02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਪੰਜਾਬ ਪੈਨਸ਼ਨਰਜ਼ ਯੂਨੀਅਨ ਹੁਸ਼ਿਆਰਪੁਰ ਦੀ ਮਹੀਨਾਵਾਰ ਮੀਟਿੰਗ ਹੋਈ

ਅਜੀਤ ਡੈਸਕ 15-07-2026

ਹੁਸ਼ਿਆਰਪੁਰ, 14 ਜੁਲਾਈ (ਨਰਿੰਦਰ ਸਿੰਘ ਬੱਡਲਾ)-ਪੰਜਾਬ ਪੈਨਸ਼ਨਰਜ਼ ਯੂਨੀਅਨ ਹੁਸ਼ਿਆਰਪੁਰ ਦੀ ਮਹੀਨਾਵਾਰ ਮੀਟਿੰਗ ਕੁਲਦੀਪ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਉਂਕਾਰ ਸਿੰਘ ਪ੍ਰਧਾਨ, ਜਨਰਲ ਸਕੱਤਰ ਅਮਰੀਕ ਸਿੰਘ ਸੈਣੀ, ਬਿਕਰ ਸਿੰਘ ਤੇ ਜੋਗਾ ਸਿੰਘ ਨੇ ਸਰਕਾਰ ਵਲੋਂ ਪੈਨਸ਼ਨਰਜ਼ ਅਤੇ ਮੁਲਾਜ਼ਮਾਂ ਦੇ 18 ਫ਼ੀਸਦੀ ਡੀ.ਏ. ਰੋਕ ਕੇ ਮੁਫ਼ਤ ਦੀਆਂ ਰਿਉੜੀਆਂ ਵੰਡਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਾਨੂੰ ਸਾਡਾ ਹੱਕ ਮਿਲਣਾ ਚਾਹੀਦਾ ਹੈ ਜਿਸ ਲਈ ਅਸੀਂ 10 ਸਾਲਾਂ ਤੋਂ ਸੰਘਰਸ਼ ਕਰ ਰਹੇ ਹਾਂ। ਯੂਨੀਅਨ ਆਗੂਆਂ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸਰਕਾਰ ਨੂੰ ਜਲਦ ਤੋਂ ਜਲਦ ਮੰਨਣ ਦੀ ਮੰਗ ਕੀਤੀ। ਇਸ ਮੌਕੇ ਸੁਰਜੀਤ ਸਿੰਘ, ਉਂਕਾਰ ਸਿੰਘ, ਗੁਰਚਰਨ ਸਿੰਘ, ਗੁਰਬਚਨ ਸਿੰਘ, ਬੁੱਟਰ ਸਿੰਘ, ਦੇਵਿੰਦਰ ਸਿੰਘ, ਮੋਹਣ ਸਿੰਘ, ਹਰਬੰਸ ਲਾਲ, ਦਲਵਿੰਦਰ ਸਿੰਘ, ਗੁਲਵੰਤ ਸਿੰਘ, ਗੁਰਦੇਵ ਸਿੰਘ, ਬਲਵੀਰ ਸਿੰਘ, ਕੇਵਲ ਰਾਮ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਨਿੱਜੀ ਹਸਪਤਾਲ ਦੇ ਡਾਕਟਰਾਂ ਦੀ ਸ਼ੁਰੂ ਹੋਈ ਓ.ਪੀ.ਡੀ ਨੂੰ ਬੰਦ ਕਰਵਾਉਣ ਲਈ ਮੁਲਾਜ਼ਮਾਂ ਵਲੋ... ਅਗਲੀ ਖ਼ਬਰ ਦਾਤਾਰਪੁਰ ਵਿਖੇ ਭਾਜਪਾ ਦੀ ਬੈਠਕ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।