25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਦਸੂਹਾ ਦੇ ਪਿੰਡ ਚੱਕ-ਬਾਮੂ ਦੇ ਨਿੱਜੀ ਸਕੂਲ ਦੀ ਬੱਸ ਮਿਆਣੀ ਰੋਡ ’ਤੇ ਪਲਟੀ

ਅਜੀਤ ਡੈਸਕ 16-07-2026

ਦਸੂਹਾ, 15 ਜੁਲਾਈ (ਕੌਸ਼ਲ)- ਦਸੂਹਾ ਦੇ ਪਿੰਡ ਚੱਕ-ਬਾਮੂ ਨਾਲ ਸਬੰਧਿਤ ਇੱਕ ਨਿੱਜੀ ਸਕੂਲ ਦੀ ਬੱਸ ਦੇ ਮਿਆਣੀ ਰੋਡ ’ਤੇ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲ ਬੱਸ ਸਵੇਰੇ ਸਕੂਲੀ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ ਕਿ ਰਸਤੇ ਵਿਚ ਅਚਾਨਕ ਬੇਕਾਬੂ ਹੋ ਕੇ ਪਲਟ ਗਈ। ਘਟਨਾ ਤੋਂ ਬਾਅਦ ਮੌਕੇ ’ਤੇ ਹੜਕੰਪ ਮੱਚ ਗਿਆ ਅਤੇ ਆਸ-ਪਾਸ ਦੇ ਲੋਕ ਤੁਰੰਤ ਮਦਦ ਲਈ ਪਹੁੰਚੇ। ਜਾਣਕਾਰੀ ਮੁਤਾਬਿਕ ਬੱਸ ਵਿਚ ਸਵਾਰ ਸਾਰੇ ਬੱਚੇ ਸੁਰੱਖਿਅਤ ਹਨ ਅਤੇ ਕਿਸੇ ਵੀ ਬੱਚੇ ਦੇ ਗੰਭੀਰ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਮਿਲੀ। ਸਥਾਨਕ ਲੋਕਾਂ ਦਾ ਦਾਅਵਾ ਹੈ ਕਿ ਇਹ ਹਾਦਸਾ ਡਰਾਈਵਰ ਦੀ ਕਥਿਤ ਲਾਪਰਵਾਹੀ ਕਾਰਨ ਵਾਪਰਿਆ ਹੈ। ਹਾਲਾਂਕਿ ਹਾਦਸੇ ਦੇ ਅਸਲ ਕਾਰਨਾਂ ਦੀ ਪੁਸ਼ਟੀ ਅਜੇ ਅਧਿਕਾਰਕ ਤੌਰ ’ਤੇ ਨਹੀਂ ਹੋਈ ਤੇ ਸੰਬੰਧਿਤ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ। ਘਟਨਾ ਤੋਂ ਬਾਅਦ ਮਾਪਿਆਂ ਵਿਚ ਵੀ ਚਿੰਤਾ ਦਾ ਮਾਹੌਲ ਬਣ ਗਿਆ। ਪ੍ਰਸ਼ਾਸਨ ਵਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਉਪਰੰਤ ਬਣਦੀ ਕਾਰਵਾਈ ਕੀਤੇ ਜਾਣ ਦੀ ਸੰਭਾਵਨਾ ਹੈ।

 

ਪਿਛਲੀ ਖ਼ਬਰ ਪਿੰਡ ਜਾਜਾ ਵਿਖੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਜੁਆਇੰਟ ਸਕੱਤਰ ਆਸ਼ਾ ਨੰਦ ਨੂੰ ਪੁਲਿਸ ਪ੍ਰਸ਼ਾਸਨ ਨੇ ਕੀਤਾ ਘਰ ’ਚ ਨਜ਼ਰਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।