01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਬਰਿੰਦਰ ਸਿੰਘ ਪਰਮਾਰ ਵਲੋਂ ਵਾਰਡ ਨੰਬਰ 24 ਤੋਂ ਉਮੀਦਵਾਰ ਰਾਜ ਥਾਪਰ ਦੇ ਹੱਕ ‘ਚ ਚੋਣ ਪ੍ਰਚਾਰ

ਅਜੀਤ ਡੈਸਕ 03-07-2026
ਹੁਸ਼ਿਆਰਪੁਰ, 2 ਜੁਲਾਈ (ਨਰਿੰਦਰ ਸਿੰਘ ਬੱਡਲਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਸਕੱਤਰ ਜਨਰਲ ਬਰਿੰਦਰ ਸਿੰਘ ਪਰਮਾਰ ਵਲੋਂ ਨਗਰ ਨਿਗਮ ਚੋਣਾਂ ਦੌਰਾਨ ਵਾਰਡ ਨੰਬਰ-24 ਤੋਂ ਪਾਰਟੀ ਦੇ ਉਮੀਦਵਾਰ ਰਾਜ ਥਾਪਰ ਦੇ ਹੱਕ ‘ਚ ਘਰ-ਘਰ ਚੋਣ ਪ੍ਰਚਾਰ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਕੰਮ ਕੀਤਾ ਹੈ ਅਤੇ ਪਾਰਟੀ ਦੀ ਸਰਕਾਰ ਸਮੇਂ ਹੀ ਸੂਬੇ ਦਾ ਸਰਬਪੱਖੀ ਤੇ ਰਿਕਾਰਡ ਤੋੜ ਵਿਕਾਸ ਕਾਰਜ ਹੋਏ ਜਦਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਿਰਫ਼ ਗੁੰਮਰਾਹ ਕਰਨ ‘ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰਾਂ ਨੂੰ ਵੋਟਰਾਂ ਵਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ, ਜਿਸ ਤੋਂ ਸਾਫ਼ ਹੈ ਕਿ ਪਾਰਟੀ ਉਮੀਦਵਾਰੀ ਨਿਗਮ ਚੋਣਾਂ ‘ਚ ਭਾਰੀ ਵੋਟਾਂ ਨਾਲ ਜਿੱਤਣਗੇ। ਉਨ੍ਹਾਂ ਵੋਟਰਾਂ ਨੂੰ ਉਮੀਦਵਾਰ ਰਾਜ ਥਾਪਰ ਦੇ ਹੱਕ ‘ਚ ਵੋਟ ਪਾਉਣ ਲਈ ਲਾਮਬੰਦ ਕੀਤਾ। ਇਸ ਮੌਕੇ ਰੂਪ ਲਾਲ ਥਾਪਰ, ਸਰਬਜੀਤ ਸਿੰਘ ਬਡਵਾਲ, ਤਜਿੰਦਰ ਸਿੰਘ ਬੱਬੂ, ਜਸਵੰਤ ਸਿੰਘ ਸੈਣੀ, ਸਤੀਸ਼ ਗੁਪਤਾ, ਅਮਰਜੀਤ ਸਿੰਘ, ਅਸ਼ੋਕ ਕੁਮਾਰ, ਜੋਰਾ ਸਿੰਘ, ਲਾਭ ਸਿੰਘ, ਅਮਨਦੀਪ ਕੌਰ, ਗੁਰ ਪਿਆਰੀ ਕੌਰ, ਰੰਜਨਾ ਦੇਵੀ, ਅੰਜੂ, ਰਜਨੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਹਿਬਲ ਗੋਲੀਕਾਂਡ ਦੀ ਜਾਂਚ ਲਈ ਨਵੀਂ ਬਣੀ ਟੀਮ ਵਲੋਂ ਬੁਰਜ, ਬਰਗਾੜੀ ਤੇ ਬਹਿਬਲ ਘਟਨਾ ਸਥਾਨਾਂ ਦਾ ਦੌਰਾ ਅਗਲੀ ਖ਼ਬਰ ਡੀ.ਸੀ. ਵਲੋਂ ‘ਯੂਨਾਈਟਿਡ ਸਟੇਟਸ ਆਫ਼ ਅਮੈਰਿਕਾ ਬੁੱਕ ਆਫ਼ ਵਰਲਡ ਰਿਕਾਰਡਜ਼’ ’ਚ ਨਾਂਅ ਦਰਜ ਕਰਵਾਉਣ ’ਤੇ ਡਾ: ਭੂੰਬਲਾ ਦਾ ਸਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।