11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਸ੍ਰੀ ਸੱਤਿਆ ਸਾਈਂ ਵਿੱਦਿਆ ਨਿਕੇਤਨ ਸਕੂਲ ਬਾਗਪੁਰ ’ਚ ਬੱਚਿਆਂ ਨੇ ਬੂਟੇ ਲਗਾਏ

ਅਜੀਤ ਡੈਸਕ 13-07-2026

 ਹੁਸ਼ਿਆਰਪੁਰ, 12 ਜੁਲਾਈ (ਨਰਿੰਦਰ ਸਿੰਘ ਬੱਡਲਾ)- ਸ਼੍ਰੀ ਸੱਤਿਆ ਸਾਈਂ ਵਿੱਦਿਆ ਨਿਕੇਤਨ ਹਾਈ ਸਕੂਲ ਬਾਗਪੁਰ ਵਿਖੇ ਸਕੂਲ ਪ੍ਰਧਾਨ ਡਾ. ਸੰਜੀਵ ਕੁਮਾਰ, ਸਕੂਲ ਸਕੱਤਰ ਹਰੀਸ਼ ਬਰੂਟਾ ਤੇ ਸਕੂਲ ਪ੍ਰਿੰ. ਨੀਲਮ ਰਾਣੀ ਦੀ ਅਗਵਾਈ ਹੇਠ ਬੱਚਿਆਂ ਨੇ ਸਕੂਲ ’ਚ ਬੂਟੇ ਲਗਾਏ। ਇਸ ਦੌਰਾਨ ਬੱਚਿਆਂ ਦੁਆਰਾ 150 ਦੇ ਲਗਭਗ ਬੂਟੇ ਲਗਾਏ ਗਏ। ਸਕੂਲ ਪ੍ਰਿੰਸੀਪਲ ਨੀਲਮ ਰਾਣੀ ਨੇ ਬੱਚਿਆਂ ਨੂੰ ਬੂਟਿਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਪ੍ਰੋਗਰਾਮ ਵਿਚ ਸਕੂਲ ਸਟਾਫ਼ ਦੇ ਦੁਆਰਾ ਆਪਣਾ ਭਰਪੂਰ ਯੋਗਦਾਨ ਦਿੱਤਾ ਗਿਆ। ਇਸ ਮੌਕੇ ਪ੍ਰਧਾਨ ਡਾ. ਸੰਜੀਵ ਕੁਮਾਰ ਨੇ ਬੱਚਿਆਂ ਵਲੋਂ ਬੂਟੇ ਲਗਾਉਣ ਦੇ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਾ ਸਿਰਫ਼ ਬੱਚਿਆਂ ਨੂੰ ਬਲਕਿ ਸਾਨੂੰ ਸਾਰਿਆਂ ਨੂੰ ਵਾਤਾਵਰਨ ਦੀ ਸ਼ੁੱਧਤਾ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚਾਹੇ ਕੋਈ ਵੀ ਸਮਾਗਮ ਹੋਵੇ ਉਸ ਨੂੰ ਸਫਲ ਬਣਾਉਣ ਲਈ ਵੱਖ-ਵੱਖ ਜਗ੍ਹਾ ’ਤੇ ਬੂਟੇ ਲਗਾਉਣ ਦਾ ਪ੍ਰੋਗਰਾਮ ਜ਼ਰੂਰ ਉਲਕਿਆ ਜਾਣਾ ਚਾਹੀਦਾ ਹੈ।

ਪਿਛਲੀ ਖ਼ਬਰ ਭਰਵੀਂ ਬਰਸਾਤ ਨਾ ਹੋਣ ਕਾਰਨ ਕਿਸਾਨਾਂ ’ਚ ਚਿੰਤਾ ਦਾ ਆਲਮ ਅਗਲੀ ਖ਼ਬਰ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਪਿੰਡ ਪੱਸੀ ਕੰਢੀ ਦੀ ਪੰਚਾਇਤ ਨੂੰ ਗਰਾਂਟ ਦਾ ਚੈੱਕ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।