11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਮੁਲਾਜ਼ਮਾਂ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਡਲ ਦਫ਼ਤਰ ਵਿਖੇ ਰੋਸ ਰੈਲੀ

ਅਜੀਤ ਡੈਸਕ 01-07-2026

ਗੜ੍ਹਸ਼ੰਕਰ, 30 ਜੂਨ (ਧਾਲੀਵਾਲ)- ਪੀ. ਡਬਲਯੂ. ਡੀ. ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਬਰਾਂਚ ਗੜ੍ਹਸ਼ੰਕਰ ਵਲੋਂ ਸਟੇਟ ਕਮੇਟੀ ਦੇ ਫੈਸਲੇ ਅਨੁਸਾਰ ਮੁਲਾਜ਼ਮ ਮੰਗਾਂ ਨੂੰ ਲੈ ਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਦਫ਼ਤਰ ਬੋੜਾ ਵਿਖੇ ਪ੍ਰਧਾਨ ਵਿਨੋਦ ਕੁਮਾਰ ਦੀ ਪ੍ਰਧਾਨਗੀ ਹੇਠ ਰੋਸ ਰੈਲੀ ਕੀਤੀ ਗਈ ਜਿਸ ਵਿਚ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੁਮਾਰ, ਪੈਨਸ਼ਨਰ ਆਗੂ ਮਨਜੀਤ ਕੁਮਾਰ ਅਤੇ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਨੇ ਰੈਲੀ ਨੂੰ ਸੰਬੋਧਘਨ ਕਰਦੇ ਹੋਏ ਮੁਲਾਜ਼ਮ ਮੰਗਾਂ ਦੀ ਹਮਾਇਤ ਕਰਦਿਆਂ ਕਿਹਾ ਕਿ ਸਰਕਾਰ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰੇ ਅਤੇ ਇਨਲਿਸਟਮੈਂਟ ਤੇ ਆਊਟਸੋਰਸ ਆਧਾਰ ‘ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਜਲ ਸਪਲਾਈ ਵਿਭਾਗ ਵਿਚ ਸ਼ਾਮਿਲ ਕਰਕੇ ਬਿਨ੍ਹਾਂ ਸ਼ਰਤ ਪੱਕਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ, ਜਲ ਸਪਲਾਈ ਮਹਿਕਮੇ ਵਿਚ ਖ਼ਾਲੀ ਪਈਆਂ ਅਸਾਮੀਆਂ ‘ਤੇ ਭਰਤੀ ਕੀਤੀ ਜਾਵੇ, ਜਲ ਸਪਲਾਈ ਸਕੀਮਾਂ ਅਤੇ ਪੰਚਾਇਤਾਂ ਨੂੰ ਹੈਂਡ ਓਵਰ ਕਰਨਾ ਬੰਦ ਕੀਤਾ ਜਾਵੇ, ਸਿੰਚਾਈ ਮਹਿਕਮੇ ਵਿਚ ਖ਼ਾਲੀ ਪਈਆਂ ਪੋਸਟਾਂ ‘ਤੇ ਕੱਟ ਲਗਾਉਣਾ ਬੰਦ ਕੀਤਾ ਜਾਵੇ, ਖਾਲੀ ਪੋਸਟਾਂ ਨੂੰ ਭਰਿਆ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਮੁਲਾਜ਼ਮ ਮੰਗਾਂ ਦੀ ਸੁਣਵਾਈ ਨਹੀਂ ਕਰਦੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਵਿੱਤ ਮੰਤਰੀ ਪੰਜਾਬ ਨੂੰ ਭੇਜਣ ਲਈ ਕਾਰਜਕਾਰੀ ਇੰਜੀਨੀਅਰ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਤਹਿਤ ਸੂਬਾ ਕਮੇਟੀ ਦੇ ਫੈਸਲੇ ਤਹਿਤ 21 ਜੁਲਾਈ ਨੂੰ ਵਿੱਤ ਮੰਤਰੀ ਦੇ ਹਲਕੇ ਦਿੜ੍ਹਬਾ ਵਿਚ ਵੱਡੀ਀ਿ ਗਿਣਤੀ ਕਰਮਚਾਰੀਆਂ ਦੀ ਸ਼ਮੂਲੀਅਤ ਦਾ ਫੈਸਲਾ ਲਿਆ ਗਿਆ। ਧਰਨੇ ਦੌਰਾਨ ਜਨਰਲ ਸਕੱਤਰ ਜਗਦੀਸ਼ ਲਾਲ, ਗੁਰਨਾਮ ਚੰਦ, ਚੇਅਰਮੈਨ ਚੰਨਣ ਰਾਮ ਥਾਂਦੀ, ਸਤਨਾਮ ਸਿੰਘ, ਕੈਸ਼ੀਅਰ ਰਮੇਸ਼ ਕੁਮਾਰ, ਗੁਰਨਾਮ ਸਿੰਘ, ਰਮਨ ਕੁਮਾਰ, ਗੁਰਨੀਤ ਸਿੰਘ, ਸਤਨਾਮ ਸਿੰਘ, ਸੁਖਵਿੰਦਰ ਕੁਮਾਰ, ਸਤੀਸ਼ ਕੁਮਾਰ, ਅਸ਼ੋਕ ਕੁਮਾਰ, ਗੁਰਦੀਪ ਸਿੰਘ ਬੇਦੀ, ਅਮਨ ਕੁਮਾਰ ਬੇਦੀ, ਸਨੀ ਕੁਮਾਰ ਆਦਿ ਸ਼ਾਮਿਲ ਸਨ।

ਪਿਛਲੀ ਖ਼ਬਰ ਹੁਸ਼ਿਆਰਪੁਰ ਤੋਂ ਹਿਰਾਸਤ ’ਚ ਲਏ ਕਿਸਾਨ ਥਾਣਾ ਮਾਹਿਲਪੁਰ ਵਿਖੇ ਪਹੁੰਚੇ ਅਗਲੀ ਖ਼ਬਰ ਡਾ. ਕੇ. ਐੱਨ. ਐੱਸ ਕੰਗ ਵਲੋਂ ਦਾਖਾ ਵਿਚ ‘ਆਪ’ ਦੇ ਲੋਕ ਮਿਲਣੀ ਪ੍ਰੋਗਰਾਮ ’ਚ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।