14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਵਿਧਾਇਕ ਰਾਜਾ ਗਿੱਲ ਨੇ ਪਿੰਡ ਬਾਬਕ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਅਜੀਤ ਡੈਸਕ 06-07-2026
ਅੱਡਾ ਸਰਾਂ, 5 ਜੁਲਾਈ (ਹਰਜਿੰਦਰ ਸਿੰਘ ਮਸੀਤੀ)-ਪਿੰਡ ਬਾਬਕ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਹੋਏ ਸਮਾਗਮ ਦੌਰਾਨ ਹਲਕਾ ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਰਸੋਈ ਸਕੀਮ ਅਧੀਨ ਲੋੜਵੰਦਾਂ ਨੂੰ ਰਾਸ਼ਨ ਦੀਆਂ ਕਿੱਟਾਂ ਭੇਟ ਕਰਦਿਆਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਦੇ ਕਾਰਜ ਕਰਵਾ ਰਹੀ ਹੈ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪੰਚਾਇਤ ਨੇ ਵਿਧਾਇਕ ਰਾਜਾ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਚੇਅਰਮੈਨ ਸੁਖਵਿੰਦਰਜੀਤ ਸਿੰਘ ਝਾਵਰ, ਗੁਰਦੀਪ ਸਿੰਘ ਗੜੀ, ਸਰਪੰਚ ਅਵਤਾਰ ਸਿੰਘ, ਕੁਲਬੀਰ ਸਿੰਘ, ਸੁਖਦੇਵ ਸਿੰਘ, ਹਰਪ੍ਰੀਤ ਸਿੰਘ, ਗੁਰਬਖ਼ਸ਼ ਸਿੰਘ, ਹਰਭਜਨ ਸਿੰਘ, ਰਸ਼ਪਾਲ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਰਾਸ਼ਨ ਕਿੱਟ ਵੰਡ ਮੁਹਿੰਮ ਅਧੀਨ ਰਾਮਗੜ੍ਹ ਸੀਕਰੀ ਵਿਖੇ ਵਿਧਾਇਕ ਘੁੰਮਣ ਨੇ ਰਾਸ਼ਨ ਕਿੱਟਾਂ ਦੀ ਕੀਤੀ ਵੰਡ ਅਗਲੀ ਖ਼ਬਰ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਸਿਹਤ ਕੇਂਦਰ ਦੀ ਇਮਾਰਤ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।