10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਦੀਆਂ ਵੱਖ-ਵੱਖ ਜਮਾਤਾਂ ਦੇ ਨਤੀਜੇ ਸ਼ਾਨਦਾਰ ਰਹੇ

ਅਜੀਤ ਡੈਸਕ 13-07-2026

 ਦਸੂਹਾ, 12 ਜੁਲਾਈ (ਕੌਸ਼ਲ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਮਈ 2026 ਦੇ ਐਲਾਨੇ ਨਤੀਜਿਆਂ ਵਿਚ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਦਸੂਹਾ ਦੀਆਂ ਬੀ.ਐੱਸ.ਸੀ. (ਨਾਨ-ਮੈਡੀਕਲ) ਅਤੇ ਬੀ.ਐੱਸ.ਸੀ. (ਮੈਡੀਕਲ) ਸਮੈਸਟਰ ਛੇਵੇਂ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਾਲਜ ਦੀ ਪ੍ਰਿੰਸੀਪਲ ਡਾ. ਵਰਿੰਦਰ ਕੌਰ ਨੇ ਦੱਸਿਆ ਕਿ ਬੀ.ਐੱਸ.ਸੀ. (ਨਾਨ-ਮੈਡੀਕਲ) ਸਮੈਸਟਰ ਛੇਵੇਂ ਵਿਚ ਰਨਦੀਪ ਕੌਰ ਨੇ 84.55 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿਚ ਪਹਿਲਾ ਸਥਾਨ, ਜੈਸਮੀਨ ਸੈਣੀ ਨੇ 82.75 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਰਣਦੀਪ ਕੌਰ ਨੇ 73.60 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਬੀ.ਐੱਸ.ਸੀ. (ਮੈਡੀਕਲ) ਸਮੈਸਟਰ ਛੇਵੇਂ ਵਿਚ ਕੀਰਤੀ ਜਵਾਲੀਆ ਨੇ 76.45 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਕਰਨਜੀਤ ਕੌਰ ਨੇ 73.45 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਸੰਦੀਪ ਕੌਰ ਨੇ 70.65 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥਣਾਂ ਦੀ ਇਸ ਸ਼ਾਨਦਾਰ ਸਫਲਤਾ ’ਤੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ. ਜਸਵੀਰ ਸਿੰਘ ਰੰਧਾਵਾ, ਉਪ-ਪ੍ਰਧਾਨ ਅਜਮੇਰਪਾਲ ਸਿੰਘ ਘੁੰਮਣ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਉਪ-ਮੈਨੇਜਰ ਦੀਪ ਗਗਨ ਸਿੰਘ ਗਿੱਲ, ਸਕੱਤਰ ਭੁਪਿੰਦਰ ਸਿੰਘ ਰੰਧਾਵਾ, ਜੁਆਇੰਟ ਸਕੱਤਰ ਮਹਿੰਦਰ ਸਿੰਘ, ਪ੍ਰਿੰਸੀਪਲ ਡਾ. ਵਰਿੰਦਰ ਕੌਰ, ਵਾਈਸ ਪ੍ਰਿੰਸੀਪਲ ਡਾ. ਰਮਨੀਕ ਕੌਰ ਤੇ ਸਮੂਹ ਸਟਾਫ਼ ਨੇ ਸਬੰਧਿਤ ਵਿਭਾਗਾਂ ਦੇ ਅਧਿਆਪਕਾਂ, ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।

ਪਿਛਲੀ ਖ਼ਬਰ ਨਾਮਧਾਰੀ ਸੁਖਦੇਵ ਉੱਤਰਾਖੰਡ ਦਾ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਵਲੋਂ ਸਨਮਾਨ ਅਗਲੀ ਖ਼ਬਰ ਮੌਨਸੂਨ ਆਈ ਸਿਰ ’ਤੇ, ਨਹੀਂ ਹੋਇਆ ਸ਼ਹਿਰ ’ਚ ਮੌਜੂਦ ਅਸੁਰੱਖਿਅਤ ਇਮਾਰਤਾਂ ਦਾ ਸਰਵੇਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।