੀ ਰੱਜ ਕੇ ਨਿਖੇਧੀ ਕੀਤੀ ਗਈ। ਇਸ ਮੌਕੇ ਬਿਜਲੀ ਬੋਰਡ ਦੇ ਐਸ.ਈ. ਹਰਮਿੰਦਰ ਸਿੰਘ, ਐਕਸੀਅਨ ਅਤੇ ਐਸ.ਡੀ.ਓ ਬੁੱਲ੍ਹੋਵਾਲ ਨੇ ਮੌਕੇ ‘ਤੇ ਪਹੁੰਚ ਕੇ ਪ੍ਰਸ਼ਾਸਨ ਵਲੋਂ ਡੀ.ਐਸ.ਪੀ. ਨਰਿੰਦਰ ਸਿੰਘ ਅਤੇ ਐਸ.ਐਚ.ਓ ਬੁੱਲ੍ਹੋਵਾਲ ਪਰਵਿੰਦਰ ਸਿੰਘ ਵਲੋਂ ਵਿਸ਼ਵਾਸ ਦਿਵਾਇਆ ਕਿ ਬਿਜਲੀ ਦੇ ਕੱਟ ਨਹੀਂ ਲੱਗਣਗੇ ਤੇ ਬਹੁਤ ਜਲਦੀ ਰਾਹਤ ਮਿਲੇਗੀ। ਇਹ ਮੌਕੇ ਸੂਬਾ ਕਮੇਟੀ ਮੈਂਬਰ ਸਤਪਾਲ ਸਿੰਘ ਡਡਿਆਣਾ, ਜਨਰਲ ਸਕੱਤਰ ਰਜਿੰਦਰ ਸਿੰਘ ਹੈਪੀ ਧਾਲੀਵਾਲ, ਮੁੱਖ ਸਲਾਹਕਾਰ ਕੁਲਬੀਰ ਸਿੰਘ ਬੈਂਸ, ਸਲਾਹਕਾਰ ਸਰਨਾਗਰ ਸਿੰਘ ਜੰਡਿਆਲਾ, ਮੀਤ ਪ੍ਰਧਾਨ ਤਰਲੋਕ ਸਿੰਘ ਮਨੀ, ਮਾਸਟਰ ਓਮ ਸਿੰਘ ਸਟਿਆਣਾ, ਗੁਰਵਿੰਦਰ ਸਿੰਘ ਬਲਾਕ ਪ੍ਰਧਾਨ 1, ਪਰਮਿੰਦਰ ਸਿੰਘ ਕੰਧਾਲੀ ਬਲਾਕ ਪ੍ਰਧਾਨ ਟਾਂਡਾ, ਨਰਿੰਦਰ ਸਿੰਘ ਇਕਾਈ ਪ੍ਰਧਾਨ ਕੋਟਲਾ ਨੋਧ ਸਿੰਘ, ਮਾਸਟਰ ਹਰਵਿੰਦਰ ਸਿੰਘ ਇਕਾਈ ਪ੍ਰਧਾਨ ਬਾਹਦ, ਬਲਜੀਤ ਸਿੰਘ ਇਕਾਈ ਪ੍ਰਧਾਨ ਮੂਡੀਆ, ਦਵਿੰਦਰ ਸਿੰਘ ਟੋਨੀ ਇਕਾਈ ਪ੍ਰਧਾਨ ਨੰਦਾਚੌਰ, ਦਲਜੀਤ ਸਿੰਘ ਇਕਾਈ ਪ੍ਰਧਾਨ ਕਾਹਲਵਾਂ, ਬਬਨਦੀਪ ਸਿੰਘ, ਰਵਿੰਦਰ ਸਿੰਘ ਇਕਾਈ ਪ੍ਰਧਾਨ ਝੋਜੜਾ ਦਿਲਵਾਰ ਸਿੰਘ ਇਕਾਈ ਪ੍ਰਧਾਨ ਖਰਦੇਹੜਾ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਸ਼ਾਮਿਲ ਸਨ।

ਪਿਛਲੀ ਖ਼ਬਰ ਬਿਜਲੀ ਦੀ ਮਾੜੀ ਸਪਲਾਈ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਬਿਜਲੀ ਦਫ਼ਤਰ ਅੱਗੇ ਧਰਨਾ ਅਗਲੀ ਖ਼ਬਰ 2 ਦਿਨ ਪਹਿਲਾਂ ਘਰੋਂ ਗਏ ਨੌਜਵਾਨ ਦੀ ਆਦਮਪੁਰ ਨਹਿਰ ’ਚੋਂ ਭੇਦਭਰੀ ਹਾਲਤ ’ਚ ਮਿਲੀ ਲਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।