25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ (ਯੂ.ਐੱਸ.ਏ.) ਵਲੋਂ ਦਸਮੇਸ਼ ਗਰਲਜ਼ ਕਾਲਜ ਦੀਆਂ 14 ਵਿਦਿਆਰਥਣਾਂ ਨੂੰ 3.81 ਲੱਖ ਰੁਪਏ ਦੀ ਵਜ਼ੀਫ਼ਾ ਰਾਸ਼ੀ ਪ੍ਰਦਾਨ

ਅਜੀਤ ਡੈਸਕ 16-07-2026

ਮੁਕੇਰੀਆਂ, 15 ਜੁਲਾਈ (ਰਾਮਗੜ੍ਹੀਆ)- ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦੀਆਂ 14 ਹੋਣਹਾਰ ਅਤੇ ਆਰਥਿਕ ਤੌਰ ’ਤੇ ਲੋੜਵੰਦ ਵਿਦਿਆਰਥਣਾਂ ਨੂੰ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ (ਯੂ.ਐੱਸ.ਏ) ਵਲੋਂ ਕੁੱਲ 3.81 ਲੱਖ ਰੁਪਏ ਦੀ ਵਜ਼ੀਫ਼ਾ ਰਾਸ਼ੀ ਪ੍ਰਦਾਨ ਕੀਤੀ ਗਈ। ਇਸ ਮੌਕੇ ਕਾਲਜ ਵਿਚ ਕਰਵਾਏ ਗਏ ਸਮਾਗਮ ਦੌਰਾਨ ਫਾਊਂਡੇਸ਼ਨ ਦੇ ਪ੍ਰਧਾਨ ਸ. ਗੁਰਬੀਰ ਸਿੰਘ ਬਰਾੜ, ਜੁਆਇੰਟ ਸਕੱਤਰ ਐਡਵੋਕੇਟ ਕਰਨਦੀਪ ਸਿੰਘ ਚੀਮਾ, ਜਸਵਿੰਦਰ ਸਿੰਘ (ਪ੍ਰਿੰਸੀਪਲ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ-26), ਪ੍ਰੋ. ਜਗਤਾਰ ਸਿੰਘ, ਰਜ਼ਾ ਸਿੰਘ, ਜਸਪ੍ਰੀਤ ਸਿੰਘ, ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸ. ਰਵਿੰਦਰ ਸਿੰਘ ਚੱਕ, ਬਿਕਰਮਜੀਤ ਸਿੰਘ ਚੱਕ, ਦਵਿੰਦਰਜੀਤ ਸਿੰਘ ਅਤੇ ਅਜੀਤ ਸਿੰਘ ਸਚਦੇਵਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਕਾਲਜ ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ ਨੇ ਦੱਸਿਆ ਕਿ ਫਾਊਂਡੇਸ਼ਨ ਵਲੋਂ ਹਰ ਸਾਲ ਲੋੜਵੰਦ ਤੇ ਮਿਹਨਤੀ ਵਿਦਿਆਰਥੀਆਂ ਨੂੰ ਸਿੱਖਿਆ ਜਾਰੀ ਰੱਖਣ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਭਲਾਈ ਸਕੀਮਾਂ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਉਨ੍ਹਾਂ ਦਾ ਆਤਮਵਿਸ਼ਵਾਸ ਵੀ ਵਧਾਉਂਦੀਆਂ ਹਨ। ਫਾਊਂਡੇਸ਼ਨ ਦੇ ਪ੍ਰਧਾਨ ਗੁਰਬੀਰ ਸਿੰਘ ਬਰਾੜ ਨੇ ਕਿਹਾ ਕਿ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਇੱਕ ਵਿਸ਼ਵ ਪੱਧਰੀ ਸੰਸਥਾ ਹੈ, ਜਿਸ ਦਾ ਮੁੱਖ ਉਦੇਸ਼ ਆਰਥਿਕ ਤੌਰ ’ਤੇ ਕਮਜ਼ੋਰ ਪਰ ਹੋਣਹਾਰ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਲਈ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਭਵਿੱਖ ਵਿਚ ਸਕਾਲਰਸ਼ਿਪ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਅਤੇ ਰਾਸ਼ੀ ’ਚ ਹੋਰ ਵਾਧਾ ਕਰਨ ਦੀ ਯੋਜਨਾ ਵੀ ਬਣਾਈ ਜਾ ਰਹੀ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਮਿਹਨਤ, ਅਨੁਸ਼ਾਸਨ ਨਾਲ ਪੜ੍ਹਾਈ ਕਰਕੇ ਸਮਾਜ ਅਤੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਨੇ ਫਾਊਂਡੇਸ਼ਨ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਸਮੂਹ ਪ੍ਰਬੰਧਕ ਕਮੇਟੀ ਮੈਂਬਰ ਤੋਂ ਇਲਾਵਾ ਫਾਊਂਡੇਸ਼ਨ ਦੇ ਨੁਮਾਇੰਦੇ, ਕਾਲਜ ਪ੍ਰਿੰਸੀਪਲ, ਵਿਦਿਆਰਥੀ ਉਨ੍ਹਾਂ ਦੇ ਮਾਪੇ ਤੇ ਕਾਲਜ ਸਕਾਲਰਸ਼ਿਪ ਕਮੇਟੀ ਇੰਚਾਰਜ ਡਾ. ਰੀਨਾ ਕੁਮਾਰੀ, ਪ੍ਰੋ. ਰੇਨੂ ਗੁਪਤਾ ਅਤੇ ਪ੍ਰੋ. ਸੁਪ੍ਰੀਆ ਸਮੇਤ ਸਮੂਹ ਅਧਿਆਪਕ ਹਾਜ਼ਰ ਸਨ।

 

ਪਿਛਲੀ ਖ਼ਬਰ ਵਿਧਾਇਕ ਜਸਵੀਰ ਰਾਜਾ ਵਲੋਂ ਵਾਰਡ ਨੰਬਰ 14 ਦੇ ਕਲੋਟੀ ਨਗਰ ’ਚ ਨਵੇਂ ਸੀਵਰੇਜ ਤੇ ਰਸਤੇ ਦਾ ਉਦਘਾਟਨ ਅਗਲੀ ਖ਼ਬਰ ਸਾਬਕਾ ਸਰਪੰਚ ਸਾਥੀਆਂ ਸਮੇਤ ਆਮ ਆਦਮੀ ਪਾਰਟੀ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।