11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਪਿੰਡ ਪੱਸੀ ਕੰਢੀ ਦੀ ਪੰਚਾਇਤ ਨੂੰ ਗਰਾਂਟ ਦਾ ਚੈੱਕ ਸੌਂਪਿਆ

ਅਜੀਤ ਡੈਸਕ 13-07-2026

 ਦਸੂਹਾ, 12 ਜੁਲਾਈ (ਕੌਸ਼ਲ)- ਹਲਕਾ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਵੱਲੋਂ ਪਿੰਡ ਪੱਸੀ ਕੰਡੀ ਦੀ ਪੰਚਾਇਤ ਨੂੰ ਪੀਣ ਵਾਲੇ ਪਾਣੀ ਦੀ ਸੁਵਿਧਾ ਨੂੰ ਹੋਰ ਬਿਹਤਰ ਬਣਾਉਣ ਲਈ ਸਟੀਲ ਦੇ ਪਾਣੀ ਵਾਲੇ ਟੈਂਕਰ ਦੀ ਖ਼ਰੀਦ ਵਾਸਤੇ ਗਰਾਂਟ ਦਾ ਚੈੱਕ ਭੇਟ ਕੀਤਾ ਗਿਆ। ਵਿਧਾਇਕ ਘੁੰਮਣ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੁਣ ਪੂਰੀ ਹੋਣ ਜਾ ਰਹੀ ਹੈ, ਜਿਸ ਨਾਲ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਵਿਚ ਵੱਡੀ ਸਹੂਲਤ ਮਿਲੇਗੀ। ਪਿੰਡ ਵਾਸੀਆਂ ਤੇ ਪੰਚਾਇਤ ਮੈਂਬਰਾਂ ਨੇ ਇਸ ਗਰਾਂਟ ਲਈ ਵਿਧਾਇਕ ਕਰਮਬੀਰ ਸਿੰਘ ਘੁੰਮਣ ਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਕਾਰਨ ਲੋਕਾਂ ਵਿਚ ਖ਼ੁਸ਼ੀ ਦਾ ਮਾਹੌਲ ਹੈ ਤੇ ਉਹ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹਨ। ਇਸ ਮੌਕੇ ਸਰਪੰਚ ਜਸਵੀਰ ਕੌਰ, ਸਮਿਤੀ ਮੈਂਬਰ ਊਸ਼ਾ ਦੇਵੀ, ਬਲਵਿੰਦਰ ਸਿੰਘ ਸੋਨੂੰ, ਬਾਬਾ ਮੋਹਨ ਲਾਲ, ਮਨਮੋਹਨ ਸਿੰਘ ਬੱਘਾ, ਕੁਲਵਿੰਦਰ ਸਿੰਘ ਰਾਜੂ, ਵਿਨੋਦ ਕੁਮਾਰ ਬਿੱਟੂ ਤੇ ਸੋਨੂੰ ਮੁਨੀਮ ਸਮੇਤ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਸ੍ਰੀ ਸੱਤਿਆ ਸਾਈਂ ਵਿੱਦਿਆ ਨਿਕੇਤਨ ਸਕੂਲ ਬਾਗਪੁਰ ’ਚ ਬੱਚਿਆਂ ਨੇ ਬੂਟੇ ਲਗਾਏ ਅਗਲੀ ਖ਼ਬਰ ਕਰ ਮੁਕਤ ਵਪਾਰ ਸਮਝੌਤੇ ਅਤੇ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਕਿਸਾਨਾਂ ਵਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।