31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਸਰਬ-ਉੱਚ - ਬਿਕਰਮ ਅੱਲਾ ਬਖ਼ਸ਼

ਅਜੀਤ ਡੈਸਕ 08-07-2026

ਮੁਕੇਰੀਆਂ, 7 ਜੁਲਾਈ (ਰਾਮਗੜ੍ਹੀਆ)- ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹਰ ਆਦੇਸ਼ ਨਾਨਕ ਨਾਮ ਲੇਵਾ ਸੰਗਤਾਂ ਵਾਸਤੇ ਹਮੇਸ਼ਾ ਸਰਬਉੱਚ ਸੀ, ਹੈ, ਤੇ ਰਹੇਗਾ। ਨਾਨਕ ਨਾਮ ਲੇਵਾ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸ. ਕੁਲਦੀਪ ਸਿੰਘ ਗੜਗੱਜ ਦਾ ਆਦੇਸ਼ ਮੰਨਣਾ ਚਾਹੀਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੀਨੀਅਰ ਯੂਥ ਆਗੂ ਬਿਕਰਮ ਸਿੰਘ ਅੱਲਾ ਬਖ਼ਸ਼ ਨੇ ਪੰਥਕ ਇਕੱਠ ਤੋਂ ਬਾਅਦ ਜਥੇਦਾਰ ਸ. ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਤੋਂ ਬਾਅਦ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਏ ਆਦੇਸ਼ ਨੂੰ ਮੁਕੇਰੀਆਂ ਦੀਆਂ ਸੰਗਤਾਂ ਤੱਕ ਇੰਨ-ਬਿੰਨ ਪਹੁੰਚਾ ਕੇ ਲਾਗੂ ਕਰਵਾਇਆ ਜਾਵੇਗਾ। ਸੋਸ਼ਲ ਮੀਡੀਆ ਤੇ ਸਿੱਖਾਂ ਅਤੇ ਪੰਥ ਖ਼ਿਲਾਫ਼ ਹੋ ਰਹੇ ਪ੍ਰਚਾਰ ਤੋਂ ਸੰਗਤਾਂ ਨੂੰ ਜਾਗਰੂਕ ਕਰਵਾਇਆ ਜਾਵੇਗਾ। ਆਉਣ ਵਾਲੇ ਦਿਨਾਂ ਵਿਚ ਸੰਗਤਾਂ ਦਾ ਇਕੱਠ ਕਰਕੇ ਪੰਥ ਵਿਰੋਧੀ ਤਾਕਤਾਂ ਨੂੰ ਨੰਗਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ, ਜਿਸ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਇਆ ਉਸ ਦੀਆਂ ਕੁਲਾਂ ਬਰਬਾਦ ਹੋ ਗਈਆਂ, ਚਾਹੇ ਉਹ ਅਬਦਾਲੀ ਹੋਵੇ ਜਾਂ ਦੇਸ਼ ਦੇ ਗ੍ਰਹਿ ਮੰਤਰੀ ਹੋਣ, ਸਭ ਨੂੰ ਅਕਾਲ ਤਖ਼ਤ ਸਾਹਿਬ ਦੀ ਸ਼ਰਨ ਆਉਣਾ ਪਿਆ। ਸ੍ਰੀ ਅਕਾਲ ਤਖ਼ਤ ਮਹਾਨ ਹੈ, ਸਿੱਖ ਪੰਥ ਦੀ ਸ਼ਾਨ ਹੈ, ਜੋ ਇਸ ਨਾਲ ਟਕਰਾਏਗਾ, ਚਕਨਾਚੂਰ ਹੋ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਸ਼ਹਿਰੀ ਪ੍ਰਧਾਨ ਗੁਰਜਿੰਦਰ ਸਿੰਘ ਚੱਕ, ਸੌਦਾਗਰ ਸਿੰਘ ਚਨੌਰ, ਬਲਵੀਰ ਸਿੰਘ ਬਿਸ਼ਨਪੁਰ, ਬਲਜੀਤ ਸਿੰਘ ਲਾਡੂ, ਯੁਗਪਾਲ ਸਿੰਘ ਹੈਪੀ, ਮਨਜੀਤ ਸਿੰਘ, ਉਂਕਾਰ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਕਿਸਾਨ, ਕਿਰਤੀ ਤੇ ਕਰਮਚਾਰੀ ਸਾਰੇ ਵਰਗ ਸਰਕਾਰ ਤੋਂ ਦੁਖੀ-ਸੰਗਤ ਸਿੰਘ ਗਿਲਜੀਆਂ ਅਗਲੀ ਖ਼ਬਰ ਪੈਨਸ਼ਨਰਜ਼ ਸਾਂਝਾ ਫ਼ਰੰਟ ਤੇ ਸਾਂਝਾ ਮੁਲਾਜ਼ਮ ਮੰਚ ਵਲੋਂ ਵਿਧਾਇਕ ਦੀ ਰਿਹਾਇਸ਼ ਬਾਹਰ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।