25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਪਿੰਡ ਜਾਜਾ ਵਿਖੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਅਜੀਤ ਡੈਸਕ 16-07-2026

ਟਾਂਡਾ ਉੜਮੁੜ, 15 ਜੁਲਾਈ (ਕੁਲਬੀਰ ਸਿੰਘ ਗੁਰਾਇਆ)- ਪਿੰਡ ਜਾਜਾ ਵਿਖੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਹੀ ਸਬੰਧਿਤ ਅਧਿਕਾਰੀਆਂ ਨੂੰ ਜਲਦ ਹੱਲ ਕਰਨ ਲਈ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਲੋੜਵੰਦ ਪਰਿਵਾਰ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਹਿਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਸਮਾਜਿਕ ਸੁਰੱਖਿਆ ਨਾਲ ਸਬੰਧਿਤ ਕਈ ਯੋਜਨਾਵਾਂ ਸਫਲਤਾਪੂਰਵਕ ਲਾਗੂ ਕਰ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਕਿਸੇ ਵੀ ਜਾਣਕਾਰੀ ਲਈ ਆਪਣੇ ਨਜ਼ਦੀਕੀ ਸਰਕਾਰੀ ਦਫ਼ਤਰ ਨਾਲ ਸੰਪਰਕ ਕਰਨ। ਇਸ ਮੌਕੇ ਵਿਧਾਇਕ ਨੇ ਰਸੋਈ ਸਕੀਮ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ। ਉਨ੍ਹਾਂ ਕਿਹਾ ਕਿ ਇਹ ਸਕੀਮ ਲੋੜਵੰਦ ਪਰਿਵਾਰਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਹੈ ਤੇ ਸਰਕਾਰ ਇਸ ਤਰ੍ਹਾਂ ਦੀਆਂ ਭਲਾਈ ਯੋਜਨਾਵਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਘਰ-ਘਰ ਤੱਕ ਪਹੁੰਚਾ ਰਹੀ ਹੈ। ਪਿੰਡ ਵਾਸੀਆਂ ਨੇ ਵਿਧਾਇਕ ਰਾਜਾ ਦਾ ਪਿੰਡ ਪਹੁੰਚਣ ’ਤੇ ਧੰਨਵਾਦ ਕੀਤਾ। ਇਸ ਮੌਕੇ ਸਨ। ਇਸ ਮੌਕੇ ਸਰਪੰਚ ਜਸਪਾਲ ਸਿੰਘ ਪਾਲੀ, ਕਮਲਜੀਤ ਸਿੰਘ, ਸੁਖਵਿੰਦਰਜੀਤ ਝਾਵਰ, ਦਿਲਜੀਤ ਸਿੰਘ ਆਦਿ ਮੌਜੂਦ ਸਨ।

 

ਪਿਛਲੀ ਖ਼ਬਰ ਸੜਕ ਹਾਦਸੇ ’ਚ ਹੋਈ ਮੌਤ ਸੰਬੰਧੀ ਟਰੈਕਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਦਸੂਹਾ ਦੇ ਪਿੰਡ ਚੱਕ-ਬਾਮੂ ਦੇ ਨਿੱਜੀ ਸਕੂਲ ਦੀ ਬੱਸ ਮਿਆਣੀ ਰੋਡ ’ਤੇ ਪਲਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।