13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਨਗਰ ਕੌਂਸਲ ਪ੍ਰਧਾਨ ਸੋਮ ਨਾਥ ਬੰਗੜ ਵਲੋਂ ਸ਼ਹਿਰ ’ਚ ਸਫ਼ਾਈ ਅਭਿਆਨ ਸ਼ੁਰੂ

ਅਜੀਤ ਡੈਸਕ 01-07-2026

ਗੜ੍ਹਸ਼ੰਕਰ, 30 ਜੂਨ (ਧਾਲੀਵਾਲ)- ਨਗਰ ਕੌਂਸਲ ਗੜ੍ਹਸ਼ੰਕਰ ਦੇ ਨਵੇਂ ਬਣੇ ਪ੍ਰਧਾਨ ਸੋਮ ਨਾਥ ਬੰਗੜ ਨੇ ਪ੍ਰਧਾਨ ਬਣਨ ਦੇ ਕੁਝ ਦਿਨਾਂ ਬਾਅਦ ਹੀ ਸ਼ਹਿਰ ਵਿਚ ਜ਼ੋਰਦਾਰ ਢੰਗ ਨਾਲ ਸਫ਼ਾਈ ਅਭਿਆਨ ਸ਼ੁਰੂ ਕੀਤਾ ਗਿਆ ਹੈ। ਸ਼ਹਿਰ ਦੇ ਵੱਖ-ਵੱਖ ਹਿੱਸਿਆ ਵਿਚ ਸਵੇਰੇ 6 ਵਜੇ ਤੋਂ ਸਫ਼ਾਈ ਕਰਮਚਾਰੀਆਂ ਤੋਂ ਵੱਡੇ ਨਾਲਿਆਂ, ਨਾਲੀਆਂ ਦਾ ਸਫ਼ਾਈ ਬਣਾਈ ਜਾ ਰਹੀ ਹੈ। ਨਗਰ ਕੌਂਸਲ ਪ੍ਰਧਾਨ ਬੰਗੜ ਨੇ ਬਰਸਾਤ ਨੂੰ ਧਿਆਨ ਵਿਚ ਰੱਖਦੇ ਗੰਦਗੀ ਨਾਲ ਭਰੇ ਪਏ ਵੱਡੇ ਨਾਲਿਆਂ ਦਾ ਸੁਧਾਰ ਕਰਵਾਇਆ ਜਾ ਰਿਹਾ ਹੈ। ਗੜ੍ਹਸ਼ੰਕਰ ਦੇ ਸ੍ਰੀ ਅਨੰਦਪੁਰ ਸਾਹਿਬ ਰੋਡ ‘ਤੇ ਚਿਰਾਂ ਤੋਂ ਬੰਦ ਪਏ ਨਾਲਿਆਂ ਦੀ ਸਫ਼ਾਈ ਕਰਵਾਉਣ ਸਮੇਂ ਪ੍ਰਧਾਨ ਸੋਮ ਨਾਥ ਬੰਗੜ ਨੇ ਕਿਹਾ ਕਿ ਬਰਸਾਤ ਨੂੰ ਧਿਆਨ ਵਿਚ ਰੱਖਦੇ ਹੋਏ ਨਾਲਿਆਂ ਦੀ ਪਹਿਲ ਦੇ ਅਧਾਰ ‘ਤੇ ਸਫਾਈ ਕਰਵਾਈ ਜਾ ਰਹੀ ਹੈ ਤਾਂ ਜੋ ਪਾਣੀ ਦੇ ਨਿਕਾਸ ਵਿਚ ਕੋਈ ਦਿੱਕਤ ਨਾ ਆਏ। ਉਨ੍ਹਾਂ ਕਿਹਾ ਕਿ ਜਲਦ ਹੀ ਸ਼ਹਿਰ ਨੂੰ ਗੰਦਗੀ ਤੋਂ ਮੁਕਤ ਕੀਤਾ ਜਾਵੇਗਾ ਜਿਸ ਵਾਸਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਦੀ ਲੋੜ ਹੈ।

ਪਿਛਲੀ ਖ਼ਬਰ ਸਿਹਤ ਸੇਵਾਵਾਂ ਨਾਲ ਜੁੜਿਆ ਹਰੇਕ ਕਰਮਚਾਰੀ ਸਿਹਤ ਸੁਰੱਖਿਆ ਦੀ ਲੜੀ ਦਾ ਅਹਿਮ ਹਿੱਸਾ-ਡਾ. ਮਨਦੀਪ ਕਮਲ ਅਗਲੀ ਖ਼ਬਰ ਫੁੱਟਬਾਲ ਦੇ ਸਬ ਜੂਨੀਅਰ ਦੋਆਬਾ ਕੱਪ ਟੂਰਨਾਮੈਂਟ ’ਚ ਲੜਕੀਆਂ ਦੇ ਮੈਚਾਂ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।